ਕੈਪਟਨ ਸਰਕਾਰ ਨੇ ਕਰਤਾ ਵੱਡਾ ਐਲਾਨ, ਸਰਪੰਚੋ ਹੋ ਜਾਓ ਸਾਵਧਾਨ, ਹੁਣ ਖੈਰ ਨਹੀਂ!
Published : Dec 18, 2019, 12:01 pm IST
Updated : Dec 18, 2019, 12:01 pm IST
SHARE ARTICLE
Captain Amarinder Singh and Sarpanch
Captain Amarinder Singh and Sarpanch

ਇਸ ਦੇ ਬਾਵਜ਼ੂਦ ਪਿੰਡਾਂ ‘ਚ ਉਨ੍ਹਾਂ ਕਿਸਾਨਾਂ ਨੇ ਵੀ ਫਾਰਮ ਭਰ ਦਿੱਤੇ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਈ ਸੀ

ਜਲੰਧਰ: ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 2500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਸਬੰਧੀ ਪਿੰਡਾਂ ‘ਚ ਕਿਸਾਨਾਂ ਵਲੋਂ ਧੜਾਧੜ ਇਹ ਰਾਸ਼ੀ ਲੈਣ ਲਈ ਫਾਰਮ ਭਰ ਕੇ ਸਰਕਾਰ ਨੂੰ ਭੇਜੇ ਜਾ ਰਹੇ ਹਨ। ਸਰਕਾਰ ਵਲੋਂ ਇਹ ਐਲਾਨ ਕੀਤਾ ਹੋਇਆ ਹੈ ਕਿ ਇਹ 2500 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਮਿਲੇਗੀ ਜਿਨ੍ਹਾਂ ਖੇਤਾਂ ਵਿਚ ਅੱਗ ਨਹੀਂ ਲਗਾਈ।

Captain Amrinder SinghCaptain Amrinder Singhਇਸ ਦੇ ਬਾਵਜ਼ੂਦ ਪਿੰਡਾਂ ‘ਚ ਉਨ੍ਹਾਂ ਕਿਸਾਨਾਂ ਨੇ ਵੀ ਫਾਰਮ ਭਰ ਦਿੱਤੇ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਈ ਸੀ ਅਤੇ ਕਈ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਦਾ ਪਿੰਡ ‘ਚ ਖੇਤੀਬਾੜੀ ਲਈ ਜ਼ਮੀਨ ਉਨ੍ਹਾਂ ਨਾਮ ‘ਤੇ ਨਹੀਂ ਹੈ। ਪਿੰਡਾਂ ‘ਚ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਬਦਲੇ ਮੁਆਵਜ਼ੇ ਦੀ ਰਾਸ਼ੀ ਲੈਣ ਲਈ ਫਾਰਮ ਭਰ ਕੇ ਸਰਪੰਚਾਂ ਤੋਂ ਤਸਦੀਕ ਕਰਵਾਏ ਗਏ ਅਤੇ ਉਨ੍ਹਾਂ ਇਹ ਫਾਰਮ ਬਲਾਕ ਪੰਚਾਇਤ ਦਫ਼ਤਰ ਜਮ੍ਹਾਂ ਕਰਵਾ ਦਿੱਤੇ।

CaptainCaptain ਬਲਾਕ ਪੰਚਾਇਤ ਦਫ਼ਤਰ ‘ਚ ਜਮ੍ਹਾਂ ਹੋ ਰਹੇ ਫਾਰਮਾਂ ਨੂੰ ਤਸਦੀਕ ਕਰਨ ਲਈ ਅਧਿਕਾਰੀਆਂ ਨੇ ਇਹ ਸਾਰੇ ਫਾਰਮ ਪਿੰਡਾਂ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਭੇਜ ਦਿੱਤੇ ਤਾਂ ਜੋ ਪਤਾ ਲੱਗ ਸਕੇ ਕਿ ਇਸ ਕਿਸਾਨ ਕੋਲ ਕਿੰਨੀ ਜ਼ਮੀਨ ਹੈ ਕਿਉਂਕਿ 5 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ ਇਹ ਰਾਸ਼ੀ ਨਹੀਂ ਮਿਲੇਗੀ। ਇਸ ਤੋਂ ਇਲਾਵਾ ਖੇਤੀਬਾੜੀ ਸਭਾਵਾਂ ਵਲੋਂ ਫਾਰਮ ਭਰਨ ਵਾਲੇ ਕਿਸਾਨਾਂ ਦੀ ਜਾਣਕਾਰੀ ਪੋਰਟਲ ‘ਤੇ ਦਰਜ ਕੀਤੀ ਜਾਂਦੀ ਹੈ।

Agriculture Agriculture ਜਿੱਥੋਂ ਇਹ ਪਤਾ ਚੱਲਦਾ ਹੈ ਕਿ ਜਿਹੜੇ ਕਿਸਾਨਾਂ ਨੇ ਫਾਰਮ ਭਰੇ ਹਨ ਕਿ ਉਨ੍ਹਾਂ ਕੋਲ ਕਿੰਨੀ ਜ਼ਮੀਨ ਹੈ ਅਤੇ ਕੀ ਉਨ੍ਹਾਂ ਪਰਾਲੀ ਨੂੰ ਅੱ ਗ ਲਗਾਈ ਹੈ ਜਾਂ ਨਹੀਂ। ਅਖੀਰ ਵਿਚ ਜਾ ਕੇ ਕਿਸਾਨਾਂ ਵਲੋਂ ਭਰੇ ਗਏ ਮੁਆਵਜ਼ੇ ਦੀ ਰਾਸ਼ੀ ਲਈ ਜੋ ਅਸਲੀਅਤ ਸਾਹਮਣੇ ਆ ਰਹੀ ਹੈ, ਉਸ ਵਿਚ 50 ਫੀਸਦੀ ਕਿਸਾਨ ਅਜਿਹੇ ਸਾਹਮਣੇ ਆ ਰਹੇ ਹਨ ਜੋ ਇਹ ਰਾਸ਼ੀ ਲੈਣ ਦੇ ਯੋਗ ਨਹੀਂ।

FarmerFarmerਇਸ ‘ਤੇ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਨੇ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਪਿੰਡਾਂ ‘ਚ ਸਰਪੰਚਾਂ ਨੇ ਪਰਾਲੀ ਸਾੜਨ ਦੇ ਬਾਵਜੂਦ ਅਤੇ ਬੇਜ਼ਮੀਨੇ ਕਿਸਾਨਾਂ ਦੇ ਜਾਅਲੀ ਫਾਰਮ ਤਸਦੀਕ ਕੀਤੇ ਹਨ,ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ਦੇ ਬਲਾਕ ਪੰਚਾਇਤ ਦਫ਼ਤਰਾਂ ‘ਚ ਸਰਕਾਰ ਵਲੋਂ ਇਹ ਜਾਰੀ ਪੱਤਰ ਪੁੱਜ ਚੁੱਕਾ ਹੈ ਅਤੇ 17 ਦਸੰਬਰ ਤੱਕ ਅਜਿਹੇ ਸਰਪੰਚਾਂ ਜਿਨ੍ਹਾਂ ਜਾਅਲੀ ਫਾਰਮ ਤਸਦੀਕ ਕੀਤੇ ਹਨ ਉਨ੍ਹਾਂ ਦੀਆਂ ਸੂਚੀਆਂ ਮੰਗਵਾਈਆਂ ਹਨ ਤਾਂ ਜੋ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement