ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਬਾਗੀ ਰੁਖ, ਭਾਜਪਾ 'ਚ ਹੋ ਸਕਦੇ ਨੇ ਸ਼ਾਮਲ !
Published : Dec 18, 2021, 11:40 am IST
Updated : Dec 18, 2021, 11:41 am IST
SHARE ARTICLE
Rana Sodhi
Rana Sodhi

ਕੈਪਟਨ ਅਮਰਿੰਦਰ ਸਿੰਘ ਜਾਂ ਭਾਜਪਾ ਨਾਲ ਜਾਣ ਦੀ ਚਰਚਾ ਸ਼ੁਰੂ 

ਚੰਡੀਗੜ੍ਹ : ਪੰਜਾਬ ਦੇ ਦਿੱਗਜ ਨੇਤਾ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਜਲਦ ਹੀ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਰਾਣਾ ਸੋਢੀ ਦੇ ਕਾਂਗਰਸ ਛੱਡਣ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਦਾ ਕਾਰਨ ਉਨ੍ਹਾਂ ਦੀਆਂ ਪਾਰਟੀ ਗਤੀਵਿਧੀਆਂ ਤੋਂ ਪੈਦਾ ਹੋਈ ਦੂਰੀ ਹੈ। ਉਹ ਪ੍ਰਚਾਰ ਕਮੇਟੀ ਤੋਂ ਲੈ ਕੇ ਸਕਰੀਨਿੰਗ ਕਮੇਟੀ ਤੱਕ ਕਿਸੇ ਵੀ ਲਹਿਰ ਵਿਚ ਨਜ਼ਰ ਨਹੀਂ ਆ ਰਹੇ।

Rana sodhiRana sodhi

ਚਰਚਾ ਹੈ ਕਿ ਉਹ ਕਾਂਗਰਸ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਉਹ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਹਨ। ਹਾਲਾਂਕਿ ਸਿਆਸੀ ਭਵਿੱਖ ਨੂੰ ਹੋਰ ਮਜ਼ਬੂਤ ​​ਕਰਨ ਲਈ ਉਹ ਭਾਜਪਾ 'ਚ ਵੀ ਸ਼ਾਮਲ ਹੋ ਸਕਦੇ ਹਨ। ਫਿਲਹਾਲ ਉਨ੍ਹਾਂ ਨੇ ਸਾਰੇ ਸਵਾਲਾਂ 'ਤੇ ਚੁੱਪ ਧਾਰੀ ਹੋਈ ਹੈ।

Captain Amarinder SinghCaptain Amarinder Singh

ਪੰਜਾਬ 'ਚ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ 'ਤੇ ਰਾਣਾ ਸੋਢੀ ਨਿਸ਼ਾਨੇ 'ਤੇ ਆ ਗਏ ਹਨ। ਜਦੋਂ ਮੰਤਰੀਆਂ ਦੇ ਨਾਵਾਂ ਦਾ ਨਵੇਂ ਸਿਰੇ ਤੋਂ ਫ਼ੈਸਲਾ ਹੋਇਆ ਤਾਂ ਕੈਪਟਨ ਸਰਕਾਰ ਵਿਚ ਖੇਡ ਮੰਤਰੀ ਰਹੇ ਸੋਢੀ ਮੰਤਰੀ ਮੰਡਲ ਤੋਂ ਬਾਹਰ ਸਨ। ਫਿਰ ਸਪੱਸ਼ਟ ਹੋ ਗਿਆ ਕਿ ਕੈਪਟਨ ਨਾਲ ਨੇੜਤਾ ਦਾ ਖਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ। ਇਸ ਦਾ ਮੁੱਖ ਕਾਰਨ ਇਹ ਸੀ ਕਿ ਜਦੋਂ ਕਾਂਗਰਸ ਨੇ ਕੈਪਟਨ ਖ਼ਿਲਾਫ਼ ਬਗਾਵਤ ਕੀਤੀ ਸੀ ਤਾਂ ਇਹ ਰਾਣਾ ਹੀ ਸੀ ਜਿਸ ਨੇ ਆਪਣੀ ਤਾਕਤ ਦਿਖਾਉਣ ਲਈ ਆਪਣੇ ਘਰ ਡਿਨਰ ਪਾਰਟੀ ਦਾ ਆਯੋਜਨ ਕੀਤਾ ਸੀ।

CM Charanjit singh channiCM Charanjit singh channi

ਪੰਜਾਬ 'ਚ ਕੈਪਟਨ ਦੀ ਥਾਂ CM ਚਰਨਜੀਤ ਚੰਨੀ ਬਣੇ ਤਾਂ ਰਾਹੁਲ ਗਾਂਧੀ ਨੇ ਕੈਬਨਿਟ 'ਚੋਂ ਬਾਹਰ ਹੋਏ ਆਗੂਆਂ ਨਾਲ ਮੁਲਾਕਾਤ ਕੀਤੀ। ਰਾਣਾ ਸੋਢੀ ਵੀ ਇਸ ਵਿਚ ਸ਼ਾਮਲ ਸਨ। ਉਨ੍ਹਾਂ ਨੂੰ ਭਰੋਸਾ ਦਿਤਾ ਗਿਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਥਾਨ ਅਤੇ ਸਨਮਾਨ ਦਿਤਾ ਜਾਵੇਗਾ।

Partap singh bajwaPartap singh bajwa

ਭਾਵੇਂ ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਅਤੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਕੇ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਰਾਣਾ ਸੋਢੀ ਨੂੰ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਨਾਰਾਜ਼ ਦੱਸੇ ਜਾ ਰਹੇ ਹਨ। 

Rana SodhiRana Sodhi

ਸਿਆਸੀ ਚਰਚਾਵਾਂ ਮੁਤਾਬਕ ਸਾਬਕਾ ਮੰਤਰੀ ਰਾਣਾ ਸੋਢੀ ਪਰਿਵਾਰ 2 ਸੀਟਾਂ ਤੋਂ ਚੋਣ ਲੜ ਸਕਦੇ ਹਨ। ਰਾਣਾ ਸੋਢੀ ਇਸ ਵੇਲੇ ਗੁਰੂਹਰਸਹਾਏ ਤੋਂ ਵਿਧਾਇਕ ਹਨ ਪਰ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜਨ ਦੇ ਵੀ ਚਾਹਵਾਨ ਹਨ। ਦੱਸਣਯੋਗ ਹੈ ਕਿ ਰਾਣਾ ਸੋਢੀ ਗੁਰੂਹਰਸਹਾਏ ਤੋਂ ਲਗਾਤਾਰ 4 ਵਾਰ ਵਿਧਾਇਕ ਬਣੇ ਹਨ। ਇਸ ਵਾਰ ਉਹ ਫਿਰੋਜ਼ਪੁਰ ਸ਼ਹਿਰ ਤੋਂ ਚੋਣ ਲੜ ਸਕਦੇ ਹਨ, ਜਦਕਿ ਉਨ੍ਹਾਂ ਦਾ ਪੁੱਤਰ ਅਮੀਤ ਸਿੰਘ ਹੀਰਾ ਸੋਢੀ ਜਾਂ ਧੀ ਐਡਵੋਕੇਟ ਗਾਇਤਰੀ ਬੇਦੀ ਗੁਰੂਹਰਸਹਾਏ ਤੋਂ ਚੋਣ ਲੜ ਸਕਦੇ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement