ਬਾਦਲਾਂ ਦੀ ਨੀਂਦ ਉਡਾਏਗਾ ਢੀਂਡਸਾ ਦਾ ਮਾਸਟਰ ਪਲਾਟ
Published : Dec 18, 2019, 7:18 pm IST
Updated : Dec 18, 2019, 7:18 pm IST
SHARE ARTICLE
file photo
file photo

ਪਾਰਟੀ ਦੇ ਅਸਰ ਸਿਧਾਂਤਾਂ ਨਾਲ ਸਮਝੌਤਾ ਨਾ ਕਰਨ ਦਾ ਅਹਿਦ

ਸੰਗਰੂਰ : ਬਾਦਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਸਲ ਸਿਧਾਂਤ ਚੇਤੇ ਕਰਵਾਉਣ ਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣ ਲਈ ਸੁਖਦੇਵ ਸਿੰਘ ਢੀਂਡਸਾ ਨੇ ਤਿਆਰੀ ਖਿੱਚ ਲਈ ਹੈ। ਇਸ ਦੇ ਸਾਫ਼ ਸੰਕੇਤ ਬੁੱਧਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਵਲੋਂ ਅਪਣੇ ਗ੍ਰਹਿ ਵਿਖੇ ਸੱਦੀ ਮੀਟਿੰਗ ਦੌਰਾਨ ਕੀਤੇ ਸ਼ਕਤੀ ਪ੍ਰਦਰਸ਼ਨ ਤੋਂ ਮਿਲਦੇ ਹਨ।

PhotoPhoto

ਦੱਸ ਦਈਏ ਕਿ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਪਿਛਲੇ ਅਰਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਅਪਣੇ ਅਸਲ ਸਿਧਾਂਤਾਂ ਨੂੰ ਤਿਲਾਜਲੀ ਦੇਣ ਤੋਂ ਨਾਰਾਜ਼ ਚਲੇ ਆ ਰਹੇ ਹਨ। ਅਪਣੀ ਇਹ ਨਰਾਜਗੀ ਉਹ ਵੱਖ ਵੱਖ ਸਮੇਂ ਜਾਹਰ ਵੀ ਕਰ ਚੁੱਕੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਹਾੜੇ ਮੌਕੇ ਵੀ ਉਨ੍ਹਾਂ ਬਾਗੀ ਟਕਸਾਲੀ ਆਗੂਆਂ ਦੇ ਖੇਮੇ ਵਿਚ ਹਾਜ਼ਰੀ ਲਗਵਾ ਕੇ ਸਾਫ਼ ਸੰਕੇਤ ਦਿਤਾ ਸੀ ਕਿ ਉਹ ਆਉਂਦੇ ਦਿਨਾਂ ਵਿਚ ਪਾਰਟੀ ਦੇ ਸਿਧਾਂਤਕ ਮੁੱਦਿਆਂ 'ਤੇ ਕਿਸੇ ਤਰ੍ਹਾਂ ਦਾ ਸਮਝੌਤਾ ਕਰਨ ਦੇ ਰੌਂਅ ਵਿਚ ਨਹੀਂ ਹਨ।

PhotoPhoto

ਅੱਜ ਦੀ ਮੀਟਿੰਗ ਉਪਰੰਤ ਅਪਣੇ ਭਵਿੱਖੀ ਮਨਸੂਬੇ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਉਹ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਵਇੰਦਰ ਸਿੰਘ ਨਾਲ  ਮੀਟਿੰਗ ਕਰਨਗੇ। ਮੀਟਿੰਗ ਤੋਂ ਬਾਅਦ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਕਿ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਾਇਮ ਕਰੇਗੀ।

PhotoPhoto

ਉਹ ਪਾਰਟੀ ਨਾਲੋਂ ਟੁੱਟ ਚੁੱਕੇ ਲੋਕਾਂ ਨਾਲ ਵੀ ਸੰਪਰਕ ਸਾਧਣਗੇ। ਢੀਂਡਸਾ ਨੇ ਸਾਫ਼ ਕੀਤਾ ਕਿ ਉਨ੍ਹਾਂ ਦਾ ਅਸਲ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਦੇ ਅਸਲ ਸਿਧਾਂਤਾਂ ਵੱਲ ਦੁਬਾਰਾ ਲੈ ਕੇ ਆਉਣਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਬੁੱਧਜੀਵੀ ਵਰਗ, ਕਿਸਾਨ, ਮੁਲਾਜ਼ਮ ਅਤੇ ਸੰਤ ਸਮਾਜ ਵਰਗੀਆਂ ਜਥੇਬੰਦੀਆਂ ਨੂੰ ਸਮਰਥਨ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਲਾਹ ਨਾਲ ਸ਼੍ਰੋਮਣੀ ਕਮੇਟੀ ਦੀ ਕਾਰਜ ਪ੍ਰਣਾਲੀ ਵਿਚ ਸੁਧਾਰ ਲਈ ਯਤਨ ਕੀਤੇ ਜਾਣਗੇ।

PhotoPhoto

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਕਿਸੇ ਚੋਣ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧੜੇ ਵਲੋਂ ਧਾਰਮਿਕ ਚੋਣ ਲੜਨ ਵਾਲਾ ਹਰ ਆਗੂ ਸਿਆਸੀ ਸਰਗਰਮੀਆਂ ਤੋਂ ਦੂਰ ਰਹੇਗਾ। ਢੀਂਡਸਾ ਨੇ ਬਾਦਲ ਧੜੇ ਦੇ ਕਈ ਵੱਡੇ ਆਗੂਆਂ ਦੇ ਸੰਪਰਕ ਵਿਚ ਹੋਣ ਦਾ ਦਾਅਵਾ ਵੀ ਕੀਤਾ। ਪਰਮਿੰਦਰ ਸਿੰਘ ਢੀਂਡਸਾ ਬਾਰੇ ਉਨ੍ਹਾਂ ਕਿਹਾ ਕਿ ਉਹ ਵੀ ਉਨ੍ਹਾਂ ਦੇ ਨਾਲ ਹੀ ਹਨ ਜਿਸ ਦਾ ਐਲਾਨ ਉਹ ਖੁਦ ਜਲਦੀ ਹੀ ਕਰ ਦੇਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement