
ਵਿਅਕਤੀਆਂ ਨੇ ਪਹਿਲਾਂ ਘਰ ਨੂੰ ਜਾਂਦੀ ਮੇਨ ਬਿਜਲੀ ਦੀ ਸਪਲਾਈ ਵਾਲੀ ਤਾਰ ਕੱਟ ਕੇ ਬਿਜਲੀ ਬੰਦ ਕਰ ਦਿੱਤੀ
Punjab News - ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਵਿਖੇ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਘਰ ਦੇ ਬਾਹਰਲੇ ਗੇਟ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਅਤੇ ਗੇਟ ਦੇ ਦਰਵਾਜੇ ਵਿੱਚ ਗੋਲੀਆਂ ਲੱਗੀਆਂ ਦਿਖਾਈ ਵੀ ਦੇ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਵਿਅਕਤੀਆਂ ਨੇ ਪਹਿਲਾਂ ਘਰ ਨੂੰ ਜਾਂਦੀ ਮੇਨ ਬਿਜਲੀ ਦੀ ਸਪਲਾਈ ਵਾਲੀ ਤਾਰ ਕੱਟ ਕੇ ਬਿਜਲੀ ਬੰਦ ਕਰ ਦਿੱਤੀ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਘਟਨਾ ਕੈਦ ਨਾ ਹੋ ਸਕੇ। ਇਸ ਮੌਕੇ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਇਨਾਂ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਜਾਂਚ ਕਰ ਰਹੀ ਹੈ।