Chandigarh: 2 PCR ਮੁਲਾਜ਼ਮ ਲਾਈਨ ਹਾਜ਼ਰ, ਗੱਡੀ 'ਚੋਂ ਚਿਕਨ ਤੇ ਸ਼ਰਾਬ ਮਿਲੀ, ਖੂਨ ਦੀ ਜਾਂਚ ਰਿਪੋਰਟ ਆਉਣੀ ਬਾਕੀ 
Published : Nov 18, 2023, 1:27 pm IST
Updated : Nov 18, 2023, 1:27 pm IST
SHARE ARTICLE
File Photo
File Photo

ਖੂਨ ਦੇ ਨਮੂਨੇ ਜਾਂਚ ਲਈ ਲੈ ਲਏ ਹਨ ਪਰ ਅਜੇ ਤੱਕ ਇਨ੍ਹਾਂ ਦੀ ਰਿਪੋਰਟ ਨਹੀਂ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।     

Chandigarh News:  ਚੰਡੀਗੜ੍ਹ ਪੁਲਿਸ ਨੇ ਪੀਸੀਆਰ ’ਤੇ ਤਾਇਨਾਤ ਦੋ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਨ੍ਹਾਂ ਦੋ ਮੁਲਾਜ਼ਮਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਇਸ ਵਿਚ ਪੀਸੀਆਰ ਗੱਡੀ ਵਿਚ ਚਿਕਨ ਅਤੇ ਸ਼ਰਾਬ ਦੀਆਂ ਬੋਤਲਾਂ ਰੱਖੀਆਂ ਹੋਈਆਂ ਸਨ। ਇਸ ਸਬੰਧੀ ਪੁਲਿਸ ਨੇ ਇਨ੍ਹਾਂ ਦੋ ਪੀਸੀਆਰ ਕਰਮਚਾਰੀਆਂ ਅਨਿਲ ਅਤੇ ਰੂਪ ਕੁਮਾਰ ਦੇ ਖੂਨ ਦੇ ਨਮੂਨੇ ਜਾਂਚ ਲਈ ਲੈ ਲਏ ਹਨ ਪਰ ਅਜੇ ਤੱਕ ਇਨ੍ਹਾਂ ਦੀ ਰਿਪੋਰਟ ਨਹੀਂ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।     

ਚੰਡੀਗੜ੍ਹ ਨਾਰਥ ਈਸਟ ਡਿਵੀਜ਼ਨ ਦੇ ਡੀਐਸਪੀ ਪੀ ਅਭਿਨੰਦਨ ਨੇ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਡਿਊਟੀ ਦੌਰਾਨ ਸ਼ਰਾਬ ਪੀਣ ਦੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਦੋਵਾਂ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਜੇਕਰ ਖੂਨ ਦੀ ਜਾਂਚ ਰਿਪੋਰਟ 'ਚ ਸ਼ਰਾਬ ਦੀ ਪੁਸ਼ਟੀ ਹੋਈ ਤਾਂ ਅਗਲੀ ਕਾਰਵਾਈ  ਕੀਤੀ ਜਾਵੇਗੀ।  

ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਥਾਨਕ ਕੌਂਸਲਰ ਸੁਮਨ ਨੇ ਪੁਲਿਸ ’ਤੇ ਦੋਸ਼ ਲਾਇਆ ਹੈ ਕਿ ਜੇਕਰ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਇਸ ਤਰ੍ਹਾਂ ਦੇ ਨਸ਼ੇ ਵਿਚ ਧੁੱਤ ਰਹੇ ਤਾਂ ਸ਼ਹਿਰ ਦੀਆਂ ਔਰਤਾਂ ਸੁਰੱਖਿਅਤ ਨਹੀਂ ਰਹਿ ਸਕਣਗੀਆਂ। ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਸਾਰੇ ਮੁਲਾਜ਼ਮ ਸਬਕ ਸਿੱਖ ਸਕਣ।  

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਐਸਐਸ ਆਹਲੂਵਾਲੀਆ ਨੇ ਚੰਡੀਗੜ੍ਹ ਪੁਲਿਸ ਵੱਲੋਂ ਦੋ ਨੌਜਵਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਨੂੰ  ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਪੁਲਿਸ ਆਪਣੇ ਮੁਲਾਜ਼ਮਾਂ ਨੂੰ ਬਚਾਉਣ ਲਈ ਬੇਕਸੂਰ ਲੋਕਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਹ ਚੰਡੀਗੜ੍ਹ ਪੁਲਿਸ ਦੀ ਵੱਡੀ ਨਾਕਾਮੀ ਹੈ। 

ਪੁਲਿਸ ਨੂੰ ਚਾਹੀਦਾ ਹੈ ਕਿ ਉਹ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਅਤੇ ਦੋਵਾਂ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਕੇਸ ਜਲਦੀ ਤੋਂ ਜਲਦੀ ਰੱਦ ਕਰੇ।  
ਜ਼ਿਕਰਯੋਗ ਹੈ ਕਿ ਪੁਲਿਸ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੀ ਇੰਦਰਾ ਕਲੋਨੀ ਵਿਚ ਦੋ ਗੁੱਟਾਂ ਵਿਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ।  ਇਸ ’ਤੇ ਪੀਸੀਆਰ ਗੱਡੀ ਮੌਕੇ ’ਤੇ ਪੁੱਜ ਗਈ। ਪੀਸੀਆਰ ਕਾਰ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਦੋ ਨੌਜਵਾਨਾਂ ਨੂੰ ਕਾਰ ਵਿਚ ਬਿਠਾ ਲਿਆ ਤਾਂ ਉਸ ਵਿਚ ਇੱਕ ਸ਼ਰਾਬ ਦੀ ਬੋਤਲ ਅਤੇ ਮੁਰਗਾ ਪਿਆ ਸੀ। ਲੋਕਾਂ ਨੇ ਇਸ 'ਤੇ ਵੀਡੀਓ ਬਣਾਈ।      

ਵਧਦਾ ਹੰਗਾਮਾ ਦੇਖ ਕੇ ਆਈਟੀ ਪਾਰਕ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਜਿਸ ਨੇ ਦੋ ਗੁੱਟਾਂ ਵਿਚਕਾਰ ਸਮਝੌਤਾ ਕਰਵਾ ਦਿੱਤਾ ਸੀ। ਵੀਰਵਾਰ ਨੂੰ ਪੀਸੀਆਰ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਆਈਟੀ ਪਾਰਕ ਪੁਲਿਸ ਨੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਲਾਕੇ ਵਿਚ ਇਨ੍ਹਾਂ ਨੌਜਵਾਨਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਸੀ।      

(For more news apart from Chandigarh News, stay tuned to Rozana Spokesman)

 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement