
ਕਾਂਗਰਸ ਵਿਧਾਇਕ ਵੀ ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠਣ : ਜਾਖੜ
ਚੰਡੀਗੜ੍ਹ, 17 ਦਸੰਬਰ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਕਾਂਗਰਸੀ ਵਿਧਾਇਕ ਵੀ ਹੁਣ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਲਈ ਦਿੱਲੀ ਵਿਚ ਜੰਤਰ ਮੰਤਰ 'ਤੇ ਚਲ ਰਹੇ ਕਾਂਗਰਸ ਸਾਂਸਦਾਂਦੇ ਦਿਨ ਰਾਤ ਦੇ ਧਰਨੇ ਵਿਚ ਸ਼ਾਮਲ ਹੋਣਗੇ | ਇਸ ਸਬੰਧ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਵੱਲ ਕੂਚ ਕਰ ਕੇ ਜੰਤਰ ਮੰਤਰ ਵਿਖੇ ਧਰਨੇ ਵਿਚ ਸ਼ਾਮਲ ਹੋਣ ਲਈ ਕਿਹਾ ਹੈ | ਲਿਖੇ ਪੱਤਰ ਵਿਚ ਜਾਖੜ ਨੇ ਕਿਹਾ ਕਿ ਇਸ ਸਮੇਂ ਸਾਡਾ ਮੁਲਕ ਬਹੁਤ ਹੀ ਮੁਸ਼ਕਲ ਦੌਰ ਵਿਚੋਂ ਲੰਘ ਰਿਹਾ ਹੈ | ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਕਾਰਨ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਰਾ ਹੈ | ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਕਿਸਾਨ ਅੰਦੋਲਨ ਕਰਦੇ ਹੋਏ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਹਨ | ਮੋਦੀ ਸਰਕਾਰ ਨੇ ਹੁਣ ਸਰਦ ਰੁੱਤ ਸੈਸ਼ਨ ਨਾ ਬੁਲਾਉਣ ਦਾ ਵੀ ਐਲਾਨ ਕਰ ਦਿਤਾ ਹੈ | ਇਸ ਕਾਰਨ ਸਾਡੀ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ | ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਵੀ ਕਿਸਾਨਾਂ ਦੇ ਮੁੱਦੇ ਦੇ ਮੱਦੇਨਜ਼ਰ ਕੇਂਦਰ ਸਰਕਾਰ 'ਤੇ ਸੈਸ਼ਨ ਬੁਲਾਉਣ ਲਈ ਦਬਾਅ ਪਾਉਣ ਲਈ ਜੰਤਰ ਮੰਤਰ ਵਿਖੇ ਕਾਂਗਰਸ ਸੰਸਦਾਂ imageਨਾਲ ਧਰਨੇ 'ਤੇ ਬੈਠ ਕੇ ਉਨ੍ਹਾਂ ਦਾ ਸਾਥ ਦੇਣ |