Lalpura ਨੂੰ High Court ਤੋਂ ਝਟਕਾ, ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਰੱਦ
Published : Nov 18, 2025, 2:09 pm IST
Updated : Nov 18, 2025, 2:09 pm IST
SHARE ARTICLE
Lalpura Gets a Setback From the High Court, Petition Seeking Stay on Sentence Dismissed News in Punjabi
Lalpura Gets a Setback From the High Court, Petition Seeking Stay on Sentence Dismissed News in Punjabi

ਸਜ਼ਾ ਵਿਰੁਧ ਅਪੀਲ 'ਤੇ ਹੀ ਹੋਵੇਗੀ ਸੁਣਵਾਈ : ਹਾਈ ਕੋਰਟ 

Lalpura Gets a Setback From the High Court, Petition Seeking Stay on Sentence Dismissed News in Punjabi ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਇਕ ਅਦਾਲਤ ਵਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ ਹੈ। ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ, ਹਾਈ ਕੋਰਟ ਨੇ ਕਿਹਾ ਕਿ ਅਦਾਲਤ ਸਜ਼ਾ ਵਿਰੁਧ ਅਪੀਲ 'ਤੇ ਸਿੱਧੇ ਤੌਰ 'ਤੇ ਸੁਣਵਾਈ ਕਰੇਗੀ। 

ਧਿਆਨ ਦੇਣ ਯੋਗ ਹੈ ਕਿ ਜੇ ਹਾਈ ਕੋਰਟ ਸਜ਼ਾ 'ਤੇ ਰੋਕ ਨਹੀਂ ਲਗਾਉਂਦੀ ਹੈ ਤਾਂ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਲਾਲਪੁਰਾ ਦੇ ਵਕੀਲ ਨੇ ਦਲੀਲ ਦਿਤੀ ਸੀ ਕਿ ਜੇ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਸ ਦੀ ਵਿਧਾਨ ਸਭਾ ਮੈਂਬਰਸ਼ਿਪ ਅਪਣੇ ਆਪ ਰੱਦ ਹੋ ਸਕਦੀ ਹੈ, ਜਿਸ ਨਾਲ ਹਲਕੇ ਵਿਚ ਨਵੀਆਂ ਚੋਣਾਂ ਕਰਵਾਉਣੀਆਂ ਜ਼ਰੂਰੀ ਹੋ ਜਾਣਗੀਆਂ। 

ਜ਼ਿਕਰਯੋਗ ਹੈ ਕਿ 3 ਮਾਰਚ, 2013 ਨੂੰ ਉਸਮਾਨ ਪਿੰਡ ਦੀ ਇਕ ਔਰਤ ਅਪਣੇ ਪਰਵਾਰ ਨਾਲ ਇਕ ਵਿਆਹ ਸਮਾਰੋਹ ਵਿੱਚ ਗਈ ਸੀ, ਜਿਥੇ ਕੁੱਝ ਟੈਕਸੀ ਡਰਾਈਵਰਾਂ ਨੇ ਉਸ ਨਾਲ ਛੇੜਛਾੜ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਔਰਤ ਅਤੇ ਉਸ ਦੇ ਪਰਵਾਰ 'ਤੇ ਹਮਲਾ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਵੀ ਉਨ੍ਹਾਂ ਨਾਲ ਬਦਸਲੂਕੀ ਕੀਤੀ। ਇਸੇ ਮਾਮਲੇ ਦੇ ਦੋਸ਼ੀ ਮਨਜਿੰਦਰ ਸਿੰਘ ਲਾਲਪੁਰਾ 2022 ਵਿਚ ਖਡੂਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ। ਉਸ ਸਮੇਂ ਪੱਟੀ ਵਿਧਾਨ ਸਭਾ ਹਲਕੇ ਦੇ ਉਸਮਾਨ ਪਿੰਡ ਦਾ ਇਹ ਮਾਮਲਾ ਸੜਕਾਂ ਤੋਂ ਲੈ ਕੇ ਸੰਸਦ ਤਕ ਗੂੰਜਿਆ। 

ਸੁਪਰੀਮ ਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੀੜਤ ਪਰਵਾਰ ਲਈ ਸੁਰੱਖਿਆ ਦੇ ਹੁਕਮ ਦਿਤੇ। ਲਾਲਪੁਰਾ ਨੇ ਅਪਣੀ ਸਜ਼ਾ ਵਿਰੁਧ ਹਾਈ ਕੋਰਟ ਵਿਚ ਅਪੀਲ ਵੀ ਦਾਇਰ ਕੀਤੀ ਹੈ।

(For more news apart from Lalpura Gets a Setback From the High Court, Petition Seeking Stay on Sentence Dismissed News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement