ਬਸਪਾ ਲੀਡਰਸ਼ਿਪ ਨੇ ਪਾਰਟੀ ਅਕਾਲੀ ਦਲ ਨੂੰ ਵੇਚੀ : ਚੰਨੀ
Published : Dec 18, 2021, 12:22 am IST
Updated : Dec 18, 2021, 12:22 am IST
SHARE ARTICLE
image
image

ਬਸਪਾ ਲੀਡਰਸ਼ਿਪ ਨੇ ਪਾਰਟੀ ਅਕਾਲੀ ਦਲ ਨੂੰ ਵੇਚੀ : ਚੰਨੀ

ਕਿਹਾ, ਪਾਰਟੀ ਬਾਬੂ ਕਾਂਸ਼ੀ ਰਾਮ ਦੀ 

ਜਲੰਧਰ/ਪ੍ਰਤਾਪੁਰਾ, 17 ਦਸੰਬਰ (ਦਿਲਬਾਗ ਸੱਲਣ, ਨਿਰਮਲ ਸਿੰਘ, ਵਰਿੰਦਰ ਸ਼ਰਮਾ):   ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਹੁਜਨ ਸਮਾਜ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
ਪੰਜਾਬ ਦੇ ਸਿਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਵਿਚ ਪੈਂਦੇ ਪ੍ਰਤਾਪੁਰਾ ਦੀ ਦਾਣਾ ਮੰਡੀ ਵਿਖੇ ਜਲੰਧਰ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਪਾਰਟੀ ਦੇ ਹਿੱਤ, ਹੱਕ-ਹਕੂਕ ਅਕਾਲੀਆਂ ਨੂੰ ਵੇਚਦਿਆਂ ਬਾਬੂ ਕਾਂਸ਼ੀ ਰਾਮ ਦੀ ਬਹੁਜਨਾਂ ਦੇ ਸਸ਼ਕਤੀਕਰਨ ਦੀ ਵਿਚਾਰਧਾਰਾ ਨੂੰ ਦਰਕਿਨਾਰ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਮਿਲੀਆਂ 20 ਸੀਟਾਂ ’ਚੋਂ ਪਾਰਟੀ ਨੇ 15 ਅਕਾਲੀਆਂ ਨੂੰ ਵੇਚ ਦਿਤੀਆਂ ਅਤੇ ਅਕਾਲੀਆਂ ਅੱਗੇ ਗੋਡੇ ਟੇਕ ਦਿਤੇ ਹਨ। 
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਮੁੱਖ ਮੰਤਰੀ ਚਰਨਜੀਤ  ਸਿੰਘ ਚੰਨੀ ਨੇ ਕਿਹਾ ਕਿ ਦਿੱਲੀ ਬੈਠਾ ਕੇਜਰੀਵਾਲ ਇਹ ਸਪਸ਼ੱਟ ਕਰੇ ਕਿ ਪੰਜਾਬੀ ਉਸ ’ਤੇ ਭਰੋਸਾ ਕਿਉਂ ਕਰਨ ਜਦੋਂ ਉਸ ਦੀ ਪਾਰਟੀ ਦੇ ਚੁਣੇ ਹੋਏ ਅਤੇ ਹੋਰ ਸਿਰਕੱਢ ਆਗੂ ਉਸਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਕਿਹਾ ਕਿ 2014 ਵਿਚ ‘ਆਪ’ ਦੇ ਜੇਤੂ 4 ਲੋਕ ਸਭਾ ਮੈਂਬਰਾਂ ਵਿਚੋਂ ਤਿੰਨ ਪਾਰਟੀ ਛੱਡ ਚੁੱਕੇ ਹਨ ਅਤੇ 2017 ਵਿਚ ਚੁਣੇ ਗਏ 20 ਵਿਧਾਇਕਾਂ ਵਿਚੋਂ 11 ਨੇ ਪਾਰਟੀ ਨੂੰ ਬਾਏ-ਬਾਏ ਆਖ ਦਿਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ੱਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਸਿਆਸੀ ਅੰਤ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਆਧੁਨਿਕ ਈਸਟ ਇੰਡੀਆ ਕੰਪਨੀ ਹਨ, ਜਿਹੜੇ ਪੰਜਾਬ ਅਤੇ ਪੰਜਾਬੀਆਂ ਦੇ ਸਰਮਾਏ ਨੂੰ ਦੋਵੇਂ ਹੱਥੀ ਲੁੱਟਣਾ ਚਾਹੁੰਦੇ ਹਨ।
ਜਲੰਧਰ ਦੇ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਨੇ 200 ਕਰੋੜ ਰੁਪਏ ਦੀ ਲਾਗਤ ਤੋਂ ਵੱਧ ਵਾਲੇ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ 11.46 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2.71 ਕਰੋੜ ਰੁਪਏ ਦੀ ਲਾਗਤ ਨਾਲ ਬਸਤੀ ਦਾਨਸ਼ਮੰਦਾ ਵਿਖੇ ਸਤਿਗੁਰੂ ਕਬੀਰ ਭਵਨ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 20.99 ਕਰੋੜ ਰੁਪਏ ਦੀ ਲਾਗਤ ਵਾਲੇ ਸਟੋਰਮ ਵਾਟਰ ਸੀਵਰੇਜ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਕ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਲਟਨ ਪਾਰਕ ਵਿਖੇ ਖੇਡ ਹੱਬ ਦੀ ਉਸਾਰੀ ਲਈ 78 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਦੁਆਬੇ ਦੇ ਉਨ੍ਹਾਂ ਲੋਕਾਂ ਜੋ ਕਿ ਖੁਦ ਆਪਣੇ ਫੰਡਾਂ ਨਾਲ ਸਹਿਕਾਰੀ ਸਭਾਵਾਂ ਚਲਾਉਂਦੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੁਸਾਇਟੀ ਦੇ 64 ਕਰੋੜ ਰੁਪਏ ਦੀ ਬਕਾਇਆ ਰਾਸ਼ੀ ’ਤੇ ਪੰਜਾਬ ਸਰਕਾਰ ਵੱਲੋਂ ਲੀਕ ਮਾਰ ਦਿੱਤੀ ਗਈ ਹੈ। ਸ਼੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦੀ ਸਥਾਪਤੀ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿੰਡ ਬੱਲਾਂ ਵਿਖੇ 100 ਏਕੜ ਰਕਬੇ ‘ਤੇ ਇਹ ਕੇਂਦਰ ਸਥਾਪਤ ਕੀਤਾ ਜਾਵੇਗਾ। 
ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਕ ਚੁਣੌਤੀਆਂ ਭਰੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ 90 ਦਿਨਾਂ ਦੌਰਾਨ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸੱਚੀ-ਮੁੱਚੀ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦਾ ਰਾਹ ਦਿਖਾ ਦਿਤਾ ਹੈ, ਜਿਸ ਨੂੰ ਆਉਂਦੇ ਸਮੇਂ ਵਿਚ ਵੀ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਜੋ ਪੰਜਾਬ ਤਰੱਕੀ ਦੀਆਂ ਹੋਰ ਬੁਲੰਦੀਆਂ ਛੋਹ ਸਕੇ। ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਆਪਸ ਵਿਚ ਵਿਚਾਰਕ ਮਤਭੇਦ ਤਾਂ ਭਾਵੇਂ ਹੋ ਸਕਦੇ ਹਨ ਪਰ ਪੰਜਾਬ ਦੇ ਹਿੱਤਾਂ ਲਈ ਅਸੀਂ ਸਾਰੇ ਇਕਜੁੱਟ ਹਾਂ। ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਚੌਧਰੀ ਨੇ ਅਕਾਲੀਆਂ, ਭਾਜਪਾ ਅਤੇ ‘ਆਪ’ ਲੀਡਰਸ਼ਿਪ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਵਿਰੋਧੀ ਦਸਦਿਆਂ ਕਿਹਾ ਕਿ ਇਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਵਿਰੁਧ ਹੀ ਕੰਮ ਕੀਤੇ ਹਨ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਐਲ.ਏਜ਼ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਹਰਦੇਵ ਸਿੰਘ ਲਾਡੀ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਵਾ ਹੈਨਰੀ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਡਾ. ਜਸਲੀਨ ਸੇਠੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਨੀ ਜੋਸ਼ੀ ਅਤੇ ਅੰਗਦ ਦੱਤਾ ਆਦਿ ਮੌਜੂਦ ਸਨ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement