ਬਾਦਲਾਂ ਨੂੰ ਥਾਂ-ਥਾਂ ’ਤੇ ਘੇਰ ਕੇ 328 ਸਰੂਪਾਂ ਦਾ ਹਿਸਾਬ ਲੈਣ ਸੰਗਤ : ਪੰਥਕ ਆਗੂ
Published : Dec 18, 2021, 12:26 am IST
Updated : Dec 18, 2021, 12:26 am IST
SHARE ARTICLE
image
image

ਬਾਦਲਾਂ ਨੂੰ ਥਾਂ-ਥਾਂ ’ਤੇ ਘੇਰ ਕੇ 328 ਸਰੂਪਾਂ ਦਾ ਹਿਸਾਬ ਲੈਣ ਸੰਗਤ : ਪੰਥਕ ਆਗੂ

ਅੰਮ੍ਰਿਤਸਰ, 17 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼ਹੀਦ ਬਾਬਾ ਪਿਆਰਾ ਸਿੰਘ ਸੁਲਤਾਨਵਿੰਡ ਦਾ 29ਵਾਂ ਸਹੀਦੀ ਦਿਹਾੜਾ ਨਿਊ ਅੰਮ੍ਰਿਤਸਰ ਵਿਚ ਜਥਾ ਸਿਰਲੱਥ ਖ਼ਾਲਸਾ ਦੇ ਮੁਖੀ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜੇ ਜਿਸ ਵਿਚ ਰਾਗੀਆਂ, ਢਾਡੀਆਂ, ਕਵੀਸ਼ਰਾਂ ਤੇ ਕਥਾਵਾਚਕਾਂ ਨੇ ਹਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 
ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਪਰਮਜੀਤ ਸਿੰਘ ਮੰਡ, ਖਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਜਗਜੋਤ ਸਿੰਘ ਰਾਜਾਸਾਂਸੀ, ਭਾਈ ਪਰਮਜੀਤ ਸਿੰਘ ਯੂਕੇ, ਕਥਾਵਾਚਕ ਭਾਈ ਗੁਰਲਾਲ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਭਾਈ ਜਰਨੈਲ ਸਿੰਘ ਸਖੀਰਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਜਥੇਦਾਰ ਬਾਬਾ ਰਛਪਾਲ ਸਿੰਘ ਨਿਹੰਗ ਨੌਰੰਗਾਬਾਦ ਆਦਿ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਪਿਛਲੇ ਸੰਘਰਸ਼ ਵਿਚ ਅਨੇਕਾਂ ਸ਼ਹਾਦਤਾਂ ਹੋਈਆਂ ਹਨ ਜਿਨ੍ਹਾਂ ਦਾ ਅਖੌਤੀ ਅਕਾਲੀਆਂ ਬਾਦਲਕਿਆਂ ਨੇ ਮੁੱਲ ਵੱਟਿਆ ਹੈ ਤੇ ਤਿੰਨ ਵਾਰ ਸਰਕਾਰ ਬਣਨ ਦੇ ਬਾਵਜੂਦ ਪੰਥ ਅਤੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ ਤੇ ਉਲਟਾ ਪੰਥ ਦੇ ਸਿਧਾਂਤਾਂ ਦਾ ਕਤਲ ਕੀਤਾ ਹੈ ਤੇ ਪੰਜਾਬ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ 328 ਪਾਵਨ ਸਰੂਪ ਲਾਪਤਾ ਕਰਨ ਵਾਲੇ ਬਾਦਲਕਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਘੇਰ ਕੇ ਜਵਾਬ ਤਲਬੀ ਕੀਤੀ ਜਾਵੇ।
ਕੈਪਸ਼ਨ—ਏ ਐਸ ਆਰ ਬਹੋੜੂ— 17—6— ਸ਼ਹੀਦੀ ਸਮਾਗਮ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂ ।
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement