ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਗੁਰਦਾਸਪੁਰ ‘ਚ ਫਿਰ ਦਿਸਿਆ ਡਰੋਨ

By : GAGANDEEP

Published : Dec 18, 2022, 12:25 pm IST
Updated : Dec 18, 2022, 1:35 pm IST
SHARE ARTICLE
Drone
Drone

BSF ਨੇ ਕੀਤੀ ਫਾਇਰਿੰਗ

 

ਮੁਹਾਲੀ: ਆਪਣੀਆਂ ਨਾਪਾਕ ਹਰਕਤਾਂ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ ਲਗਾਤਾਰ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ  ਪਰ ਭਾਰਤ ਦੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਨ। ਪਾਕਿਸਤਾਨ ਤਸਕਰਾਂ ਵੱਲੋਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਪਾਕਿਸਤਾਨੀ ਡਰੋਨ ਨੂੰ ਬੀ.ਐਸ.ਐਫ ਦੀ ਚੰਦੂ ਵਡਾਲਾ ਚੌਕੀ ਤੋਂ 250 ਮੀਟਰ ਦੀ ਉਚਾਈ ‘ਤੇ ਦੇਖਿਆ ਗਿਆ।

ਜਾਣਕਾਰੀ ਅਨੁਸਾਰ 17 ਦਿਸੰਬਰ ਦੀ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ ਬੀਐਸਐਫ ਦੀ ਚੰਦੂ ਵਡਾਲਾ ਚੌਕੀ ’ਤੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਾਣਕਾਰੀ ਅਨੁਸਾਰ ਇਹ ਡਰੋਨ ਭਾਰਤੀ ਖੇਤਰ ‘ਚ 250 ਮੀਟਰ ਦੀ ਉਚਾਈ ’ਤੇ ਸੀ। ਡਰੋਨ ਨੂੰ ਦੇਖ ਕੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਕਿਸਤਾਨੀ ਡਰੋਨ ‘ਤੇ 40 ਫਾਇਰਿੰਗ ਕੀਤੀ ਗਈ। ਬੀ.ਐਸ.ਐਫ ਜਵਾਨਾਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ। ਇਸ ਸਬੰਧੀ ਡੀ ਆਈ ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਬੰਧਤ ਏਰੀਏ ਵਿਚ ਸਰਚ ਅਭਿਆਨ ਜਾਰੀ ਹੈ ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement