
Punjab News: ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ
Punjab News: ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਸਣਯੋਗ ਹੈ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ੀਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।