ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਨਿਸ਼ਾਨਾ ਬੰਨ੍ਹ ਕੇ ਹੋ ਰਹੇ ਨੇ ਕਤਲ: ਸੁਨੀਲ ਜਾਖੜ
Published : Nov 18, 2025, 7:56 pm IST
Updated : Nov 18, 2025, 7:56 pm IST
SHARE ARTICLE
Targeted killings are being carried out to destroy communal harmony in Punjab: Sunil Jakhar
Targeted killings are being carried out to destroy communal harmony in Punjab: Sunil Jakhar

‘ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਅਸਫ਼ਲ’

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜ਼ਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗੈਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ।

ਉਹ ਅੱਜ ਇਥੇ ਆਰਐਸਐਸ ਤੇ ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਸੁਨੀਲ ਜਾਖੜ ਨੇ ਕਿਹਾ ਕਿ ਇੱਕ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਰਾਜ ਦੀ ਭਾਈਚਾਰਕ ਸਾਂਝ ਨੂੰ ਖੇਰੂ ਖੇਰੂ ਕਰਨ ਦੇ ਉਦੇਸ਼ ਨਾਲ ਆਰਐਸਐਸ ਆਗੂ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕੀਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਇਹ ਪੰਜਾਬੀਅਤ ਤੇ ਹਮਲਾ ਹੈ ਅਤੇ ਕੋਈ ਵੀ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ।

ਉਹਨਾਂ ਕਿਹਾ ਕਿ ਪਹਿਲਾਂ ਆਰਐਸਐਸ ਆਗੂ ਜਗਦੀਸ਼ ਗਗਨੇਜਾ, ਫਿਰ ਵਿਕਾਸ ਬੱਗਾ ਅਤੇ ਹੁਣ ਨਵੀਨ ਅਰੋੜਾ ਦੀ ਹੱਤਿਆ ਇੱਕ ਸਮਾਨ ਤਰੀਕੇ ਨਾਲ ਹੋਈ ਹੈ ਜੋ ਕਿ ਕਿਸੇ ਵੱਡੀ ਸਾਜਿਸ਼ ਦਾ ਸੰਕੇਤ ਜਾਪਦੀ  ਹੈ ਜੋ ਪੰਜਾਬ ਦੇ ਭਾਈਚਾਰੇ ਨੂੰ ਖਰਾਬ ਕਰਨਾ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਜਿਨਾਂ ਨੇ ਧਰਮ ਨਿਰਪੱਖਤਾ ਲਈ ਆਪਣਾ ਬਲਿਦਾਨ ਦਿੱਤਾ ਸੀ ਤਾਂ ਅਜਿਹੇ ਸਮੇਂ ਇਸ ਤਰ੍ਹਾਂ ਦੇ ਮਿਥ ਕੇ ਕੀਤੇ ਗਏ ਕਤਲ ਪੰਜਾਬ ਅਤੇ ਪੰਜਾਬੀਅਤ ਦੇ ਮੱਥੇ ਤੇ ਕਲੰਕ ਬਣ ਰਹੇ ਹਨ। ਪਰ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਅਸਫਲ ਸਿੱਧ ਹੋ ਰਹੀ ਹੈ ਅਤੇ ਹਾਲੇ ਤੱਕ ਵੀ ਸਰਕਾਰ ਵੱਲੋਂ ਇਸ ਵਿਸ਼ੇਸ਼ ਸਬੰਧੀ ਕੋਈ ਅਧਿਕਾਰਿਤ ਪ੍ਰਤੀਕਰਿਆ ਨਹੀਂ ਆਈ ਹੈ।

ਉਹਨਾਂ ਕਿਹਾ ਕਿ ਇਹ ਸਮਾਜ ਵਿੱਚ ਵੰਡੀਆਂ ਪਾਉਣ ਦੀ ਗੰਦੀ ਸੋਚ ਜਾਪ ਰਹੀ ਹੈ ਅਤੇ ਅਜਿਹੇ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਬੇਹਦ ਚਿੰਤਾਜਨਕ ਹੈ ਅਤੇ ਇਸ ਗੰਭੀਰ ਮਸਲੇ ਤੇ ਸਰਕਾਰ ਦੀ ਚੁੱਪੀ ਹੋਰ ਵੀ ਚਿੰਤਾ ਪੈਦਾ ਕਰ ਰਹੀ ਹੈ।  ਉਹਨਾਂ ਕਿਹਾ ਕਿ ਦੋਸ਼ੀਆਂ ਦੀ ਪਹਿਚਾਣ ਹੋਵੇ ਅਤੇ ਜੋ ਲੋਕ ਰਾਜ ਵਿੱਚ ਜਹਿਰ ਤੇ ਬੀਜ ਬੀਜ ਰਹੇ ਹਨ ਉਹਨਾਂ ਨੂੰ ਸਖਤ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ ।

ਉਹਨਾਂ ਨੇ ਇਸ ਮੌਕੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਅਜਿਹੀਆਂ ਸਮਾਜ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸਫਲ ਨਾ ਹੋਣ ਦੇਣ ।

ਸੁਨੀਲ ਜਾਖੜ ਨੇ ਇਸ ਮੌਕੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 6 ਨਵੰਬਰ ਨੂੰ ਤਰਨ ਤਾਰਨ ਵਿਖੇ ਦਿੱਤੇ ਉਹਨਾਂ ਦੇ ਉਸ ਬਿਆਨ ਨੂੰ ਮੁੜ ਯਾਦ ਕਰਾਇਆ ਜਿਸ ਵਿੱਚ ਸ੍ਰੀ ਕੇਜਰੀਵਾਲ ਨੇ ਸੱਤ ਦਿਨਾਂ ਵਿੱਚ ਪੰਜਾਬ ਵਿੱਚੋਂ ਗੈਂਗਸਟਰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਨੇ ਕਿਹਾ ਕਿ ਸੱਤ ਦਿਨ ਬੀਤੇ ਨੂੰ ਬਹੁਤ ਸਮਾਂ ਹੋ ਗਿਆ ਪਰ ਉਨ ਦਾ ਇਹ ਵਾਅਦਾ ਇੱਕ ਚੋਣ ਸਗੂਫਾ ਹੀ ਸਾਬਤ ਹੋਇਆ ਹੈ ਜਦਕਿ ਪੰਜਾਬ ਦੇ ਲੋਕ ਡਰ ਅਤੇ ਭੈਅ ਦੇ ਮਾਹੌਲ ਵਿੱਚ ਜਿਉਣ ਲਈ ਮਜਬੂਰ ਹੋ ਰਹੇ ਹਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਦਿੱਲੀ ਦੀ ਲੀਡਰਸ਼ਿਪ ਅੱਗੇ ਗੋਡੇ ਟੇਕ ਰੱਖੇ ਹਨ ਜਿਸ ਕਾਰਨ ਉਹਨਾਂ ਦੀ ਪ੍ਰਸ਼ਾਸਨ ਤੇ ਕੋਈ ਪਕੜ ਨਹੀਂ ਹੈ ਅਤੇ ਪੰਜਾਬ ਦੀ ਜੋ ਵੀ ਦੁਰਗਤੀ ਹੋ ਰਹੀ ਹੈ ਉਸ ਲਈ ਆਮ ਆਦਮੀ ਪਾਰਟੀ  ਦੀ  ਸੀਨੀਅਰ ਲੀਡਰਸ਼ਿਪ ਸਿੱਧੇ ਤੌਰ ਤੇ ਜਿੰਮੇਵਾਰ ਹਨ।

ਉਹਨਾਂ ਕਿਹਾ ਕਿ ਬੇਹਤਰ ਹੋਵੇਗਾ ਕਿ  ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਛੱਡ ਜਾਣ ਕਿਉਂਕਿ ਪੰਜਾਬੀ ਪੰਜਾਬ ਨੂੰ ਸੰਭਾਲਣਾ ਜਾਣਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement