ਚਿਰੋਕਣੀ ਮੰਗ ਹੋਈ ਪੂਰੀ: CM ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ
Published : Dec 18, 2021, 4:06 pm IST
Updated : Dec 18, 2021, 4:06 pm IST
SHARE ARTICLE
CM Channi  laid the foundation stone of High Level Bridge on Haripur Nala
CM Channi laid the foundation stone of High Level Bridge on Haripur Nala

ਮਾਨਸੂਨ ਦੌਰਾਨ ਪ੍ਰਭਾਵਿਤ ਹੋਣ ਵਾਲੇ 40 ਪਿੰਡਾਂ ਨੂੰ ਹੋਵੇਗਾ ਪੁਲ ਦਾ ਲਾਭ

ਰੋਪੜ:  ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਸੀ, ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ ।

CM Channi  laid the foundation stone of High Level Bridge on Haripur NalaCM Channi laid the foundation stone of High Level Bridge on Haripur Nala

ਉਹਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਹਨਾਂਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ। ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ।

CM Channi  laid the foundation stone of High Level Bridge on Haripur NalaCM Channi laid the foundation stone of High Level Bridge on Haripur Nala

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ । ਚੰਨੀ ਨੇ ਕਿਹਾ ਕਿ ਉਹਨਾਂਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ। ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਹਨਾਂਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸੁਰੂ ਹੋ ਗਿਆ ਹੈ। ਇਸ ਉਪਰੰਤ ਮੁੱਖ ਮੰਤਰੀ ਚੰਨੀ ਕਮਿਊਨਿਟੀ ਸੈਂਟਰ ਪਿੰਡ ਸਿੰਘ ਵਿਖੇ ਬਲਾਕ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਸਰਪੰਚਾਂ, ਪੰਚਾਂ, ਜਿਲਾ ਪ੍ਰੀਸ਼ਦ ਮੈਂਬਰ ਤੇ ਪੰਚਾਇਤ ਸੰਮਤੀ ਮੈਂਬਰ ਨਾਲ ਮੀਟਿੰਗ ਕੀਤੀ। 

CM Channi  laid the foundation stone of High Level Bridge on Haripur NalaCM Channi laid the foundation stone of High Level Bridge on Haripur Nala

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ. ਵਿਵੇਕ ਐਸ. ਸੋਨੀ, ਜ਼ਿਲਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਤੇ ਸਰਪੰਚ ਦਿਲਬਰ ਸਿੰਘ ਪਿੰਡ ਪਰਖ਼ਾਲੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement