
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਫ਼ਰੀਦਕੋਟ (ਸੁਖਜਿੰਦਰ ਸਹੋਤਾ) : ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਬਣੀ ਪੰਜਾਬ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਵਾਅਦੇ ਅਤੇ ਐਲਾਨ ਕੀਤੇ ਸਨ ਜਿਨ੍ਹਾਂ ਵਿਚੋਂ ਇੱਕ ਇਹ ਹੈ ਕਿ ਜੋ ਲੋਕ ਕਈ ਸਾਲਾਂ ਤੋਂ ਜ਼ਮੀਨਾਂ ਅਤੇ ਘਰਾਂ 'ਤੇ ਕਾਬਜ਼ ਹਨ ਪਰ ਉਨ੍ਹਾਂ ਕੋਲ ਮਾਲਕੀ ਹੱਕ ਨਹੀਂ ਹਨ, ਭਾਵੇਂ ਉਹ ਲਾਲ ਲਕੀਰ ਦੇ ਅੰਦਰ ਹੋਣ ਜਾਂ ਸ਼ਹਿਰਾਂ ਵਿਚ ਰਹਿਣ ਵਾਲੇ ਝੁੱਗੀਆਂ ਝੋਪੜੀਆਂ ਵਾਲੇ ਹੋਣ ਸਭ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿਤੇ ਜਾਣਗੇ।
satnam singh
ਪੰਜਾਬ ਸਰਕਾਰ ਨੇ ਬੇਜ਼ਮੀਨੇ ਲੋਕਾਂ ਨੂੰ ਮਾਲਕੀ ਦੇ ਹੱਕ ਦੇ ਕੇ ਵੱਡੀ ਰਾਹਤ ਦਿਤੀ ਹੈ। ਫ਼ਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਵਾਸੀਆਂ ਨੇ ਇਸ ਬਾਬਤ ਗਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਕੀਤੀ। ਇਸ ਮੌਕੇ ਬਾਜ਼ੀਗਰ ਬਸਤੀ ਦੇ ਸਤਨਾਮ ਸਿੰਘ ਨੇ ਦੱਸਿਆ ਕਿ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਜ਼ਿਆਦਾਤਰ ਲੋਕਾਂ ਨੂੰ ਇਹ ਸਹੂਲਤ ਮਿਲ ਚੁੱਕੀ ਹੈ ਅਤੇ ਬਾਕੀ ਦੇ ਰਹਿੰਦੇ ਲੋਕਾਂ ਨੂੰ ਵੀ ਜਲਦ ਹੀ ਇਹ ਮਾਲਕਾਨਾ ਹੱਕ ਦੇ ਦਿਤੇ ਜਾਣਗੇ।
faridkot resident
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸਾਨੂੰ ਉਮੀਦ ਹੈ ਕਿ ਸਰਕਾਰ ਅਗੇ ਵੀ ਅਜਿਹੇ ਕਦਮ ਚੁਕਦੀ ਰਹੇਗੀ।
faridkot resident
ਇਸ ਮੌਕੇ ਇੱਕ ਬੀਬੀ ਨੇ ਕਿਹਾ ਕਿ ਉਹ ਆਪਣੇ ਘਰਾਂ ਵਿਚ ਵੀ ਕਿਰਾਏਦਾਰਾਂ ਵਾਂਗੂ ਰਹਿ ਰਹੇ ਸਨ ਪਰ ਪੰਜਾਬ ਸਰਕਾਰ ਨੇ ਦੀ ਇਸ ਸਕੀਮ ਤਹਿਤ ਹੁਣ ਉਹ ਆਪਣੇ ਜਾਇਦਾਦ ਦੇ ਮਾਲਕ ਬਣ ਗਏ ਹਨ ਅਤੇ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਜ਼ਮੀਨ ਜਾਇਦਾਦ ਦੇ ਮਾਲਕਾਨਾ ਹੱਕ ਕਈ ਸਾਲਾਂ ਬਾਅਦ ਮਿਲੇ ਹਨ ਜਿਸ ਕਾਰਨ ਉਨ੍ਹਾਂ ਵਿਚ ਖੁਸ਼ੀ ਦਾ ਮਾਹੌਲ ਹੈ।
faridkot resident
ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਬਸਤੀ ਦੇ ਲੋਕ ਪੰਜਾਬ ਸਰਕਾਰ ਦੇ ਫ਼ੈਸਲਿਆਂ ਤੋਂ ਖੁਸ਼ ਨਜ਼ਰ ਆਏ ਅਤੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੇ ਬੇਰੁਜ਼ਗਾਰ ਬੱਚਿਆਂ ਬਾਰੇ ਵੀ ਕੁਝ ਸੋਚੇ ਅਤੇ ਉਨ੍ਹਾਂ ਲਈ ਨੌਕਰੀਆਂ ਮੁਹੱਈਆ ਕਰਵਾਵੇ।