ਕੈਲਾਸ਼ ਗਹਿਲੋਤਨੇਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀਮੰਗਵਾਲਾ ਪ੍ਰਸਤਾਵ ਦਿੱਲੀ ਵਿਧਾਨਸਭਾ ਚ ਕੀਤਾਪੇਸ਼
Published : Dec 18, 2020, 7:45 am IST
Updated : Dec 18, 2020, 7:45 am IST
SHARE ARTICLE
image
image

ਕੈਲਾਸ਼ ਗਹਿਲੋਤ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਾਲਾ ਪ੍ਰਸਤਾਵ ਦਿੱਲੀ ਵਿਧਾਨ ਸਭਾ 'ਚ ਕੀਤਾ ਪੇਸ਼

ਨਵੀਂ ਦਿੱਲੀ, 17 ਦਸੰਬਰ : ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਵੀਰਵਾਰ ਨੂੰ ਰਾਜ ਵਿਧਾਨ ਸਭਾ ਵਿਚ ਕੇਂਦਰ ਦੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਪੇਸ ਕੀਤਾ | ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਸ਼ਹਿਰ ਦੀਆਂ ਨਗਰ ਨਿਗਮਾਂ ਵਿਚ ਲਗਭਗ 2500 ਕਰੋੜ ਰੁਪਏ ਦੇ ਕਥਿਤ ਗ਼ਬਨ ਬਾਰੇ ਵਿਚਾਰ-ਵਟਾਂਦਰੇ ਲਈ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਹੈ | 'ਆਪ' ਵਿਧਾਇਕ ਮਹਿੰਦਰ ਗੋਇਲ ਨੇ ਵਿਧਾਨ ਸਭਾ ਵਿਚ ਅਪਣੇ ਸੰਬੋਧਨ ਦੌਰਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਪਾੜੀਆਂ | ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਵਿਰੁਧ ਲਿਆਂਦੇ ਇਸ ਕਾਲੇ ਕਾਨੂੰਨ ਨੂੰ ਮੰਨਣ ਤੋਂ ਇਨਕਾਰ ਕਰਦਾ ਹਾਂ |  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਸਣੇ 'ਆਪ' ਦੇ ਕਈ ਨੇਤਾਵਾਂ ਨੇ ਸੋਮਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਹੱਕ ਵਿਚ ਇਕ ਰੋਜ਼ਾ ਭੁੱਖ ਹੜਤਾਲ ਵਿਚ ਹਿੱਸਾ ਲਿਆ ਸੀ |  (ਪੀਟੀਆਈ)

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement