ਪੰਜਾਬ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਨੋਟਿਸ ਕੀਤਾ ਜਾਰੀ
Published : Nov 18, 2024, 12:45 pm IST
Updated : Nov 18, 2024, 1:30 pm IST
SHARE ARTICLE
Punjab Women's Commission Noticed Member of Parliament Charanjit Channi Continued
Punjab Women's Commission Noticed Member of Parliament Charanjit Channi Continued

'ਚੰਨੀ ਦਾ ਬਿਆਨ ਸ਼ਰਮਨਾਕ ਹੈ, ਮਹਿਲਾਵਾਂ ਲਈ ਅਜਿਹਾ ਬਿਆਨ ਕਿਵੇਂ ਦੇ ਸਕਦੇ ਨੇ'

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

 ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੀ ਵੀਡੀਓ ਸਾਰਿਆਂ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਫ਼ ਗਲਤ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਨੇ ਜਿਸ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।

ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ ਵਿਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਪੱਤਰ ਲਿਖਿਆ ਜਾਵੇਗਾ। ਅਜਿਹੇ ’ਚ ਜੋ ਵੀ ਕਾਨੂੰਨੀ ਧਾਰਾ ਹੋਵੇਗੀ, ਉਹ ਸੰਸਦ ਮੈਂਬਰ ਚੰਨੀ ’ਤੇ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement