ਮੈਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣ ਰਿਹਾ : ਰਾਜੇਵਾਲ
Published : Dec 18, 2021, 12:19 am IST
Updated : Dec 18, 2021, 12:19 am IST
SHARE ARTICLE
image
image

ਮੈਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣ ਰਿਹਾ : ਰਾਜੇਵਾਲ

ਕਿਹਾ, ਆਫ਼ਰ ਤਾਂ ਮੈਨੂੰ ਰਾਸ਼ਟਰਪਤੀ ਬਣਨ ਦੀ ਵੀ ਹੈ, ਕੀ ਮੈਂ ਰਾਸ਼ਟਰਪਤੀ ਬਣ ਜਾਵਾਂ 
 

ਖੰਨਾ, 17 ਦਸੰਬਰ (ਧਰਮਿੰਦਰ ਸਿੰਘ, ਤੇਜਿੰਦਰ ਸਿੰਘ ਸਲੌਦੀ) : ਦਿੱਲੀ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਮਗਰੋਂ ਪੰਜਾਬ ਦੀ ਸਿਆਸਤ ਅੰਦਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀਆਂ ਚਰਚਾਵਾਂ ਉਪਰ ਰਾਜੇਵਾਲ ਨੇ ਸ਼ੁਕਰਵਾਰ ਨੂੰ ਖੰਨਾ ਵਿਖੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣ ਰਹੇ। 
ਉਹ ਗੁਰਦੁਆਰਾ ਮੰਜੀ ਸਾਹਿਬ ਵਿਖੇ ਯੂਨੀਅਨ ਦੀ ਮੀਟਿੰਗ ’ਚ ਹਿੱਸਾ ਲੈਣ ਆਏ ਸਨ। ਜਦੋਂ ਰਾਜੇਵਾਲ ਨੂੰ ਮੁੱਖ ਮੰਤਰੀ ਚਿਹਰਾ ਬਣਨ ਦਾ ਸਵਾਲ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਿਆਸਰਾਈਆਂ ਲਗਾਈ ਜਾਉ, ਪਰੰਤੂ ਉਹ ਮੁੱਖ ਮੰਤਰੀ ਚਿਹਰਾ ਨਹੀਂ ਬਣ ਰਹੇ। ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਬਣਨ ਦੀ ਆਫ਼ਰ ਦੇ ਸਵਾਲ ’ਤੇ ਰਾਜੇਵਾਲ ਨੇ ਕਿਹਾ ਕਿ ਆਫ਼ਰ ਤਾਂ ਉਨ੍ਹਾਂ ਨੂੰ ਰਾਸ਼ਟਰਪਤੀ ਦੀ ਵੀ ਹੈ, ਦਸੋ ਕੀ ਰਾਸ਼ਟਰਪਤੀ ਬਣ ਜਾਵਾਂ। 
ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਕੀਤੀ ਗਈ। ਜਿਸ ਵਿਚ ਪਿਛਲੇ ਸਮੇਂ ਦੌਰਾਨ ਚੱਲੇ ਅੰਦੋਲਨ ਦਾ ਲੇਖਾ ਜੋਖਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਦੇ ਅਹੁਦੇਦਾਰਾਂ ਤੋਂ ਇਲਾਵਾ ਸਾਰੇ ਜ਼ਿਲ੍ਹਾ ਪ੍ਰਧਾਨਾਂ ਵਲੋਂ ਆਪੋ-ਆਪਣੇ ਵਿਚਾਰ ਰੱਖੇ ਗਏ ਅਤੇ ਭਵਿੱਖ ਵਿਚ  ਵੱਖ-ਵੱਖ ਮੁੱਦਿਆਂ ’ਤੇ ਸੰਘਰਸ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਪਣੇ ਸੰਬੋਧਨ ’ਚ ਰਾਜੇਵਾਲ ਨੇ ਕਿਹਾ ਕਿ ਸਰਕਾਰਾਂ ਦੇ ਰਵਈਏ ਨੂੰ ਦੇਖਦਿਆਂ ਹੋਇਆਂ ਆਉਣ ਵਾਲੇ ਸਮੇਂ ਵਿਚ ਮੀਟਿੰਗ ਸੱਦ ਕੇ ਸੰਘਰਸ਼ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਰਾਜੇਵਾਲ ਨੇ ਦਿੱਲੀ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿਚ ਵਧਾਈ ਦਿੰਦਿਆਂ ਸਮੂਹ ਵਰਗਾਂ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਮੀਆਂਪੁਰ, ਗੁਰਬਚਨ ਸਿੰਘ ਬਾਜਵਾ, ਅਮਰੀਕ ਸਿੰਘ ਗੁਰਦਾਸਪੁਰ, ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਖੋਖ, ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਰਜਿੰਦਰ ਸਿੰਘ ਕੋਟ ਪਨੈਚ, ਸਕੱਤਰ ਘੁੰਮਣ ਸਿੰਘ ਰਾਜਗੜ੍ਹ, ਪ੍ਰਗਟ ਸਿੰਘ ਤਲਵੰਡੀ, ਮਨਮੋਹਣ ਸਿੰਘ ਸੰਗਠਨ ਸਕੱਤਰ, ਲਖਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਪੰਜਾਬ ਆਦਿ ਹਾਜ਼ਰ ਸਨ।  
ਫੋਟੋ ਕੈਪਸ਼ਨ : ਮੰਜੀ ਸਾਹਿਬ ਵਿਖੇ ਬਲਵੀਰ ਸਿੰਘ ਰਾਜੇਵਾਲ ਨੂੰ ਸਨਮਾਨਤ ਕਰਦੇ ਯੂਨੀਅਨ ਆਗੂ ਤੇ ਹੋਰ 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement