ਕਿਸਾਨੀ ਸੰਘਰਸ਼ ਦੌਰਾਨ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ ਮੋਦੀ
Published : Dec 18, 2020, 7:57 am IST
Updated : Dec 18, 2020, 7:57 am IST
SHARE ARTICLE
image
image

ਕਿਸਾਨੀ ਸੰਘਰਸ਼ ਦੌਰਾਨ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ ਮੋਦੀ

ਨਵੀਂ ਦਿੱਲੀ, 17 ਦਸੰਬਰ: ਇਕ ਪਾਸੇ ਜਿਥੇ ਦੇਸ਼ ਦੇ ਕਈ ਸੂਬਿਆਂ ਦੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤਾਂ ਦੂਜੇ ਪਾਸੇ ਭਾਜਪਾ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਦੇਸ਼ ਭਰ ਵਿਚ ਕਿਸਾਨ ਸੰਮੇਲਨ ਕਰਵਾਏ ਜਾ ਰਹੇ ਹਨ | ਇਸ ਦੇ ਚਲਦਿਆਂ ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਉ ਕਾਨਫ਼ਰੰਸ ਰਾਹੀਂ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ | ਇਸ ਦੀ ਜਾਣਕਾਰੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਸਾਂਝੀ ਕੀਤੀ ਹੈ | ਮੁੱਖ ਮੰਤਰੀ ਦਫ਼ਤਰ ਵਲੋਂ ਕੀਤੇ ਇਕ ਟਵੀਟ ਵਿਚ ਦਸਿਆ ਕਿ 18 ਦਸੰਬਰ ਨੂੰ ਸੂਬੇ ਭਰ ਵਿਚ ਹੋਣ ਵਾਲੇ ਕਿਸਾਨ ਸੰਮੇਲਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਉ ਕਾਨਫ਼ਰੰਸ ਰਾਹੀਂ ਸੰਬੋਧਨ ਕਰਨਗੇ | ਪ੍ਰਧਾਨ ਮੰਤਰੀ ਮੋਦੀ ਦੁਪਹਿਰ 2 ਵਜੇ ਕਿਸਾਨਾਂ ਨੂੰ ਸੰਬੋਧਨ ਕਰਨਗੇ | ਦੱਸ ਦਈਏ ਕਿ ਇਸ ਦਾ ਸਿੱਧਾ ਪ੍ਰਸਾਰਣ ਮੱਧ ਪ੍ਰਦੇਸ਼ ਦੀਆਂ ਲਗਭਗ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿਚ ਕੀਤਾ ਜਾਵੇਗਾ | (ਏਜੰਸੀ)


 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement