
ਪੰਜਾਬ ਦੇ CM ਨੂੰ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਇਨਕਾਰ ਕਰਨ ਦੀ ਸਥਿਤੀ ਤੋਂ ਬਾਹਰ ਆ ਕੇ ਸਰਗਰਮ ਹੋਣ ਦੀ ਸਲਾਹ ਦੇਣੀ ਚਾਹੀਦੀ ਹੈ।
ਚੰਡੀਗੜ੍ਹ : ਪੰਜਾਬ ਵਿਚ ਬੀਤੇ ਕੱਲ੍ਹ ਡਰੋਨ ਮਿਲਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਮੌਜੂਦਾ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਹੀ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
Charanjit Singh Channi
ਉਨ੍ਹਾਂ ਕਿਹਾ, ''ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਇਨਕਾਰ ਕਰਨ ਦੀ ਸਥਿਤੀ ਤੋਂ ਬਾਹਰ ਆ ਕੇ ਸਰਗਰਮ ਹੋਣ ਦੀ ਸਲਾਹ ਦੇਣੀ ਚਾਹੀਦੀ ਹੈ।''
Navjot Sidhu
ਇਨ੍ਹਾਂ ਹੀ ਨਹੀਂ ਕੈਪਟਨ ਨੇ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਨਹੀਂ ਬਖਸ਼ਿਆ ਅਤੇ ਮੁੱਖ ਮੰਤਰੀ ਚੰਨੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀ ਆਪਣੇ ਪਾਰਟੀ ਪ੍ਰਧਾਨ ਨੂੰ ਵੀ ਕਹੋ (ਜੇ ਉਹ ਤੁਹਾਡੀ ਗੱਲ ਸੁਣਦਾ ਹੈ ਤਾਂ) ਉਹ ਆਪਣੇ ਵੱਡੇ ਭਰਾ ਇਮਰਾਨ ਖਾਨ ਨੂੰ ਸਾਡੇ ਸਰਹੱਦੀ ਸੂਬੇ ਪੰਜਾਬ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਬੰਦ ਕਰਨ ਲਈ ਕਹਿਣ!''
Captain Amarinder Singh
ਜ਼ਿਕਰਯੋਗ ਹੈ ਕਿ ਬੀਤੀ ਰਾਤ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿਚ BSF ਵਲੋਂ ਇਕ ਡਰੋਨ ਨੂੰ ਕਾਬੂ ਕੀਤਾ ਸੀ। ਇਹ ਡਰੋਨ ਚਾਈਨਾ ਵਿਚ ਬਣਿਆ ਦੱਸਿਆ ਜਾ ਰਿਹਾ ਹੈ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਇਆ ਸੀ। BSF ਦੇ ਆਲਾ ਅਫ਼ਸਰਾਂ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਗਸ਼ਤ ਅਤੇ ਸੁਰੱਖਿਆ ਗਤੀਵਿਧੀਆਂ ਵਧਾ ਦਿਤੀਆਂ ਗਈਆਂ ਹਨ। ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਏ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।