ਜੈ ਜਵਾਨ, ਜੈ ਕਿਸਾਨ ਦੇ ਨਾਹਰੇ ਨਾਲ ਸ਼ੁਰੂ ਹੋਵਗਾ ਫ਼ੌਜੀ ਸਾਹਿਤ ਮੇਲਾ-2020
Published : Dec 18, 2020, 12:47 am IST
Updated : Dec 18, 2020, 12:47 am IST
SHARE ARTICLE
image
image

ਜੈ ਜਵਾਨ, ਜੈ ਕਿਸਾਨ ਦੇ ਨਾਹਰੇ ਨਾਲ ਸ਼ੁਰੂ ਹੋਵਗਾ ਫ਼ੌਜੀ ਸਾਹਿਤ ਮੇਲਾ-2020

ਰਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਮੇਲੇ ਦਾ ਵਰਚੁਅਲ ਉਦਘਾਟਨ
 

ਚੰਡੀਗੜ੍ਹ, 17 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕਲ ਸ਼ੁਰੂ ਹੋਣ ਜਾ ਰਿਹਾ ਮਿਲਟਰੀ ਲਿਟਰੇਚਰ ਫੈਸਟੀਵਲ 2020 (ਫ਼ੌਜੀ ਸਾਹਿਤ ਮੇਲਾ-2020), ਜੈ ਜਵਾਨ, ਜੈ ਕਿਸਾਨ ਦੇ ਨਾਹਰੇ ਨਾਲ ਸ਼ੁਰੂ ਹੋਵੇਗਾ। ਕੇਂਦਰੀ ਰਖਿਆ ਮੰਤਰੀ ਰਾਜਨਾਥ ਸਿੰਘ ਸ਼ੁਕਰਵਾਰ ਨੂੰ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦਾ ਵਰਚੁਅਲ ਉਦਘਾਟਨ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਜਵਾਨਾਂ ਨੂੰ ਰੱਖਿਆ ਬਲਾਂ ਵੱਲ ਆਕਰਸ਼ਤ ਕਰਨ ਲਈ ਆਜ਼ਾਦ, ਉਦਾਰਵਾਦੀ ਅਤੇ ਫੌਜੀ ਸਾਹਿਤਕ ਵਿਚਾਰਾਂ ਦੀ ਸਰਬਪੱਖੀ ਭਾਵਨਾ ਦੇ ਸੰਜੀਦਾ ਮੰਚ ਦੇ ਪ੍ਰਸਾਰ ਲਈ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਹੈ, 20 ਦਸੰਬਰ ਨੂੰ ਤਿੰਨ ਰੋਜ਼ਾ ਸਮਾਗਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਭਵਨ ਵਿਖੇ ਫੈਸਟੀਵਲ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ (ਸੇਵਾਮੁਕਤ) ਨੇ ਦਸਿਆ ਕਿ ਕੋਵਿਡ-19 ਕਰ ਕੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਇਹ ਸਮਾਗਮ 18 ਦਸੰਬਰ ਤੋਂ 20 ਦਸੰਬਰ ਤਕ ਆਨਲਾਈਨ ਆਯੋਜਤ ਕੀਤਾ ਜਾ ਰਿਹਾ ਹੈੇ। ਇਸ ਸਮਾਗਮ ਨਾਲ ਪਾਕਿਸਤਾਨ ਵਿਰੁਧ 1971 ਜੰਗ ਦੀ ਗੋਲਡਨ ਜੁਬਲੀ ਦੇ ਜਸ਼ਨਾਂ ਦਾ ਮੁੱਢ ਬੱਝੇਗਾ ਜਿਸ ਨੂੰ ਅਗਲੇ ਸਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਇਹ ਪ੍ਰੋਗਰਾਮ ਐਮਐਲਐਫ ਦੀ ਵੈੱਬਸਾਈਟ, ਫੇਸਬੁੱਕ, ਯੂ-ਟਿਊਬ ਅਤੇ ਸੋਸ਼ਲ ਮੀਡੀਆ ਦੇ ਹੋਰ ਪਲੇਟਫਾਰਮਾਂ ’ਤੇ ਪੂਰੀ ਦੁਨੀਆਂ ਦੇ ਦਰਸ਼ਕਾਂ ਲਈ ਸਿੱਧਾ ਪ੍ਰਸਾਰਤ ਕੀਤਾ ਜਾਵੇਗਾ, ਇਸ ਦੇ ਨਾਲ ਹੀ ਇਹ ਮੇਲਾ ਪ੍ਰਸਿੱਧ ਰੱਖਿਆ ਅਧਿਕਾਰੀਆਂ, ਵਿਸ਼ਾ ਮਾਹਰਾਂ ਅਤੇ ਰਾਜਨੀਤਕ ਨੇਤਾਵਾਂ ਵਲੋਂ ਰਣਨੀਤਕ ਖੇਤਰੀ ਤੇ ਰਾਸ਼ਟਰੀ ਮਹੱਤਤਾ ਦੇ ਵਿਸ਼ਿਆਂ ’ਤੇ 13 ਪੈਨਲ ਵਿਚਾਰ-ਵਟਾਂਦਰਿਆਂ ਨੂੰ ਹੁਲਾਰਾ ਦੇਣ ਲਈ ਅੰਤਰਰਾਸ਼ਟਰੀ ਪੱਧਰ ਦਾ ਮੰਚ ਪੇਸ਼ ਕਰੇਗਾ। 
 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement