
ਅਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਕਰੀਬ 25 ਤੋਂ 30 ਕਿਲੋਮੀਟਰ ਦੇ ਇਲਾਕੇ ਦੀ ਤਲਾਸ਼ੀ ਲਈ ਗਈ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਭਾਗ ਨੇ ਇੱਥੇ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਹੈ। ਆਬਕਾਰੀ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪਿੰਡ ਕੋਟ ਉਮਦਾ 'ਚ ਛਾਪੇਮਾਰੀ ਕੀਤੀ। ਇਸ ਦੌਰਾਨ 3 ਲੱਖ 30 ਹਜ਼ਾਰ ਨਾਜਾਇਜ਼ ਲਾਹਣ ਬਰਾਮਦ ਹੋਈ, ਜਿਸ ਨੂੰ ਵਿਭਾਗ ਵੱਲੋਂ ਸਤਲੁਜ ਦਰਿਆ ਵਿੱਚ ਨਸ਼ਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕਈ ਨਾਜਾਇਜ਼ ਭੱਠੀਆਂ ਨੂੰ ਵੀ ਨਸ਼ਟ ਕੀਤਾ ਗਿਆ।
ਇਸ ਕਾਰਵਾਈ ਨੂੰ ਨੇਪਰੇ ਚਾੜ੍ਹਨ ਲਈ ਸੰਯੁਕਤ ਕਮਿਸ਼ਨਰ ਆਬਕਾਰੀ ਪੰਜਾਬ ਨਰੇਸ਼ ਦੂਬੇ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਦੂਜੇ ਪਾਸੇ ਪਟਿਆਲਾ ਜ਼ੋਨ ਦੇ ਡਿਪਟੀ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ। ਅਧਿਕਾਰੀਆਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਕਰੀਬ 25 ਤੋਂ 30 ਕਿਲੋਮੀਟਰ ਦੇ ਇਲਾਕੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ 3 ਲੱਖ 30 ਹਜ਼ਾਰ ਲਾਹਣ ਅਤੇ 150 ਤੋਂ ਵੱਧ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।