Patiala News : ਜਾਰਜੀਆ ’ਚ ਵਾਪਰੇ ਹਾਦਸੇ ’ਚ ਇੱਕ ਹੋਰ ਦੀ ਹੋਈ ਪਛਾਣ, ਸਮਾਣਾ ਦੇ ਵਰਿੰਦਰ ਸਿੰਘ ਦੀ ਹੋਟਲ ’ਚ ਦਮ ਘੁੱਟਣ ਕਾਰਨ ਹੋਈ ਮੌਤ

By : BALJINDERK

Published : Dec 18, 2024, 5:39 pm IST
Updated : Dec 18, 2024, 5:39 pm IST
SHARE ARTICLE
ਮ੍ਰਿਤਕ ਵਰਿੰਦਰ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਵਰਿੰਦਰ ਸਿੰਘ ਦੀ ਫਾਈਲ ਫੋਟੋ

Patiala News : ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਮੰਗ  

Patiala News in Punjabi : ਜਾਰਜੀਆ ’ਚ ਸਮਾਣਾ ਦੇ ਨੌਜਵਾਨ ਵਰਿੰਦਰ ਸਿੰਘ ਦੀ ਹੋਟਲ ’ਚ ਜਨਰੇਟਰ ਦੇ ਧੂੰਏ ਕਰਕੇ ਦਮ ਘੁੱਟਣ ਨਾਲ ਮੌਤ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ  ਵਰਿੰਦਰ ਸਿੰਘ ਡੇਢ ਸਾਲ ਪਹਿਲਾਂ ਪਰਿਵਾਰ ਦੀ ਖ਼ੁਸ਼ਹਾਲੀ ਲਈ ਜਾਰਜੀਆ ਗਿਆ ਸੀ। 

ਇਸ ਤੋਂ ਪਹਿਲਾਂ ਇਹ ਨੌਜਵਾਨ ਪੁਰਤਗਾਲ ਗਿਆ ਸੀ ਤੇ ਪੁਰਤਗਾਲ ਤੋਂ ਰੁਜ਼ਗਾਰ ਨਾ ਮਿਲਣ ਕਰਕੇ ਜਾਰਜੀਆ ’ਚ ਚਲਿਆ ਗਿਆ। ਜਾਰਜੀਆ ਦੇ ਹੋਟਲ ਦਾ ਮੈਨੇਜਰ ਬਣ ਗਿਆ ਉਸ ਦੇ ਨਾਲ ਪੰਜਾਬ ਦੇ ਸੁਨਾਮ ਜਗਰਾਵਾਂ ਅਤੇ ਹੋਰ ਕਈ ਸ਼ਹਿਰਾਂ ਦੇ ਨੌਜਵਾਨ ਲੜਕੇ ਲੜਕੀਆਂ ਕੰਮ ਕਰਦੇ ਸਨ। ਐਤਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਹੋਟਲ ’ਚ ਦਮ ਘੁਟਣ ਨਾਲ ਵਰਿੰਦਰ ਸਿੰਘ ਦੀ ਮੌਤ ਹੋ ਗਈ ਹੈ। 

ਵਰਿੰਦਰ ਸਿੰਘ ਦੇ ਪਿਤਾ ਅਤੇ ਉਹਦੀ ਪਤਨੀ ਨੇ ਪੱਤਰਕਾਰਾਂ ਨਾਲ ਕੈਮਰੇ ’ਤੇ ਕੁਝ ਬੋਲ ਨਹੀਂ ਸਕੇ, ਕਿਉਂਕਿ ਉਨ੍ਹਾਂ ਦੇ ਘਰ ਦੇ ਹਾਲਾਤ ਹੀ ਕੁਝ ਇਸ ਤਰ੍ਹਾਂ ਦੇ ਹਨ ਕਿ ਉਹ ਬੋਲ ਨਹੀਂ ਸਕਦੇ। ਉਸਦੇ ਰਿਸ਼ਤੇਦਾਰ ਅਮਰਿੰਦਰ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਹੀ ਪੁਰਤਗਾਲ ਗਿਆ ਸੀ ਅਤੇ ਉਸ ਦਾ ਵਿਆਹ  ਅੱਠ ਸਾਲ ਪਹਿਲਾਂ  ਹੋਇਆ ਸੀ ਉਸ ਦੀ ਇੱਕ ਪੰਜ ਸਾਲਾ ਬੇਟੀ ਵੀ ਹੈ। ਪਿਤਾ ਨੇ ਕੇਂਦਰ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ। 

(For more news apart from Another person was identified in accident in Georgia, Varinder Singh Samana died suffocation in hotel News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement