Jagjit Singh Dallewal Health Update: ਕਿਸਾਨ ਆਗੂ ਡੱਲੇਵਾਲ ਦੇ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ

By : PARKASH

Published : Dec 18, 2024, 10:47 am IST
Updated : Dec 18, 2024, 12:16 pm IST
SHARE ARTICLE
Farmer leader Dallewal's internal organs at risk of failure
Farmer leader Dallewal's internal organs at risk of failure

Punjab News: 23 ਦਿਨਾਂ ਤੋਂ ਸਿਰਫ਼ ਪਾਣੀ ਪੀ ਰਹੇ, ਘੱਟ ਰਿਹੈ ਬਲੱਡ ਪ੍ਰੈਸ਼ਰ

Jagjit Singh Dallewal Health Update: 23 ਦਿਨਾਂ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਦੇ ਕਈ ਅੰਦਰੂਨੀ ਅੰਗ ਫ਼ੇਲ ਹੋਣ ਦਾ ਖ਼ਤਰਾ ਹੈ। ਡੱਲੇਵਾਲ ਪਹਿਲਾਂ ਹੀ ਕੈਂਸਰ ਦੇ ਮਰੀਜ਼ ਹਨ। ਮਰਨ ਵਰਤ ਰੱਖਣ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਘੱਟ ਰਿਹਾ ਹੈ, ਜਿਸ ਕਾਰਨ ਦਿਲ ਦਾ ਦੌਰਾ ਵੀ ਪੈ ਸਕਦਾ ਹੈ।

ਉਨ੍ਹਾਂ ਦੀ ਦੇਖ-ਰੇਖ ਕਰ ਰਹੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਹਾਲਾਂਕਿ, ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਸਮੇਤ 13 ਮੰਗਾਂ ਪੂਰੀਆਂ ਨਾ ਹੋਣ ਤਕ ਭੁੱਖ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰ ਚੁੱਕੇ ਹਨ। 

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਸਬੰਧੀ ਵੱਖ-ਵੱਖ ਮੈਡੀਕਲ ਮਾਹਰਾਂ ਨੇ ਚਿੰਤਾ ਜਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਮਰਨ ਵਰਤ ਜਲਦੀ ਨਾ ਤੋੜਿਆ ਗਿਆ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਨਾ ਕਰਵਾਇਆ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

(For more news apart from Jagjit Singh Dallewal Health Update, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement