Punjab News: ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ
Published : Dec 18, 2023, 3:10 pm IST
Updated : Dec 18, 2023, 3:10 pm IST
SHARE ARTICLE
Punjab Government is continuously working for health and well-being of children: Dr. Baljit Kaur
Punjab Government is continuously working for health and well-being of children: Dr. Baljit Kaur

ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ  ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement