
ਖੇਤੀਬਾੜੀ ਕਾਨੂੰਨ 'ਤੇ ਰੇੜਕਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ: ਨਿਰੇਸ਼ ਟਿਕੈਤ
ਮੁਜੱਫਰਨਗਰ (ਉੱਤਰ ਪ੍ਰਦੇਸ), 17 ਦਸੰਬਰ : ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਮੁਖੀ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੰਘਰਸ਼ ਨਹੀਂ ਕਰਨਾ ਚਾਹੁੰਦੇ ਅਤੇ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ |
ਟਿਕੈਤ ਨੇ ਕਿਹਾ ਕਿ ਕੇਂਦਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੋਕ ਰਿਤ ਵਿਚ ਵਾਪਸ ਲਿਆ ਜਾਵੇ ਕਿਉਾਕਿ ਵਿਵਾਦਤ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਨਹੀਂ ਹੈ |
ਦਿੱਲੀ ਰਵਾਨਗੀ ਤੋਂ ਪਹਿਲਾਂ ਮੁਜੱਫਰਨਗਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਸੁਝਾਅ ਦਿਤਾ ਕਿ ਰਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਨੀਅਰ ਭਾਜਪਾ ਨੇਤਾ ਲਾਲ ਕਿ੍ਸ਼ਨ ਅਡਵਾਨੀ ਅਤੇ ਆਰਐਲਡੀ ਆਗੂ ਅਜੀਤ ਸਿੰਘ ਨੂੰ ਇਸ ਮੁੱਦੇ ਉੱਤੇ ਵਿਚਾਰ ਵਟਾਂਦਰੇ ਦਾ ਹਿੱਸਾ ਹੋਣਾ ਚਾਹੀਦਾ ਹੈ |
ਇਸ ਦੌਰਾਨ ਮੁਜੱਫਰਨਗਰ ਜ਼ਿਲ੍ਹੇ ਦੇ ਖਾਪ ਦੇ ਮੈਂਬਰ ਬੁਧਵਾਰ ਤੋਂ ਦਿੱਲੀ ਨੇੜੇ ਅੰਦੋਲਨ ਵਿਚ ਸ਼ਾਮਲ ਹੋਏ |
ਕੇਂਦਰ ਵਲੋਂ ਸਤੰਬਰ ਤੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨ ਪੰਦਰਵਾੜੇ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ | ਉਹ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਬਣਾਈ ਰੱਖਣ ਦੀ ਗਾਰੰਟੀ ਦੀ ਮੰਗ ਕਰ ਰਹੇ ਹਨ | (ਪੀਟੀਆਈ)