ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਮੁਲਾਂਕਣ ਅਤੇ ਸੁਧਾਰ ਟੀਮਾਂ ਦੀ ਬਣਤਰ ਨੂੰ ਸੁਧਾਰਨ ਦੇ ਹੁਕਮ
Published : Nov 18, 2022, 7:49 pm IST
Updated : Nov 18, 2022, 7:49 pm IST
SHARE ARTICLE
Harjot Singh Bains
Harjot Singh Bains

ਹੁਕਮਾਂ ਅਨੁਸਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਕੂਲਾਂ ਦਾ ਸੁਧਾਰ ਕਰਨ ਲਈ ਮੁਲਾਂਕਣ ਟੀਮਾਂ ਦਾ ਗਠਨ ਕੀਤਾ ਗਿਆ ਹੈ।

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਕਰਾਰ ਦਿੱਤੇ ਗਏ ਸਿੱਖਿਆ ਵਿਭਾਗ ਵਿੱਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਜ਼ਿਲ੍ਹਾ ਸਿੱਖਿਆ ਮੁਲਾਂਕਣ ਅਤੇ ਸੁਧਾਰ ਟੀਮਾਂ ਦੀ ਬਣਤਰ ਨੂੰ ਸੁਧਾਰਨ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਹੁਕਮ ਦਿੱਤੇ ਗਏ ਹਨ। ਬੈਂਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਕੂਲਾਂ ਦਾ ਸੁਧਾਰ ਕਰਨ ਲਈ ਮੁਲਾਂਕਣ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਬਿਹਤਰ ਬਣਾਉਣ ਦੇ ਮਕਸਦ ਨਾਲ ਹੁਣ ਹਰੇਕ ਜ਼ਿਲ੍ਹਾ ਇਸ ਟੀਮ ਲਈ ਇੱਕ ਦੀ ਥਾਂ ਤਿੰਨ ਮੈਂਬਰਾਂ ਦੇ ਨਾਵਾਂ ਦੀ ਤਜਵੀਜ਼ ਭੇਜੇਗਾ। ਇਸ ਤੋਂ ਇਲਾਵਾ ਇਸ ਕਮੇਟੀ ਦਾ ਇੰਚਾਰਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਾਂ ਪ੍ਰਿੰਸੀਪਲ ਨੂੰ ਵੀ ਲਗਾਇਆ ਜਾਵੇਗਾ।

ਇਸ ਦੇ ਨਾਲ ਹੀ ਜ਼ਿਲ੍ਹਾ ਦਫ਼ਤਰ ਵੱਲੋਂ ਪ੍ਰਸਤਾਵ ਕੀਤੇ ਗਏ ਤਿੰਨ ਨਾਵਾਂ ਵਿੱਚੋਂ ਇੱਕ ਯੋਗ ਮੈਂਬਰ ਦੀ ਚੋਣ ਕੀਤੀ ਜਾਵੇਗੀ। ਬੈਂਸ ਵੱਲੋਂ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਹਨਾਂ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲਾਂ ਦੀ ਗਿਣਤੀ 1000 ਜਾਂ ਉਸ ਤੋਂ ਵੱਧ ਹੈ, ਉਹਨਾਂ ਸਕੂਲਾਂ ਵਿੱਚ 2 ਟੀਮਾਂ ਦਾ ਗਠਨ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement