ਪੰਜਾਬ ਸਰਕਾਰ ਦੇ ਕੰਮਾਂ ਦੇ ਮੁਰੀਦ ਹੋਏ ਕਪੂਰਥਲਾ ਵਾਸੀ, ਕੀਤੀਆਂ ਦਿਲ ਖੋਲ੍ਹ ਕੇ ਤਰੀਫ਼ਾਂ 
Published : Dec 18, 2021, 4:12 pm IST
Updated : Dec 18, 2021, 4:12 pm IST
SHARE ARTICLE
Kapurthala Resident
Kapurthala Resident

ਬਿਜਲੀ ਬਿੱਲ ਮਾਫ ਹੋਣ ਨਾਲ ਲੋਕਾਂ ਨੂੰ ਆਇਆ ਸੁੱਖ ਦਾ ਸਾਹ

ਕਪੂਰਥਲਾ (ਚੰਦਰ ਮਾਰੀਆ):  ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਦੇਣ ਲਈ 2 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮਾਫ਼ ਕਰਕੇ ਉਹਨਾਂ ਨੂੰ ਸੁੱਖ ਦਾ ਸਾਹ ਦਿੱਤਾ ਹੈ। 2 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਏ ਮਾਫ ਕਰਨ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ।

Kapurthala ResidentKapurthala Resident

ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਪੂਰਥਲਾ ਦੇ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਾਂ ਦੇ ਮੁਰੀਦ ਹੋਏ ਲੋਕਾਂ ਨੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਗਰੀਬ ਇਨਸਾਨ ਨੂੰ ਦੋ ਵਕਤ ਦੀ ਰੋਟੀ ਵੀ ਮੁਸ਼ਕਿਲ ਨਾਲ ਨਸੀਬ ਹੁੰਦੀ ਹੈ, ਅਜਿਹੇ ਵਿਚ ਮਹਿੰਗੇ ਬਿਜਲੀ ਬਿੱਲਾਂ ਨੂੰ ਭਰਨਾ ਉਹਨਾਂ ਦੇ ਵਸ ਦੀ ਗੱਲ ਨਹੀਂ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਿਚ 1500 ਕਰੋੜ ਰੁਪਏ ਦੇ ਬਿਜਲੀ ਦੇ ਬਿੱਲਾਂ ਦੇ ਬਕਾਏ ਮਾਫ ਕੀਤੇ ਗਏ ਹਨ ਅਤੇ ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ। 

Kapurthala ResidentKapurthala Resident

ਨੌਜਵਾਨ ਵਰਗ ਦੀ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹੈ। ਉਹਨਾਂ ਦਾ ਕਹਿਣਾ ਹੈ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਨਾਲ ਗਰੀਬ ਵਰਗ ਨੂੰ ਬਹੁਤ ਰਾਤ ਮਿਲੀ ਹੈ। ਦੱਸ ਦਈਏ ਕਿ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਦੀ ਮਾਰ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਵਲੋਂ ਮੌਜੂਦਾ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਬਾਅਦ ਪੰਜਾਬ ਦੇਸ਼ ਭਰ ਵਿਚ ਸਭ ਤੋਂ ਸਸਤੀ ਬਿਜਲੀ ਮੁਹਈਆ ਕਰਵਾਉਣ ਵਾਲਾ ਸੂਬਾ ਬਣ ਗਿਆ ਹੈ|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement