Punjab News: ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ
Published : Dec 18, 2023, 6:35 pm IST
Updated : Dec 18, 2023, 6:35 pm IST
SHARE ARTICLE
Punjab Health minister inaugurates training programme of Ayush Health and Wellness centers
Punjab Health minister inaugurates training programme of Ayush Health and Wellness centers

ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ

Punjab News: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।

ਡਾ. ਬਲਬੀਰ ਸਿੰਘ , ਜੋ ਕਿ ਆਯੁਰਵੇਦ  ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ Çੲੱਥੇ ਪਹੁੰਚੇ ਸਨ, ਨੇ  ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ  ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ  ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ  ਕਰ ਠੀਕ ਹੋ ਸਕਣ। ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ ।

(For more news apart from Punjab Health minister inaugurates training programme of Ayush Health and Wellness centers, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement