Punjab News: ਆਪ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ, ਮੁੱਖ ਮੰਤਰੀ ਮਾਨ ਸਾਰੇ ਵਰਗਾਂ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ: ਮਲਵਿੰਦਰ ਕੰਗ
Published : Dec 18, 2023, 7:33 pm IST
Updated : Dec 18, 2023, 7:33 pm IST
SHARE ARTICLE
Malvinder Singh Kang
Malvinder Singh Kang

ਅਸੀਂ ਜਲਦੀ ਹੀ OTS ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੇ- ਕੰਗ

Malvinder Singh Kang:  ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ।  'ਆਪ' ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ।

 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ 'ਆਪ' ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਪੰਜਾਬ 'ਚ ਹਰ ਵਰਗ ਦੀ ਸਰਕਾਰ ਹੈ, ਇਸ 'ਚ ਕਿਸੇ ਵੀ ਵਰਗ  ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ |  ਪੰਜਾਬ ਤਰੱਕੀ ਦੇ ਸਹੀ ਰਾਹ 'ਤੇ ਹੈ।  ਮਾਨ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਅਤੇ ਇਸ ਵਾਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦੇ ਮੌਕੇ 'ਤੇ ਤੋਹਫਾ ਦਿੱਤਾ ਹੈ।

 ਕੰਗ ਨੇ ਕਿਹਾ ਕਿ ਮਾਨ ਸਰਕਾਰ ਵਿੱਚ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਹਰ ਖੇਤਰ ਦੇ ਹਰ ਕੋਨੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਸਾਡੇ ਨੌਜਵਾਨਾਂ ਨੂੰ 40,000 ਸਰਕਾਰੀ ਨੌਕਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ  ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੀ ਮਾਲੀਏ ਵਿੱਚ ਵਾਧਾ ਹੋਇਆ ਹੈ।  

 ਕੰਗ ਨੇ ਅੱਗੇ ਕਿਹਾ ਕਿ ਕਰਮਚਾਰੀ ਸਾਡੀ ਪ੍ਰਣਾਲੀ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਭਲਾਈ ਵੀ ਬਹੁਤ ਜ਼ਰੂਰੀ ਹੈ, ਮਾਨ ਸਰਕਾਰ ਵੱਲੋਂ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਹੈ।  ਇਹ ਵਾਧਾ 1 ਦਸੰਬਰ 2023 ਤੋਂ ਲਾਗੂ ਹੋਵੇਗਾ ਅਤੇ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਮਿਲੇਗਾ।  ਡੀਏ ਦੇ ਇਸ ਵਾਧੇ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

 ਕੰਗ ਨੇ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਇਸ ਲਈ ਮਾਨ ਸਰਕਾਰ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਨਾਲ ਸੁਣਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ 12,000 ਸਰਕਾਰੀ ਅਧਿਆਪਕਾਂ ਨੂੰ ਰੈਗੂਲਰ ਕੀਤਾ ਜੋ ਕਿ ਬੇਮਿਸਾਲ ਸੀ, ਇਸੇ ਤਰ੍ਹਾਂ ਅਸੀਂ ਯੂ.ਜੀ.ਸੀ. ਤਨਖਾਹ ਸਕੇਲ ਲਾਗੂ ਕਰ ਰਹੇ ਹਾਂ।  ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਲਦ ਹੀ ਓ.ਟੀ.ਐਸ (ਪੁਰਾਣੀ ਪੈਨਸ਼ਨ ਸਕੀਮ) ਦਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਕੋਲ ਵੀ ਉਠਾਏਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement