
ਇਸ ਪਾਲਿਸੀ ਦੇ ਅਧੀਨ ਕੀਮਤਾਂ ਘਟ ਹੋਈਆਂ ਜਾਂ ਵਧ ਇਸ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।
ਜਲੰਧਰ: ਕੇਂਦਰ ਸਰਕਾਰ ਦੁਆਰਾ ਸੋਧ ਮੋਟਰ ਵਹੀਕਲ ਐਕਟ ਨੂੰ ਪੰਜਾਬ ਵਿਚ ਜਲਦ ਲਾਗੂ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਆਵਾਜਾਈ ਮੰਤਰੀ ਰਜਿਆ ਸੁਲਤਾਨਾ ਨੇ ਦਿੱਤੀ। ਉਹਨਾਂ ਨੇ ਕਿਹਾ ਕਿ ਬੈਠਕਾਂ ਦਾ ਦੌਰ ਖਤਮ ਹੋ ਚੁੱਕਿਆ ਹੈ। ਪੰਜਾਬ ਵਿਚ ਨਵਾਂ ਮੋਟਰ ਵਹੀਕਲ ਐਕਟ 1-2 ਦਿਨ ਵਿਚ ਲਾਗੂ ਹੋ ਜਾਵੇਗਾ। ਇਸ ਪਾਲਿਸੀ ਦੇ ਅਧੀਨ ਕੀਮਤਾਂ ਘਟ ਹੋਈਆਂ ਜਾਂ ਵਧ ਇਸ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।
Photoਧਿਆਨ ਯੋਗ ਹੈ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਸੋਧੇ ਮੋਟਰ ਵਹੀਕਲ ਐਕਟ ਨੂੰ ਰਾਜ ਵਿੱਚ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਰਾਜ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਫਿਲਹਾਲ ਟ੍ਰੈਫਿਕ ਨਿਯਮ ਉਲੰਘਣਾ ਕਰਨ ਵਾਲਿਆਂ ਨੂੰ ਪੁਰਾਣੇ ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ।
Photoਮੰਤਰੀ ਨੇ ਕਿਹਾ ਸੀ ਕਿ ਟ੍ਰੈਫਿਕ ਇਕ ਸੂਬਾਈ ਮੁੱਦਾ ਹੈ ਅਤੇ ਪੰਜਾਬ ਸਰਕਾਰ ਇਸ ਸਬੰਧ ਵਿਚ ਆਪਣੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਸੋਧੇ ਹੋਏ ਟ੍ਰੈਫਿਕ ਨਿਯਮਾਂ ਵਿਚ ਭਾਰੀ ਵਾਧੇ ਨਾਲ ਸਬੰਧਤ ਕੁਝ ਧਾਰਾਵਾਂ ਨੂੰ ਹੀ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਵਿੱਚ ਸਖਤ ਟ੍ਰੈਫਿਕ ਅਨੁਸ਼ਾਸ਼ਨ ਲਾਗੂ ਕਰਨ ਲਈ ਗੰਭੀਰ ਹੈ।
Photoਧਿਆਨ ਯੋਗ ਹੈ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਸੋਧੇ ਮੋਟਰ ਵਹੀਕਲ ਐਕਟ ਨੂੰ ਰਾਜ ਵਿੱਚ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਰਾਜ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਫਿਲਹਾਲ ਟ੍ਰੈਫਿਕ ਨਿਯਮ ਉਲੰਘਣਾ ਕਰਨ ਵਾਲਿਆਂ ਨੂੰ ਪੁਰਾਣੇ ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਸੀ ਕਿ ਟ੍ਰੈਫਿਕ ਇਕ ਸੂਬਾਈ ਮੁੱਦਾ ਹੈ ਅਤੇ ਪੰਜਾਬ ਸਰਕਾਰ ਇਸ ਸਬੰਧ ਵਿਚ ਆਪਣੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਸੋਧੇ ਹੋਏ ਟ੍ਰੈਫਿਕ ਨਿਯਮਾਂ ਵਿਚ ਭਾਰੀ ਵਾਧੇ ਨਾਲ ਸਬੰਧਤ ਕੁਝ ਧਾਰਾਵਾਂ ਨੂੰ ਹੀ ਲਾਗੂ ਕਰੇਗੀ।
Photo ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਵਿੱਚ ਸਖਤ ਟ੍ਰੈਫਿਕ ਅਨੁਸ਼ਾਸ਼ਨ ਲਾਗੂ ਕਰਨ ਲਈ ਗੰਭੀਰ ਹੈ। ਸੁਲਤਾਨਾ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸੜਕ ਹਾਦਸਿਆਂ ਦਾ ਮੁੱਖ ਕਾਰਨ ਹੈ, ਜਿਸ ਕਾਰਨ ਹਰ ਰੋਜ਼ ਕਈ ਨਿਰਦੋਸ਼ ਲੋਕ ਮੌਤ ਦੇ ਘਾਟ ਉਤਾਰਦੇ ਹਨ, ਪਰ ਖਜ਼ਾਨੇ ਨੂੰ ਭਰਨ ਲਈ ਨਾਗਰਿਕਾਂ ਉੱਤੇ ਬਹੁਤ ਵੱਡਾ ਬੋਝ ਨਹੀਂ ਪਾਇਆਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਰਗੇ ਕਲਿਆਣਕਾਰੀ ਦੇਸ਼ ਵਿੱਚ ਅਜਿਹੀਆਂ ਜੁਰਮਾਨੀਆਂ ਲਾਉਣਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਣਾ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਰਨਾ ਨਹੀਂ ਹੈ। ਰਾਜ ਸਰਕਾਰ ਜਲਦੀ ਹੀ ਇਸ ਮੁੱਦੇ ਬਾਰੇ ਫੈਸਲਾ ਲਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।