ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਫ਼ੈਕਟਰੀ ਬੇਨਕਾਬ
Published : Dec 18, 2020, 12:46 am IST
Updated : Dec 18, 2020, 12:46 am IST
SHARE ARTICLE
image
image

ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਫ਼ੈਕਟਰੀ ਬੇਨਕਾਬ

ਰਾਜਪੁਰਾ, 17 ਦਸੰਬਰ (ਗੁਰਸ਼ਰਨ ਵਿੱਰਕ) : ਆਬਕਾਰੀ ਵਿਭਾਗ, ਪੰਜਾਬ, ਪਟਿਆਲਾ ਪੁਲਿਸ, ਆਈ.ਆਰ.ਬੀ ਅਤੇ ਸਿਹਤ ਵਿਭਾਗ ਨੇ ਅੱਜ ਦੇਰ ਸ਼ਾਮ ਇਕ ਵੱਡੀ ਕਾਰਵਾਈ ਕਰਦਿਆਂ ਰਾਜਪੁਰਾ ਵਿਖੇ ਦੋ ਥਾਵਾਂ ’ਤੇ ਛਾਪਾਮਾਰੀ ਕਰ ਕੇ ਅਲਕੋਹਲ ਅਧਾਰਤ ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਇਕ ਫ਼ੈਕਟਰੀ ਬੇਨਕਾਬ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਦਸਿਆ ਕਿ ਅੱਜ ਦੇਰ ਸ਼ਾਮ ਇਕ ਗੁਪਤ ਸੂਚਨਾ ਦੇ ਅਧਾਰ ’ਤੇ ਆਬਕਾਰੀ ਵਿਭਾਗ, ਪੰਜਾਬ, ਸਥਾਨਕ ਪੁਲਿਸ, ਆਈ.ਆਰ.ਬੀ ਅਤੇ ਸਿਹਤ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਅਲਕੋਹਲ ਅਧਾਰਤ ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਫੈਕਟਰੀ ਫੜੀ ਹੈ। ਉਨ੍ਹਾਂ ਦਸਿਆ ਕਿ ਇਸ ਵਿਚੋਂ 5-5 ਲਿਟਰ ਦੀਆਂ ਵੱਡੀਆਂ ਕੇਨੀਆਂ, ਬਣੇ ਹੋਏ ਸੈਨੇਟਾਈਜ਼ਰ ਨਾਲ ਭਰੀਆਂ 4000 ਬੋਤਲਾਂ, ਜਿਨ੍ਹਾਂ ’ਤੇ ਈਥਾਈਲ ਅਲਕੋਹਲ ਲਿਖਿਆ ਹੋਇਆ ਸੀ, ਤੋਂ ਇਲਾਵਾ ਵੱਡੀ ਮਾਤਰਾ ’ਚ ਖ਼ਾਲੀ ਬੋਤਲਾਂ, ਢੱਕਣ, ਲੇਬਲ, ਜਿਨ੍ਹਾਂ ‘ਚ ਜਗਤਜੀਤ ਇੰਡਸਟਰੀ ਹਮੀਰਾ ਦੇ ਲੇਬਲ ਸ਼ਾਮਲ ਹਨ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਇੱਕ 35 ਲਿਟਰ ਦੇ ਕਰੀਬ ਸਪਿਰਟ ਵਰਗਾ ਤਰਲ ਪਦਾਰਥ ਅਤੇ ਸੈਨੇਟਾਈਜ਼ਰ ਪ੍ਰੈਸ਼ਰ ਪੰਪ ਵੀ ਮਿਲੇ ਹਨ। 
  ਇਸ ਉਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਬਕਾਰੀ ਸੰਯੁਕਤ ਕਮਿਸ਼ਨਰ ਆਬਕਾਰੀ ਪੰਜਾਬ ਨਰੇਸ਼ ਦੂਬੇ ਨੇ ਦਸਿਆ ਕਿ ਰਾਜਪੁਰਾ ਦੇ ਫ਼ੋਕਲ ਪੁਆਇੰਟ ਅਤੇ ਐਸ.ਬੀ.ਐਸ. ਨਗਰ ਵਿਖੇ ਇਕ ਘਰ ਵਿਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾਮਾਰੀ ਕਰ ਕੇ ਇਸ ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਬਿਨਾਂ ਲਾਇਸੰਸੀ ਫ਼ੈਕਟਰੀ ਨੂੰ ਬੇਨਕਾਬ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਫ਼ੈਕਟਰੀ ਵਾਲੇ ਕੋਲ ਵਿਭਾਗ ਦਾ ਐਲ 42-ਬੀ ਲਾਇਸੰਸ ਵੀ ਨਹੀਂ ਸੀ ਤੇ ਨਾ ਹੀ ਸਿਹਤ ਵਿਭਾਗ ਵਲੋਂ ਡਰੱਗ ਸਬੰਧੀ ਲਾਇਸੰਸ ਪਾਇਆ ਗਿਆ ਹੈ। 
  ਆਬਕਾਰੀ ਵਿਭਾਗ ਵਲੋਂ ਮਾਮਲੇ ਸਬੰਧੀ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਈ.ਟੀ.ਓ ਮੇਜਰ ਮਨਮੋਹਨ ਸਿੰਘ, ਡਰੱਗ ਇੰਸਪੈਕਟਰ, ਪੁਲਿਸ ਅਧਿਕਾਰੀ ਅਤੇ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।
ਫੋਟੋ ਨੰ: 17 ਪੀਏਟੀ 20

SHARE ARTICLE

ਏਜੰਸੀ

Advertisement

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM
Advertisement