ਚੀਮਾ ਦਾ CM 'ਤੇ ਗੰਭੀਰ ਇਲਜ਼ਾਮ ਕਿਹਾ ਕੈਪਟਨ ਨੇ ਖ਼ੁਦ ਸੰਭਾਲੀ ਨਸ਼ਾ ਮਾਫ਼ੀਆ ਦੀ ਕਮਾਨ
Published : Dec 18, 2020, 6:30 pm IST
Updated : Dec 18, 2020, 6:30 pm IST
SHARE ARTICLE
Harpal Singh Cheema
Harpal Singh Cheema

ਕੈਪਟਨ ਅਤੇ ਉਸ ਦੇ ਵਿਧਾਇਕਾਂ ਦੁਆਰਾ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਮੁੱਦੇ ਤੇ 'ਆਪ' ਦਾ ਵਫ਼ਦ ਕਰੇਗਾ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ- ਰਾਜਪੁਰਾ ਵਿੱਚ ਪਿਛਲੇ ਸਮੇਂ ਵਿੱਚ ਨਕਲੀ ਸ਼ਰਾਬ ਬਣਾਉਣ ਦੀਆਂ ਅਨੇਕਾਂ ਫ਼ੈਕਟਰੀਆਂ ਫੜੇ ਜਾਣ ਅਤੇ ਕੱਲ੍ਹ ਉੱਥੇ ਹੀ ਨਕਲੀ ਸੈਨੀਟਾਈਜ਼ਰ ਬਣਾਉਣ ਦੀ ਫ਼ੈਕਟਰੀ ਪੁਲਿਸ ਵੱਲੋਂ ਜਬਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਿ ਉੱਤੇ ਹੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਇਸ ਖੇਤਰ ਵਿਚ ਨਕਲੀ ਸ਼ਰਾਬ ਦੇ ਮਾਫ਼ੀਆ ਨੂੰ ਚਲਾ ਰਹੇ ਹਨ।

Harpal Cheema And  Amarinder Singh

ਚੀਮਾ ਨੇ ਕਿਹਾ ਕਿ  ਨਕਲੀ ਸ਼ਰਾਬ ਮਾਫ਼ੀਆ ਦੇ ਖ਼ੁਲਾਸਿਆਂ ਤੋਂ ਬਾਅਦ ਇਹ ਗੱਲ ਸਿੱਧ ਹੋ ਗਈ ਹੈ ਕਿ ਇਸ ਕਾਰਜ ਵਿਚ ਕੈਪਟਨ ਦੇ ਕਰੀਬੀ ਵਿਧਾਇਕਾਂ ਦਾ ਪੂਰਾ ਹੱਥ ਹੈ ਕਿਉਂ ਜੋ ਉਨ੍ਹਾਂ ਦੇ ਘਰ ਤੋਂ ਕੁੱਝ ਮੀਟਰ ਦੀ ਦੂਰੀ ਤੇ ਹੀ ਅਜਿਹਾ ਕਾਰਜ ਹੋਣਾ ਉਨ੍ਹਾਂ ਦੀ ਸ਼ਮੂਲੀਅਤ ਨੂੰ ਸਿੱਧ ਕਰਦਾ ਹੈ। ਚੋਣਾਂ ਤੋਂ ਪਹਿਲਾਂ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਪੰਜਾਬ ਵਿੱਚ ਚਾਰ ਹਫ਼ਤਿਆਂ ਵਿਚ ਨਸ਼ਾ ਬੰਦ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਤੇ ਕਬਜਾ ਕਰਨ ਤੋਂ ਬਾਅਦ ਖ਼ੁਦ ਇਸ ਦੀ ਕਮਾਂਡ ਆਪਣੇ ਹੱਥਾਂ ਵਿੱਚ ਲੈ ਕੇ ਆਪਣੇ ਵਿਧਾਇਕਾਂ ਰਾਹੀਂ ਪੰਜਾਬ ਵਿਚ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਅੰਜਾਮ ਦੇ ਰਹੇ ਹਨ।

ਸ਼ਰਾਬ ਮਾਫ਼ੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਇਸ ਸਰਕਾਰ ਦੇ ਚਾਰ ਸਾਲਾਂ ਦੌਰਾਨ ਪਟਿਆਲਾ ਤੇ ਰਾਜਪੁਰਾ ਖੇਤਰ ਵਿੱਚ ਕੋਈ ਵੱਡਾ ਪ੍ਰੋਜੈਕਟ ਤਾਂ ਨਹੀਂ ਆਇਆ ਪ੍ਰੰਤੂ ਇਹ ਨਕਲੀ ਸ਼ਰਾਬ ਦਾ ਮੁੱਖ ਕੇਂਦਰ ਜ਼ਰੂਰ ਬਣ ਗਿਆ ਹੈ। ਇਹ ਸਾਰੀਆਂ ਨਕਲੀ ਫ਼ੈਕਟਰੀਆਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਵਿਧਾਇਕਾਂ ਦੀ ਛਤਰ ਛਾਇਆ ਹੇਠ ਹੀ ਵਧ ਫੁੱਲ ਰਹੀਆਂ ਹਨ। ਇਹ ਕੈਪਟਨ ਅਮਰਿੰਦਰ ਸਿੰਘ ਦੀ ਕਿਰਪਾ ਦਾ ਹੀ ਨਤੀਜਾ ਹੈ ਕਿ ਹੁਣ ਤੱਕ ਐੱਮ ਐੱਲ ਏ ਹਰਦਿਆਲ ਕੰਬੋਜ ਅਤੇ ਮਦਨ ਲਾਲ ਖਲਿਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਚੀਮਾ ਨੇ ਕਿਹਾ ਕਿ ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਕੈਪਟਨ ਸਰਕਾਰ ਵੱਲੋਂ ਸੂਬੇ ਵਿੱਚ ਸ਼ਰਾਬ ਮਾਫ਼ੀਆ ਚਲਾ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤੇ ਜਾਣ ਦੇ ਵਿਰੁੱਧ ਸ਼ਿਕਾਇਤ ਕਰੇਗੀ।

Harpal Cheema
 

ਪਹਿਲਾਂ ਰਾਜਪੁਰਾ ਅਤੇ ਸ਼ੰਭੂ ਵਿੱਚ ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਵਿੱਚ ਨਾਮ ਆਉਣ ਤੋਂ ਬਾਅਦ ਹੁਣ ਨਕਲੀ ਸੈਨੀਟਾਈਜ਼ਰ ਬਣਾਉਣ ਦੇ  ਪ੍ਰੋਜੈਕਟ ਵਿੱਚ ਵੀ ਵਿਧਾਇਕ ਕੰਬੋਜ ਦੀ ਸਿੱਧੀ ਸ਼ਮੂਲੀਅਤ ਦਾ ਜ਼ਿਕਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਉਹ ਆਪਣੀ ਚੁੱਪੀ ਤੋੜਦਿਆਂ ਇਹ ਦੱਸਣ ਕਿ ਉਨ੍ਹਾਂ ਨੂੰ ਇਸ 'ਰਾਜਪੁਰਾ ਗੈਂਗ' ਨੂੰ ਬਚਾਉਣ ਲਈ ਕੀ ਕੁੱਝ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਇਹ ਵੀ ਦੱਸਣ ਕਿ ਉਨ੍ਹਾਂ ਦੇ ਕਰੀਬੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਹੀ ਨਾਂ ਹਰ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਦੇ ਕੇਸ ਵਿਚ ਕਿਉਂ ਆਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement