ਆਪ ਨੇ ਕੈਪਟਨ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਜਾਰੀ ਵਿਕਾਸ ਫ਼ੰਡਾਂ ਦੀ ਜੁਡੀਸ਼ੀਅਲ ਜਾਂਚ ਦੀ ਕੀਤੀ ਮੰਗ
Published : Dec 18, 2021, 5:20 pm IST
Updated : Dec 18, 2021, 5:20 pm IST
SHARE ARTICLE
Harpal cheema
Harpal cheema

ਆਪ' ਦਾ ਐਲਾਨ- ਸਰਕਾਰ ਬਣਨ 'ਤੇ ਬਿਨਾਂ ਪੱਖਪਾਤ ਹਰੇਕ ਹਲਕੇ ਲਈ ਲਾਗੂ ਹੋਵੇਗਾ ਐਮ.ਐਲ.ਏ. ਫ਼ੰਡ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਉੱਤੇ ਵਿਧਾਇਕਾਂ ਨੂੰ ਫ਼ੰਡ ਦੇਣ ਬਾਰੇ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਆਪਣੇ ਕਾਂਗਰਸੀ ਵਿਧਾਇਕਾਂ ਨੂੰ ਅੱਖਾਂ ਮੀਟ ਕੇ ਸਰਕਾਰੀ ਖ਼ਜ਼ਾਨਾ ਲੁਟਾਇਆ, ਪਰੰਤੂ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੰਸਦ ਮੈਂਬਰਾਂ ਵਾਂਗ ਹਰੇਕ ਵਿਧਾਇਕ ਲਈ ਐਮ.ਐਲ.ਏ ਹਲਕਾ ਵਿਕਾਸ ਫ਼ੰਡ ਦੀ ਸਹੂਲਤ ਲਾਗੂ ਕੀਤੀ ਜਾਵੇਗੀ।

 

Harpal Cheema Harpal Cheema

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਜਾਰੀ ਅਰਬਾਂ ਰੁਪਏ ਦੇ ਫ਼ੰਡਾਂ ਦੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਜੁਡੀਸ਼ੀਅਲ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਜਨਤਾ ਚੋਣ ਪ੍ਰਚਾਰ ਲਈ ਆਉਂਦੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਕੋਲੋਂ ਇੱਕ-ਇੱਕ ਪੈਸੇ ਦਾ ਹਿਸਾਬ ਜ਼ਰੂਰ ਮੰਗਣ, ਕਿਉਂਕਿ ਇਹ ਜਨਤਾ ਦਾ ਆਪਣਾ ਪੈਸਾ ਹੈ, ਜਿਸ ਨੂੰ ਕਾਂਗਰਸੀ ਆਗੂ ਸ਼ਰੇਆਮ ਡਕਾਰ ਗਏ।

Harpal CheemaHarpal Cheema

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਾਂਗਰਸੀ ਵਿਧਾਇਕਾਂ ਨਾਲੋਂ ਅੱਧਾ ਫ਼ੰਡ ਵੀ ਮਿਲਿਆ ਹੁੰਦਾ ਤਾਂ 'ਆਪ' ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਦੀ ਨੁਹਾਰ ਬਦਲ ਦਿੱਤੀ ਹੁੰਦੀ ਅਤੇ ਹਰ ਪਿੰਡ ਅਤੇ ਮੁਹੱਲਿਆਂ 'ਚ ਵਿਕਾਸ ਕਾਰਜਾਂ 'ਚ ਖ਼ਰਚ ਕੀਤੇ ਫ਼ੰਡਾਂ ਦਾ ਜਨਤਾ ਨੂੰ ਹਿਸਾਬ ਵੀ ਦਿੱਤਾ ਹੁੰਦਾ, ਜਿਵੇਂ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਿੰਦੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਅਸੂਲ ਜਨਤਾ ਦੇ ਪੈਸੇ ਨੂੰ ਜਨਤਾ ਦੇ ਕੰਮਾਂ 'ਤੇ ਖ਼ਰਚ ਕਰਨ 'ਤੇ ਆਧਾਰਿਤ ਹਨ। ਆਮ ਆਦਮੀ ਪਾਰਟੀ ਜਨਤਾ ਦੇ ਪੈਸੇ ਨੂੰ ਖ਼ੁਦ ਹੜੱਪਣ ਅਤੇ ਦਲਾਲੀ ਨਹੀਂ ਕਰਦੀ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਸ ਸੱਚ ਦੀ ਗਵਾਹੀ ਭਰਦੀ ਹੈ, ਜੋ 250 ਕਰੋੜ ਰੁਪਏ ਦੇ ਪੁਲ ਨੂੰ 150 ਕਰੋੜ ਰੁਪਏ 'ਚ ਬਣਾ ਕੇ ਬਾਕੀ ਬਚੇ 100 ਕਰੋੜ ਨੂੰ ਜਨਤਾ ਦੀਆਂ ਸਿਹਤ ਸਹੂਲਤਾਂ 'ਤੇ ਖ਼ਰਚ ਕਰਦੀ ਹੈ।

Amarinder SinghAmarinder Singh

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ-ਭਾਜਪਾ ਜਦੋਂ ਸੱਤਾ ਲਈ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਹਲਕਾ ਵਿਕਾਸ ਫ਼ੰਡਾਂ ਦੀ ਗੱਲ ਕਰਦੇ ਹਨ, ਪਰੰਤੂ ਜਦੋਂ ਸੱਤਾ 'ਚ ਹੁੰਦੇ ਹਨ ਉਦੋਂ ਆਪਣੀ ਗੱਲ 'ਤੇ ਅਮਲ ਨਹੀਂ ਕਰਦੇ। ਹਰਪਾਲ ਸਿੰਘ ਚੀਮਾ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਦਿੱਲੀ 'ਚ ਹਰੇਕ ਵਿਧਾਇਕ ਲਈ ਆਪਣੇ-ਆਪਣੇ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦਾ ਹਲਕਾ ਵਿਕਾਸ ਫ਼ੰਡ ਨਿਰਧਾਰਿਤ ਕੀਤਾ ਹੋਇਆ ਹੈ, ਜਦੋਂ ਸਿਰਫ਼ 'ਆਪ' ਦੇ ਹੀ ਨਹੀਂ, ਸਗੋਂ ਭਾਜਪਾ ਦੇ ਵਿਧਾਇਕਾਂ ਨੂੰ ਵੀ ਬਰਾਬਰ ਜਾਰੀ ਹੁੰਦਾ ਹੈ।

 

ਚੀਮਾ ਨੇ ਸਾਬਕਾ ਮੁੱਖ ਮੰਤਰੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਆਪਣੇ ਵਿਧਾਇਕਾਂ ਕੋਲੋਂ ਫ਼ੰਡਾਂ ਦਾ ਹਿਸਾਬ ਮੰਗ ਰਹੇ ਕੈਪਟਨ ਅਮਰਿੰਦਰ ਸਿੰਘ ਉਦੋਂ ਕਿਉਂ ਸੁੱਤੇ ਪਏ ਸਨ, ਜਦੋਂ ਕਾਂਗਰਸੀ ਵਿਧਾਇਕਾਂ ਨੂੰ ਅਰਬਾਂ ਰੁਪਏ ਦੇ ਅੰਨੇਵਾਹ ਫ਼ੰਡ ਜਾਰੀ ਕਰ ਰਹੇ ਸਨ। ਚੀਮਾ ਨੇ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਵਿਕਾਸ ਫ਼ੰਡਾਂ ਦੇ ਨਾਂ 'ਤੇ ਕਾਂਗਰਸੀ ਵਿਧਾਇਕਾਂ ਨੂੰ ਰਿਸ਼ਵਤ ਦੇ ਰਹੇ ਸਨ। ਜੇਕਰ ਵਿਕਾਸ ਫ਼ੰਡ ਦਿੱਤੇ ਹੁੰਦੇ ਤਾਂ ਮੁੱਖ ਮੰਤਰੀ ਰਹਿੰਦਿਆਂ ਕੈਪਟਨ ਉਨਾਂ ਦਾ ਹਿਸਾਬ ਵੀ ਮੰਗਦੇ, ਜੋ ਉਦੋਂ ਨਹੀਂ ਮੰਗਿਆਂ ਗਿਆ। ਅੱਜ ਕੁਰਸੀ ਖੁੱਸਣ ਮਗਰੋਂ ਕੈਪਟਨ ਨੂੰ ਇਹ ਹਿਸਾਬ ਚੇਤੇ ਆ ਗਿਆ।

ਚੀਮਾ ਨੇ ਕਾਂਗਰਸ ਦੀ ਨੀਅਤ ਅਤੇ ਨੀਤੀ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਬਾਦਲਾਂ ਵਾਂਗ ਲੋਕਾਂ ਦੇ ਫ਼ਤਵੇ ਦੀ ਕੋਈ ਪ੍ਰਵਾਹ ਨਹੀਂ, ਜੇਕਰ ਹੁੰਦੀ ਤਾਂ ਹਰੇਕ ਹਲਕੇ ਦੇ ਵਿਕਾਸ ਲਈ ਬਰਾਬਰ ਫ਼ੰਡ ਜਾਰੀ ਹੁੰਦੇ, ਪਰੰਤੂ ਕਾਂਗਰਸ ਸਰਕਾਰ ਨੇ ਸਿਰਫ਼ ਕਾਂਗਰਸੀ ਵਿਧਾਇਕਾਂ ਨੂੰ ਹੀ ਵਿਕਾਸ ਫ਼ੰਡਾਂ ਦੇ ਨਾਮ 'ਤੇ ਸਰਕਾਰੀ ਖਜਾਨਾ ਲੁਟਾ ਦਿੱਤਾ, ਪਰ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਹਲਕਿਆਂ ਦੇ ਵਿਕਾਸ ਲਈ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ। ਇਹੋ ਹਾਲ ਪਹਿਲਾਂ ਬਾਦਲਾਂ ਦਾ ਸੀ, ਜਿਸ ਕਰਕੇ ਉਸ ਸਮੇਂ ਬਤੌਰ ਵਿਰੋਧੀ ਧਿਰ ਕਾਂਗਰਸ ਇਹ ਦਾਅਵਾ ਕਰਦੀ ਸੀ ਕਿ ਸੱਤਾ 'ਚ ਆਉਣ ਉਪਰੰਤ ਪੰਜਾਬ 'ਚ ਇੱਕ ਨੀਤੀਗਤ ਫ਼ੈਸਲੇ ਤਹਿਤ ਹਰੇਕ ਹਲਕੇ ਦੇ ਬਰਾਬਰ ਵਿਕਾਸ ਲਈ ਐਮ.ਐਲ.ਏ ਵਿਕਾਸ ਫ਼ੰਡ ਨਿਰਧਾਰਿਤ ਕਰੇਗੀ, ਪਰੰਤੂ ਸੱਤਾ 'ਚ ਆ ਕੇ ਕਾਂਗਰਸ ਬਾਕੀ ਵਾਅਦਿਆਂ ਵਾਂਗ ਇਸ ਵਾਅਦੇ ਤੋਂ ਵੀ ਮੁੱਕਰ ਗਈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ 'ਚ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੀ ਹੈ, ਜਦਕਿ ਕਾਂਗਰਸ ਅਤੇ ਬਾਦਲ-ਭਾਜਪਾ ਉਨਾਂ ਹਲਕਿਆਂ ਦੇ ਲੋਕਾਂ ਨਾਲ ਬਦਲੇ ਦੀ ਭਾਵਨਾ 'ਚ ਕਿੜ ਕੱਢਦੇ ਹਨ, ਜਿੱਥੇ ਉਨਾਂ ਦੀ ਪਾਰਟੀ ਨੂੰ ਲੋਕ ਫ਼ਤਵਾ ਨਹੀਂ ਮਿਲਿਆ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਹ ਦਿਨ ਯਾਦ ਕਰਵਾਏ ਜਦੋਂ ਬਾਦਲ ਸਰਕਾਰ ਵੇਲੇ ਵਿਰੋਧੀ ਧਿਰ ਦਾ ਨੇਤਾ ਹੁੰਦਿਆਂ ਚਰਨਜੀਤ ਸਿੰਘ ਚੰਨੀ ਹਰੇਕ ਵਿਧਾਇਕ ਲਈ ਹਲਕਾ ਵਿਕਾਸ ਫ਼ੰਡ ਨੀਤੀ ਲਾਗੂ ਕਰਨ ਦੀਆਂ ਗੱਲਾਂ ਕਰਦੇ ਹੁੰਦੇ ਸਨ। ਚੀਮਾ ਨੇ ਕਿਹਾ ਕਿ ਸਰਕਾਰ 'ਚ ਆ ਕੇ ਚੰਨੀ ਨੇ ਆਪਣੀ ਗੱਲ 'ਤੇ ਪਹਿਰਾ ਨਹੀਂ ਦਿੱਤਾ। ਉੱਥੋਂ ਤੱਕ ਕਿ ਮੁੱਖ ਮੰਤਰੀ ਬਣਨ 'ਤੇ ਹਲਕਾ ਵਿਧਾਇਕ ਫ਼ੰਡ ਬਾਰੇ ਆਪਣੀ ਆਦਤ ਅਨੁਸਾਰ ਖੋਖਲਾ ਐਲਾਨ ਵੀ ਨਹੀਂ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022 'ਚ ਸੱਤਾ 'ਚ ਆਉਣ ਉਪਰੰਤ ਆਮ ਆਦਮੀ ਪਾਰਟੀ ਹਰੇਕ ਵਿਧਾਇਕ ਲਈ ਹਲਕਾ ਵਿਕਾਸ ਫ਼ੰਡ ਨੀਤੀ ਬਿਨਾ ਕਿਸੇ ਭੇਦਭਾਵ ਲਾਗੂ ਕਰੇਗੀ, ਜਿਵੇਂ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਲਾਗੂ ਕੀਤੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement