ਤਿ੍ਪਤ ਬਾਜਵਾਅਤੇ ਗੁਰਪ੍ਰੀਤ ਕਾਂਗੜ ਪੰਜਾਬਸਰਕਾਰ ਵਲੋਂ ਬਾਬਾਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣਪਹੁੰਚੇ
Published : Dec 18, 2020, 6:54 am IST
Updated : Dec 18, 2020, 6:54 am IST
SHARE ARTICLE
image
image

ਤਿ੍ਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਕੇਂਦਰ ਸਰਕਾਰ ਨੂੰ ਕਿਸਾਨ ਮਸਲੇ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਅਪੀਲ
 

ਚੰਡੀਗੜ੍ਹ, 17 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸੀਂਘੜਾ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ | ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਰਾਮ ਸਿੰਘ ਦੇ ਪੈਰੋਕਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ | ਜ਼ਿਕਰਯੋਗ ਹੈ ਕਿ 65 ਸਾਲਾ ਬਾਬਾ ਰਾਮ ਸਿੰਘ ਜੀ ਜੋ ਨਾਨਕਸਰ ਸੰਪ੍ਰਦਾਏ ਨਾਲ ਸਬੰਧ ਰਖਦੇ ਸਨ, ਨੇ ਕਲ ਕਿਸਾਨ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਖ਼ੁਦ ਨੂੰ ਗੋਲੀ ਮਾਰ ਕੇ ਕੁੰਡਲੀ ਬਾਡਰ 'ਤੇ ਆਤਮਹਤਿਆ ਕਰ ਲਈ ਸੀ |
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਿ੍ਪਤ ਰਜਿੰਦਰ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਲੱਖਾਂ ਕਿਸਾਨ ਜੋ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਤਿੰਨ ਖੇਤੀ ਬਿਲਾਂ ਵਿਰੁਧ ਪਿਛਲੇ ਇਕ ਮਹੀਨੇ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕਢਿਆ ਜਾਵੇ | ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਫਰਾਖਦਿਲੀ ਨਾਲ ਗੱਲਬਤ ਲਈ ਅੱਗੇ ਆ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਦਾ ਤੁਰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਅਪਣੇ ਘਰਾਂ ਨੂੰ ਵਾਪਸ ਆ ਸਕਣ | ਦੋਵਾਂ ਮੰਤਰੀਆਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਠੰਢ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਸੰਘਰਸ਼ ਦੌਰਾਨ ਠੰਢ ਕਾਰਨ ਮੌਤ ਵੀ ਹੋ ਚੁੱਕੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿਤਾ ਹੈ ਕਿ ਕੇਂਦਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਕੱਢੇ | ਇਸ ਲਈ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬਿਨਾਂ ਦੇਰੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ 'ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾਂ ਸਮੇਤ ਬਿਜਲੀ ਕਾਨੂੰਨ ਨੂੰ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾ ਕੇ ਰੱਦ ਕਰ ਚੁੱਕੀ ਹੈ | ਇਸ ਲਈ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ |
imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement