ਨਕਲੀ ਸ਼ਰਾਬ ਮਾਮਲਾ : ਦੋਸ਼ੀਆਂ ਤੇ ਕਾਂਗਰਸੀ ਵਿਧਾਇਕਾਂ ਦੀਆਂ ਕਾਲਾਂ ਦਾ ਰੀਕਾਰਡ ਜਨਤਕ ਕਰੇ ਸਰਕਾਰ : ਹ
Published : Dec 18, 2020, 12:44 am IST
Updated : Dec 18, 2020, 12:44 am IST
SHARE ARTICLE
image
image

ਨਕਲੀ ਸ਼ਰਾਬ ਮਾਮਲਾ : ਦੋਸ਼ੀਆਂ ਤੇ ਕਾਂਗਰਸੀ ਵਿਧਾਇਕਾਂ ਦੀਆਂ ਕਾਲਾਂ ਦਾ ਰੀਕਾਰਡ ਜਨਤਕ ਕਰੇ ਸਰਕਾਰ : ਹਰਪਾਲ ਸਿੰਘ ਚੀਮਾ

ਮਾਮਲੇ ਵਿਚ ਦੋਸ਼ੀਆਂ ਵਿਰੁਧ ਕਾਰਵਾਈ ਲਈ ਜਾਂਚ ਈ.ਡੀ ਜਾਂ ਸੀਬੀਆਈ ਨੂੰ ਸੌਂਪੀ ਜਾਵੇ

ਰਾਜਪੁਰਾ, 17 ਦਸੰਬਰ (ਗੁਰਸ਼ਰਨ ਵਿੱਰਕ) : ਪੰਜਾਬ ਵਿਚ ਬਿਨਾਂ ਕਿਸੇ ਰੋਕ-ਟੋਕ ਤੋਂ ਚੱਲ ਰਹੀਆਂ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਉਤੇ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਮਾਮਲੇ ਦੇ ਦੋਸ਼ੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਕਾਲ ਰੀਕਾਰਡ ਜਨਤਕ ਕਰਨ ਦੀ ਮੰਗ ਕੀਤੀ। 
ਰਾਜਪੁਰਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖਜ਼ਾਨਚੀ ਨੀਨਾ ਮਿੱਤਲ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਹੀ ਸੂਬੇ ਵਿਚ ਨਸ਼ੇ ਤਸਕਰੀ ਅਤੇ ਨਕਲੀ ਸ਼ਰਾਬ ਦੇ ਧੰਦੇ ਨੂੰ ਚਲਾ ਰਹੇ ਹਨ ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਇਸ ਮਾਮਲੇ ਦੀ ਜਾਂਚ ਈਡੀ ਜਾਂ ਸੀਬੀਆਈ ਨੂੰ ਸੌਂਪ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਸਰਕਾਰ ਵਲੋਂ ਆਮ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾਉਣ ਵਾਲੀ ਕਾਰਵਾਈ ਹੈ ਜਿਸ ਨਾਲ ਕੁੱਝ ਵੀ ਬਦਲਣ ਵਾਲਾ ਨਹੀਂ ਹੈ। ਕਾਂਗਰਸ ਦੇ ਦੋ ਵਿਧਾਇਕਾਂ ਵਲੋਂ ਅਪਣੀ ਹੀ ਸਰਕਾਰ ਦੇ ਐਕਸਾਈਜ਼ ਅਤੇ ਪੁਲਿਸ ਵਿਭਾਗ ’ਤੇ ਚੁੱਕੇ ਸਵਾਲਾਂ ਨੇ ਸਿੱਧ ਕਰ ਦਿਤਾ ਹੈ ਕਿ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਕਾਂਗਰਸੀ ਵਿਧਾਇਕਾਂ ਨੇ ਇਹ ਸੱਪਸ਼ਟ ਕਰ ਦਿਤਾ ਕਿ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਚਲਾਉਣ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਲਈ ਰਾਜਨੀਤਕ ਸ਼ਹਿ ਦੇ ਅਧੀਨ ਐਕਸਾਈਜ਼ ਵਿਭਾਗ ਅਤੇ ਪੁਲਿਸ ਵਿਭਾਗ ਜ਼ਿੰਮੇਵਾਰ ਹਨ। ਇਹ ਦੋਵੇਂ ਵਿਭਾਗ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹਨ।  ਜੇਕਰ ਕੈਪਟਨ ਅਮਰਿੰਦਰ ਨੇ ਸ਼ਰਾਬ ਮਾਫ਼ੀਏ ਦਾ ਖਹਿੜਾ ਛੱਡਦੇ ਹੋਏ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਾ ਦਿੱਤੀਆਂ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿਚ ਸੰਘਰਸ਼ ਵਿੱਢੇਗੀ।
ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਇਸਲਾਮ ਅਲੀ, ਦਿਨੇਸ਼ ਮਹਿਤਾ ਸਿਕੰਦਰ ਸਿੰਘ, ਸੰਦੀਪ ਬਾਵਾ ਗੁਰਪ੍ਰੀਤ ਧਮੋਲੀ, ਬੰਤ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਅਮਨ ਸੈਣੀ, ਨਵਤੇਜ ਸਿੰਘ ਪ੍ਰਿੰਸ, ਅੰਗਰੇਜ ਸਿੰਘ, ਹਰੀਸ਼ ਨਰੂਲਾ, ਗੁਰਵੀਰ ਸਰਾਉ, ਰਾਜਿੰਦਰ ਮੋਹਨ, ਦੀਪਕ ਸੂਦ, ਹਰਿਓਮ ਮਾਨ, ਮਨਦੀਪ ਸਰਾਓ ਵੀ ਹਾਜ਼ਰ ਸਨ।
ਫੋਟੋ ਨੰ: 17 ਪੀਏਟੀ 17
 

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement