ਹੁਣ ਸਿੱਧੂ ਮੂਸੇਵਾਲ ਵਿਰੁੱਧ ਪੰਡਿਤ ਰਾਓ ਧਰੇਨਵਰ ਨੇ ਖੋਲ੍ਹਿਆ ਮੋਰਚਾ 
Published : Dec 18, 2018, 11:22 am IST
Updated : Apr 10, 2020, 10:25 am IST
SHARE ARTICLE
ਪੰਡਿਤ ਰਾਓ ਤੇ ਮੂਸੇਵਾਲਾ
ਪੰਡਿਤ ਰਾਓ ਤੇ ਮੂਸੇਵਾਲਾ

ਪੰਜਾਬੀ ਬੋਲੀ ਲਈ ਸੰਘਰਸ਼ ਕਰ ਰਹੇ ਪੰਡਿਤ ਰਾਓ ਧਰੇਨਵਰ ਨੇ ਹੁਣ ਸਿੱਧੂ ਮੂਸੇ ਵਾਲਾ ਖਿਲਾਫ ਮੋਰਚਾ ਖੋਲ ਦਿੱਤਾ ਹੈ। ਮੋਹਾਲੀ ਦੇ ਐੱਸ ਐੱਸ ਪੀ ਨੂੰ ਚਿਠੀ...

ਚੰਡੀਗੜ੍ਹ (ਭਾਸ਼ਾ) : ਪੰਜਾਬੀ ਬੋਲੀ ਲਈ ਸੰਘਰਸ਼ ਕਰ ਰਹੇ ਪੰਡਿਤ ਰਾਓ ਧਰੇਨਵਰ ਨੇ ਹੁਣ ਸਿੱਧੂ ਮੂਸੇ ਵਾਲਾ ਖਿਲਾਫ ਮੋਰਚਾ ਖੋਲ ਦਿੱਤਾ ਹੈ। ਮੋਹਾਲੀ ਦੇ ਐੱਸ ਐੱਸ ਪੀ ਨੂੰ ਚਿਠੀ ਲਿਖ ਪੰਡਿਤ ਰਾਓ ਨੇ ਸਿੱਧੂ ਮੂਸੇਵਾਲਾ ਨੂੰ ਸੰਮਨ ਭੇਜਣ ਦੀ ਅਪੀਲ ਕੀਤੀ ਹੈ, ਇਸ ਚਿਠੀ ਰਹੀ ਪੰਡਿਤ ਰਾਓ ਨੇ ਮੰਗ ਕੀਤੀ ਹੈ ਕਿ ਪੰਜਾਬੀ ਵਿੱਚ ਭੜਕਾਊ ਗਾਣੇ ਗਾਉਣ ਵਾਲੇ ਸਿੱਧੂ ਮੂਸੇਵਾਲਾ ਨੂੰ ਤੁਰੰਤ ਸੰਮਨ ਕਰਕੇ ਪੁੱਛਿਆ ਜਾਵੇ ਕਿ ਉਨ੍ਹਾਂ ਦੇ ਗੀਤ ਸੈਂਸਰ ਬੋਰਡ ਤੋਂ ਪਾਸ ਹੋਏ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਗੀਤ ਬੋਰਡ ਵੱਲੋਂ ਮਨਜ਼ੂਰਸ਼ੁਦਾ ਹਨ ਤਾਂ ਇਸਦੀ ਇੱਕ ਕਾਪੀ ਉਨ੍ਹਾਂ ਨੂੰ ਦਿੱਤੀ ਜਾਵੇ ।


ਦਸ ਦੇਈਏ ਕਿ ਪੰਡਿਤ ਰਾਓ ਨੇ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਲੱਚਰ, ਨਸ਼ੇ ਤੇ ਹਥਿਆਰਾਂ ਨੂੰ ਪ੍ਰਫੁੱਲਿਤ ਕਰਨ ਵਾਲੇ ਗਾਣਿਆਂ ਦੇ ਵਿਰੋਧ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੋਈ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੂਸੇਵਾਲਾ ਦਾ ਅਖਾੜਾ ਦੇਖਣ ਆਏ ਲੁਧਿਆਣਾ ਦੇ ਨੌਜਵਾਨ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਜਾਣ 'ਤੇ ਧਰੇਨਵਰ ਨੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਹ ਵੀ ਪੁੱਛਿਆ ਜਾਵੇ ਕਿ ਇਨ੍ਹਾਂ ਦੇ ਗਾਣੇ ਇੰਟਰਨੈੱਟ ਤੋਂ ਉਹ ਆਪ ਕਿਉਂ ਨਹੀਂ ਹਟਾ ਸਕਦੇ ਹਨ।


ਕਿਉਂਕਿ ਇਹ ਗਾਣੇ ਸੁਣ ਕੇ ਹੀ ਸਰਬਜੀਤ ਸਿੰਘ ਨੂੰ ਅਚਾਨਕ ਗੋਲ਼ੀ ਲੱਗੀ ਅਤੇ ਅਤੇ ਬੀਤੀ 16 ਦਸੰਬਰ ਨੂੰ ਮੁਹਾਲੀ ਦੇ ਹੋਟਲ ਵਿੱਚ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਲਿਖਤ ਵਿੱਚ ਇਹ ਵੀ ਲਿਆ ਜਾਵੇ ਕਿ ਉਹ ਕਿਤੇ ਹਥਿਆਰਾਂ ਦੀ ਪ੍ਰਸ਼ੰਸਾ ਕਰਨ ਵਾਲੇ ਗਾਣੇ ਨਹੀਂ ਗਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM
Advertisement