ਜੋੜੇ ਲੈ ਕੇ ਗੁਰੂ ਘਰ ਪਹੁੰਚਿਆ ਨਸ਼ੇ 'ਚ ਧੁੱਤ ਵਿਅਕਤੀ, CCTV ਆਈ ਸਾਹਮਣੇ
Published : Dec 18, 2022, 9:45 pm IST
Updated : Dec 18, 2022, 9:45 pm IST
SHARE ARTICLE
File Photo
File Photo

ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀ ਕੇ ਅਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ।

 

ਮਲੋਟ : ਲੰਬੀ ਹਲਕੇ ਦੇ ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀ ਕੇ ਅਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ।

ਇਸ ਸਬੰਧੀ ਸਾਹਮਣੇ ਆਈ ਵੀਡੀਓ ਵਿਚ ਦੇਖਿਆ ਗਿਆ ਕਿ ਉਕਤ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਸਥਾਨ ਤੱਕ ਪੁੱਜ ਗਿਆ ਪਰ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰ ਲਿਆ। ਇਹ ਵੀ ਪਤਾ ਲੱਗਾ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਵੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋਇਆ ਸੀ, ਜਿਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ।

ਅੱਜ ਫਿਰ ਜਦੋਂ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਦਾਖ਼ਲ ਹੋ ਗਿਆ ਤਾਂ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋਇਆ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਉਕਤ ਦੋਸ਼ੀ ਬਲਕਰਨ ਸਿੰਘ ਉਰਫ ਮੰਟਾ ਪੁੱਤਰ ਜਸਕਰਨ ਸਿੰਘ ਵਿਰੁੱਧ ਅ/ਧ 295 ਤਹਿਤ ਮਾਮਲਾ ਦਰਜ ਕਰ ਲਿਆ ਹੈ। 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement