ਪੰਜਾਬ ਸਰਕਾਰ ਦਾ ਉਪਰਾਲਾ: ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ
Published : Nov 18, 2022, 6:26 pm IST
Updated : Nov 18, 2022, 6:26 pm IST
SHARE ARTICLE
Now ex-servicemen will be able to take the facility of online services at home
Now ex-servicemen will be able to take the facility of online services at home

ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਆਨਲਾਈਨ ਪੋਰਟਲ ਲਾਂਚ


 
ਚੰਡੀਗੜ੍ਹ: ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ  ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ  ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ।

ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ ਵਿਖੇ ਰੱਖਿਆ ਕਰਮੀਆਂ ਦੀ ਸਹੂਲਤ ਲਈ ਨਵਾਂ ਵੈੱਬ ਪੋਰਟਲ ’ਈ-ਸੇਨਾਨੀ’ ਲਾਂਚ ਕਰਨ ਮੌਕੇ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਔਖੀ ਘੜੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਖਿਆ ਸੈਨਿਕਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਬੋਲਦਿਆਂ ਰਾਜ ਦੇ ਰੱਖਿਆ ਸੇਵਾਵਾਂ ਮੰਤਰੀ ਨੇ ਕਿਹਾ ਕਿ ’ਆਪ’ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਫੌਜੀ ਅਪਰੇਸ਼ਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਰੱਖਿਆ ਸੈਨਿਕਾਂ ਦੇ ਆਸ਼ਰਿਤਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫੈਸਲਾ ਲਾਗੂ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਗਈ ਹੈ।

ਸਾਬਕਾ ਸੈਨਿਕਾਂ ਲਈ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਸੇਵਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਨੂੰ ਆਪਣੀ ਜ਼ਿੰਦਗੀ ਦੇ ਮੁਸ਼ਕਿਲ ਦੌਰ ਵਿੱਚ ਲਾਭਪਾਤਰੀ ਸੇਵਾਵਾਂ ਲੈਣ ਲਈ ਸਬੰਧਤ ਜ਼ਿਲ੍ਹਾ ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੇ ਘਰ ਬੈਠਿਆਂ ਜਾਂ ਵਿਦੇਸ਼ਾਂ ਤੋਂ  ਵੀ  ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਕੋਈ ਵੀ ਸੇਵਾ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਸੂਬਾ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਦੀਆਂ ਨੌਕਰੀਆਂ ਲਈ ਬਿਨੈ ਕਰ  ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਰੱਖਿਆ ਸੇਵਾਵਾਂ ਦੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟਾਂ, ਗੈਲੇਂਟਰੀ ਅਤੇ ਡਿਸਟਿੰਗੁਇਸ਼ਡ ਐਵਾਰਡ ਪ੍ਰਾਪਤ ਕਰਨ ਵਾਲਿਆਂ (ਸਿਵਲੀਅਨਾਂ) ਨੂੰ ਨਕਦ ਪੁਰਸਕਾਰਾਂ ਦੀ ਗ੍ਰਾਂਟ ਅਤੇ ਲੀਨਲ ਵੰਸ਼ਜ ਜਾਂ ਸਾਬਕਾ ਸੈਨਿਕਾਂ ਨੂੰ ਨੌਕਰੀ ਲਈ ਸਰਟੀਫੀਕੇਟ ਜਾਰੀ ਕਰਨ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਵੈੱਬ ਪੋਰਟਲ www.dsw.punjab.gov.in a ’ਤੇ ਇਕ ਵਿਸ਼ੇਸ਼ ’ਈ-ਸੇਨਾਨੀ’ ਵਿੰਡੋ ਉਪਲਬਧ ਕਰਵਾਈ ਗਈ ਹੈ ਜਿੱਥੇ ਸਾਬਕਾ ਸੈਨਿਕ ਅਤੇ ਵਿਧਵਾਵਾਂ ਪਛਾਣ ਪੱਤਰ ਪ੍ਰਾਪਤ ਕਰਨ ਲਈ ਆਪਣੇ ਆਨਲਾਈਨ ਰਜਿਸਟਰ ਕਰ ਸਕਦੀਆਂ ਹਨ।

ਮੰਤਰੀ ਸਰਾਰੀ ਨੇ ਅੱਗੇ ਦੱਸਿਆ ਕਿ ਇਹ ਆਨਲਾਈਨ ਵੈਬ ਪੋਰਟਲ ਰਾਜ ਸਰਕਾਰ ਦੇ ਨਾਲ-ਨਾਲ ਰੱਖਿਆ ਸੇਵਾਵਾਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਸੂਬੇ ਵਿੱਚ ਸਾਬਕਾ ਸੈਨਿਕਾਂ ਅਤੇ ਫੌਜੀ ਪਰਿਵਾਰਾਂ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਨਾਲ ਸਬੰਧਤ ਸਾਰੇ ਵੇਰਵੇ ਮਹਿਜ਼ ਇੱਕ ਬਟਨ  ਕਲਿੱਕ ਕਰਨ ’ਤੇ ਉਪਲਬਧ ਹੋ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਵਧੀਕ ਸਕੱਤਰ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ,ਪੰਜਾਬ ਬ੍ਰਿਗੇਡੀਅਰ ਸਤਿੰਦਰ ਸਿੰਘ ਅਤੇ ਐਨ.ਆਈ.ਸੀ. ਵਿਵੇਕ ਵਰਮਾ ਡਿਪਟੀ ਡਾਇਰੈਕਟਰ ਜਨਰਲ ਅਤੇ ਸੂਚਨਾ ਅਫਸਰ ਤੇ ਅਨੂਪ ਜਲਾਲੀ ਸੀਨੀਅਰ ਤਕਨੀਕੀ ਡਾਇਰੈਕਟਰ ਅਤੇ ਐਚਓਡੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement