ਕਿਸਾਨ ਸੰਘਰਸ਼ ’ਚ ਸ਼ਾਮਿਲ ਹੋਣ ਲਈ ਬੈਲ ਗੱਡੀ ਰਾਹੀਂ ਦਿੱਲੀ ਦੀਆਂ ਹੱਦਾਂ 'ਤੇ ਪਹੁੰਚੇ ਕਿਸਾਨ
Published : Dec 18, 2020, 12:51 pm IST
Updated : Dec 18, 2020, 12:51 pm IST
SHARE ARTICLE
farmer
farmer

ਉਨ੍ਹਾਂ ਨੇ ਇਹ ਪੂਰਾ ਪੈਂਡਾ ਬਾਰਾਂ ਦਿਨਾਂ ਵਿਚ ਤੈਅ ਕੀਤਾ।

ਮੋਗਾ- ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ।

farmer

ਇਸ ਦੇ ਚਲਦੇ ਅੱਜ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਵੱਖ ਵੱਖ ਸਾਧਨਾਂ ਰਾਹੀਂ ਪਹੁੰਚ ਰਹੇ ਹਨ ਉੱਥੇ ਅੱਜ ਮੋਗਾ ਜ਼ਿਲ੍ਹੇ ਤੋਂ ਕਿਸਾਨ ਆਪਣੀ ਬੈਲ ਗੱਡੀ ਤੇ ਦਿੱਲੀ ਸੰਘਰਸ਼ ਵਿਚ ਪਹੁੰਚੇ ਹਨ। ਦੱਸ ਦੇਈਏ ਇਹ ਖਬਰ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ  ਦੀ ਹੈ।  

Farmers Protest

ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੇ ਇਹ ਪੂਰਾ ਪੈਂਡਾ ਬਾਰਾਂ ਦਿਨਾਂ ਵਿਚ ਤੈਅ ਕੀਤਾ। ਜਿਕਰਯੋਗ ਹੈ ਕਿ ਹੁਣ ਸਰਕਾਰ ਕਿਸਾਨਾਂ ਨੂੰ ਅੰਦੋਲਨ ਵਿੱਚ ਜਾਣੋਂ ਰੋਕਣ ਲਈ ਸਖਤੀ ਕਰਨ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ’ਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਸੰਭਲ ਦੇ ਐਸਡੀਐਮ ਨੇ ਛੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਚੱਲਕਾ ਭਰਨ ਲਈ ਨੋਟਿਸ ਭੇਜੇ ਗਏ ਹਨ। ਪਹਿਲਾਂ ਇਨ੍ਹਾਂ ਕਿਸਾਨਾਂ ਨੂੰ 50 ਲੱਖ ਰੁਪਏ ਦੇ ਨੋਟਿਸ ਭੇਜੇ ਗਏ ਸਨ ਪਰ ਹੁਣ ਇਸ ਨੋਟਿਸ ਨੂੰ ਸੋਧ ਦਿੱਤਾ ਗਿਆ ਹੈ।

FARMER PROTEST
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement