ਧਰਮ ਦੇ ਨਾਮ ’ਤੇ ਵੋਟਾਂ ਠੱਗਣ ਵਾਲੇ ਬਾਦਲ ਦਲ ਦੀ ਨਜ਼ਰ ਹੁਣ ਕਿਸਾਨਾਂ ’ਤੇ : ਕੁਲਤਾਰ ਸੰਧਵਾਂ
Published : Dec 18, 2020, 6:11 pm IST
Updated : Dec 18, 2020, 6:13 pm IST
SHARE ARTICLE
 Kultar Sandhwan
Kultar Sandhwan

ਬੀਬੀ ਜਗੀਰ ਕੌਰ ਦੱਸਣ ਕਿ ਉਹ ਕਦੋਂ ਅਤੇ ਕਿੱਥੇ ਕਿਸਾਨ ਧਰਨੇ ’ਚ ਸ਼ਾਮਲ ਹੋਈ? : ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਅਤੇ ਬਾਦਲ ਦਲ ਦੀ ਆਗੂ ਬੀਬੀ ਜਗੀਰ ਕੌਰ ਵੱਲੋਂ ਕਿਸਾਨ ਅੰਦੋਲਨ ਬਾਰੇ ਦਿੱਤੇ ਬਿਆਨ ਉੱਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੀ ਹੋਛੀ ਬਿਆਨਬਾਜ਼ੀ ਕਰਨਾ ਬਾਦਲ ਦਲ ਦੀ ਬੌਖਲਾਹਟ ਦਾ ਨਤੀਜਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਧਰਮ ਦੇ ਨਾਂ ’ਤੇ ਵੋਟਾਂ ਠੱਗਣ ਵਾਲੇ ਬਾਦਲ ਦਲ ਦੀਆਂ ਨਜ਼ਰਾਂ ਹੁਣ ਕਿਸਾਨਾਂ ਉੱਤੇ ਟਿਕੀਆਂ ਹੋਈਆਂ ਹਨ।

Jagir Kaur

ਕੁਲਤਾਰ ਸੰਧਵਾਂ ਨੇ ਕਿਹਾ ਕਿ ਬਾਦਲ ਦਲ ਕਿਸਾਨ ਅੰਦੋਲਨ ਰਾਹੀਂ ਆਪਣੀ ਖੁੱਸ ਚੁੱਕੀ ਰਾਜਨੀਤਿਕ ਜ਼ਮੀਨ ਨੂੰ ਤਲਾਸ਼ਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਬਾਦਲ ਪਰਿਵਾਰ ਦੀ ਇੱਕ ਕੁਰਸੀ ਅਤੇ ਸੱਤਾ ਦੀ ਲਾਲਸਾ ਦਾ ਹੀ ਨਤੀਜਾ ਹਨ।  ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਖੁਰ ਚੁੱਕੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਸਿੱਖ ਪੰਥ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੂੰ ਵਰਤਣ ਤੋਂ ਗੁਰੇਜ਼ ਨਹੀਂ ਕਰ ਰਿਹਾ।

Kultar Singh Sandhwan

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ’ਚ ਬਾਦਲ ਦਲ ਦੀ ਅਸਲੀਅਤ ਦਾ ਚੰਗੀ ਤਰਾਂ ਪਰਦਾਫਾਸ਼ ਹੋ ਚੁੱਕਿਆ ਹੈ, ਬਾਦਲ ਦਲ ਦੇ ਆਗੂ ਹੁਣ ਕੋਈ ਵੀ ਨਾਟਕ ਕਰ ਲੈਣ, ਪ੍ਰੰਤੂ ਉਨ੍ਹਾਂ ਦੀ ਖੁੱਸੀ ਹੋਈ ਰਾਜਨੀਤਿਕ ਜ਼ਮੀਨ ਕਦੇ ਵਾਪਸ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਦੀ ਇਹ ਦੁਰਦਸ਼ਾ ਕਰਨ ਲਈ ਭਾਜਪਾ ਅਤੇ ਕਾਂਗਰਸ ਵਾਂਗ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦੇ ਰਾਜ ਦੌਰਾਨ ਵੀ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਲਈ ਮਜਬੂਰ ਹੋਏ, ਪ੍ਰੰਤੂ ਬਾਦਲਾਂ ਨੇ ਕਿਸੇ ਵੀ ਬਾਂਹ ਨਹੀਂ ਫੜੀ। ਇਸੇ ਤਰਾਂ ਲੋਕਾਂ ਨੂੰ ਉਨ੍ਹਾਂ ਦਾ ਮਾਫ਼ੀਆ ਰਾਜ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਾਦਲ ਪਰਿਵਾਰ ਦੀ ਗ਼ੱਦਾਰੀ ਚੰਗੀ ਤਰਾਂ ਯਾਦ ਹੈ ਅਤੇ ਭਵਿੱਖ ’ਚ ਵੀ ਹਮੇਸ਼ਾ ਰਹੇਗੀ।

Baljinder Kaur

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰਾਂ ਸਮਝ ਚੁੱਕੇ ਹਨ ਕਿ ਸੱਤਾ ‘ਚ ਰਹਿੰਦੇ ਹੋਏ ਬਾਦਲ ਦਲ ਦਾ ਇੱਕੋ-ਇੱਕ ਏਜੰਡਾ ਲੁੱਟ ਅਤੇ ਭਿ੍ਰਸ਼ਟਾਚਾਰ ਹੁੰਦਾ ਹੈ, ਪ੍ਰੰਤੂ ਜਦੋਂ ਲੋਕ ਸੱਤਾ ਖੋਹ ਲੈਂਦੇ ਹਨ ਤਾਂ ਇਨ੍ਹਾਂ ਨੂੰ ਪੰਥ, ਪੰਜਾਬ, ਪੰਜਾਬੀਅਤ ਅਤੇ ਕਿਸਾਨ-ਮਜ਼ਦੂਰ ਸਭ ਯਾਦ ਆ ਜਾਂਦੇ ਹਨ।  ਉਨ੍ਹਾਂ ਬੀਬੀ ਜਗੀਰ ਕੌਰ ਨੂੰ ਸਵਾਲ ਕਰਦਿਆਂ ਕਿਹਾ ਕਿ  ਉਹ ਦੱਸਣ ਕਿ ਕਿਸਾਨ ਅੰਦੋਲਨ ਦੌਰਾਨ ਉਹ ਕਦੋਂ ਅਤੇ ਕਿੱਥੇ ਕਿਸਾਨ ਧਰਨੇ ’ਚ ਸ਼ਾਮਲ ਹੋਈ? ਉਨ੍ਹਾਂ ਕਿਹਾ ਕਿ ਪਿੰਡਾਂ-ਮੁਹੱਲਿਆਂ ਵਿੱਚ ਪੰਜਾਬ ਦੇ ਲੋਕ ਭਾਜਪਾ ਦੀ ਤਰਾਂ ਬਾਦਲਾਂ ਨੂੰ ਵੀ ਅੱਜ ਮੂੰਹ ਨਹੀਂ ਲਗਾ ਰਹੇ, ਜਿਸ ਕਾਰਨ ਬੌਖਲਾਹਟ ’ਚ ਆਏ ਬਾਦਲ ਹੁਣ ਐਸਜੀਪੀਸੀ ਦੀ ਆੜ ‘’ਚ ਬੀਬੀ ਜਗੀਰ ਕੌਰ ਤੋਂ ਅਜਿਹਾ ਝੂਠ ਬੁਲਵਾ ਰਹੇ ਹਨ ਜਿਵੇਂ ਕਿਸਾਨ ਅੰਦੋਲਨ ਨੂੰ ਪਿੱਛੇ ਤੋਂ ਅਕਾਲੀ ਦਲ ਹੀ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਅਤੇ ਬਾਦਲ ਪਰਿਵਾਰ ਨੂੰ ਇਸ ਤਰਾਂ ਦੇ ਝੂਠੇ ਤੇ ਦੁਰ ਪ੍ਰਚਾਰ ਲਈ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement