
ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ: ਐਨ.ਸੀ.ਪੀ.
ਮੁੰਬਈ, 17 ਦਸੰਬਰ : ਨੈਸ਼ਨਲਿਸਟ ਕਾਂਗਰਸ ਪਾਰਟੀ (ਐਨਸੀਪੀ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ |
ਐਨਸੀਪੀ ਦੇ ਮੁੱਖ ਬੁਲਾਰੇ ਮਹੇਸ਼ ਤਾਪਸੇ ਨੇ ਇਥੇ ਪੱਤਰਕਾਰਾਂ ਨੂੰ ਦਸਿਆ ਕਿ ਪ੍ਰਧਾਨ ਮੰਤਰੀ ਸਿਵਲ ਸਹਾਇਤਾ ਅਤੇ ਐਮਰਜੈਂਸੀ ਸਥਿਤੀ ਰਾਹਤ ਫ਼ੰਡ (ਪੀਐਮ ਕੇਅਰਜ਼) ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ, ਕਿਉਾਕਿ ਇਸ ਬਾਰੇ ਸਪੱਸ਼ਟਤਾ ਦੀ ਘਾਟ ਹੈ | ਤਾਪਸੇ ਨੇ ਕਿਹਾ ਕਿ 22 ਦਿਨਾਂ ਤੋਂ ਹਜ਼ਾਰਾਂ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਦੁਆਲੇ ਅੰਦੋਲਨ ਕਰ ਰਹੇ ਹਨ ਜਿਨ੍ਹਾਂ ਨੂੰ ਜਲਦਬਾਜ਼ੀ ਵਿਚ ਸੰਸਦ ਵਲੋਂ ਪਾਸ ਕਰ ਦਿਤਾ | ਉਨ੍ਹਾਂ ਕਿਹਾ ਕਿ ਐਨਸੀਪੀ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਸੰਸਦ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਉਣ ਜਿਥੇ ਕਿਸਾਨਾਂ ਦੀਆਂ ਚਿੰਤਾਵਾਂ ਸੁਣੀਆਂ ਜਾਣ | ਤਾਪਸੇ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਕਾਨੂੰਨ ਵਾਪਸ ਲੈਣ ਦੇ ਮੁੱਦੇ 'ਤੇ ਅਪਣੀ ਜਾਨ ਦੇ ਦਿਤੀ ਹੈ ਅਤੇ ਅਜਿਹਾ ਲਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ | (ਪੀਟੀਆਈ)
image