ਲੁਧਿਆਣਾ: ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ ਜ਼ਬਤ ਕੀਤੀਆਂ ਨਜਾਇਜ਼ ਸ਼ਰਾਬ ਦੀਆਂ 600 ਪੇਟੀਆਂ
Published : Nov 18, 2022, 12:58 pm IST
Updated : Nov 18, 2022, 12:58 pm IST
SHARE ARTICLE
photo
photo

ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

 ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਗੋਦਾਮਾਂ 'ਤੇ ਛਾਪੇਮਾਰੀ ਕੀਤੀ ਹੈ। ਵਿਭਾਗ ਨੇ ਇੱਥੋਂ ਕਰੀਬ 1 ਹਜ਼ਾਰ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਗਿੱਲ ਰੋਡ ’ਤੇ ਗੁਰੂ ਨਾਨਕ ਇੰਜਨੀਅਰਿੰਗ (ਜੀਐਨਈ) ਕਾਲਜ ਨੇੜੇ ਚਾਰ ਗੋਦਾਮਾਂ ’ਤੇ ਹੋਈ। ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਬ ਤਸਕਰ ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਨਾਜਾਇਜ਼ ਪੇਟੀਆਂ ਡੰਪ ਕਰ ਰਹੇ ਹਨ।

ਵਿਭਾਗ ਨੇ ਗੁਪਤ ਸੂਚਨਾ 'ਤੇ ਇਲਾਕੇ 'ਚ ਤਲਾਸ਼ੀ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਚਾਰ ਗੋਦਾਮ ਮਿਲੇ, ਜਿਨ੍ਹਾਂ 'ਚੋਂ ਵੱਡੀ ਮਾਤਰਾ 'ਚ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ। ਗੋਦਾਮਾਂ 'ਚੋਂ ਵੱਡੀ ਮਾਤਰਾ 'ਚ ਇੰਡੀਆ ਮੇਡ ਵਿਦੇਸ਼ੀ ਸ਼ਰਾਬ (ਆਈ.ਐੱਮ.ਐੱਫ.ਐੱਲ.), ਪੰਜਾਬ ਮੀਡੀਅਮ ਸ਼ਰਾਬ (ਪੀਐੱਮਐੱਲ), ਬੀਅਰ ਆਦਿ ਦੀਆਂ ਪੇਟੀਆਂ ਜ਼ਬਤ ਕੀਤੀਆਂ ਗਈਆਂ ਹਨ।

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਨਾਜਾਇਜ਼ ਵਿਕਰੀ ਜਾਂ ਤਸਕਰੀ ਲਈ ਇੱਥੇ ਸੁੱਟੀ ਗਈ ਸੀ। ਅਜੇ ਤੱਕ ਮਾਲਕਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਆਬਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਵਿਭਾਗ ਇਸ ਮਾਮਲੇ ਦੀ ਅਗਲੇਰੀ ਜਾਂਚ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਜਾਂਚ/ਛਾਪੇਮਾਰੀ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM
Advertisement