Sanjay Singh News: ਤਿਹਾੜ ਜੇਲ ਤੋਂ ਅੰਮ੍ਰਿਤਸਰ ਪਹੁੰਚੇ ਸੰਜੇ ਸਿੰਘ; ਮਾਣਹਾਨੀ ਮਾਮਲੇ ਵਿਚ ਹੋਈ ਪੇਸ਼ੀ
Published : Nov 18, 2023, 2:18 pm IST
Updated : Nov 18, 2023, 2:18 pm IST
SHARE ARTICLE
AAP MP Sanjay Singh brought to Amritsar court in defamation case
AAP MP Sanjay Singh brought to Amritsar court in defamation case

16 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Sanjay Singh News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ’ਤੇ ਨਸ਼ਾ ਤਸਕਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਸਬੰਧੀ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਸੰਸਦ ਮੈਂਬਰ ਸੰਜੇ ਸਿੰਘ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਸੰਜੇ ਸਿੰਘ ਨੂੰ ਤਿਹਾੜ ਜੇਲ ਤੋਂ ਸਖ਼ਤ ਸੁਰੱਖਿਆ ਦਰਮਿਆਨ ਅੰਮ੍ਰਿਤਸਰ ਅਦਾਲਤ ਵਿਚ ਲਿਆਂਦਾ ਗਿਆ ਹੈ।

ਅੰਮ੍ਰਿਤਸਰ ਪਹੁੰਚੇ ਸੰਜੇ ਸਿੰਘ ਨੇ ਪੱਤਰਕਾਰਾਂ ਸਾਹਮਣੇ ਸਿਰਫ ਇੰਨਾ ਹੀ ਕਿਹਾ ਕਿ ਉਨ੍ਹਾਂ ਦੀ ਤਾਨਾਸ਼ਾਹੀ ਵਿਰੁਧ ਜੰਗ ਜਾਰੀ ਰਹੇਗੀ। ਉਨ੍ਹਾਂ ਦੀ ਪਤਨੀ ਵੀ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੁੱਜੀ ਹੈ, ਪਰ ਕਿਉਂਕਿ ਉਹ ਹਿਰਾਸਤ ਵਿਚ ਹਨ, ਇਸ ਲਈ ਦੋਵੇਂ ਵੱਖਰੇ ਤੌਰ ’ਤੇ ਅੰਮ੍ਰਿਤਸਰ ਪਹੁੰਚੇ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।

ਇਸ ਮਾਮਲੇ ਸਬੰਧੀ ਐਡਵੋਕੇਟ ਪਰਮਿੰਦਰ ਸਿੰਘ ਸੇਠੀ ਨੇ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਜਿਥੋਂ ਤਕ ਇਸ ਮਾਮਲੇ ਦਾ ਸਬੰਧ ਹੈ, ਬਿਕਰਮ ਮਜੀਠੀਆ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ ਉਹ ਕਈ ਮਹੀਨਿਆਂ ਤੋਂ ਜੁਡੀਸ਼ੀਅਲ ਰਿਮਾਂਡ 'ਤੇ ਵੀ ਰਹੇ ਹਨ। ਅੱਜ ਇਸ ਮਾਮਲੇ ਵਿਚ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਸੀ। ਇਸ ਦੌਰਾਨ ਬਿਕਰਮ ਮਜੀਠੀਆ ਵੀ ਅਦਾਲਤ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ਵਿਚ ਮਾਣਹਾਨੀ ਦਾ ਕੇਸ ਸ਼ੁਰੂ ਹੋਇਆ ਸੀ। ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਬਿਕਰਮ ਮਜੀਠੀਆ 'ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਜਿਸ ਮਗਰੋਂ ਬਿਕਰਮ ਮਜੀਠੀਆ ਨੇ ਅਦਾਲਤ 'ਚ ਪਹੁੰਚ ਕੇ ਮਾਣਹਾਨੀ ਦਾ ਦਾਅਵਾ ਕੀਤਾ ਸੀ।

 (For more news apart from Sanjay Singh brought to Amritsar court in defamation case, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement