Khanuri Border News : ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ 23ਵੇਂ ਦਿਨ ਜਾਰੀ, ਹਾਲਤ ਬਣੀ ਹੋਈ ਨਾਜ਼ੁਕ

By : BALJINDERK

Published : Dec 18, 2024, 7:36 pm IST
Updated : Dec 18, 2024, 7:39 pm IST
SHARE ARTICLE
ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ 23ਵੇਂ ਦਿਨ ਜਾਰੀ
ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ 23ਵੇਂ ਦਿਨ ਜਾਰੀ

Khanuri Border News : ਡੱਲੇਵਾਲ ਦੀ 23 ਦਿਨਾਂ ਤੋਂ ਮਰਨ ਵਰਤ 'ਤੇ ਰਹਿਣ ਕਾਰਨ ਰੋਗਾਂ ਨਾਲ ਲੜਨ ਦੀ ਤਾਕਤ ਬਹੁਤ ਕਮਜ਼ੋਰ ਹੋ ਗਈ ਹੈ

Khanuri Border News in Punjabi : ਅੱਜ 23ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਉੱਪਰ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਅੱਜ ਜਦੋਂ ਜਗਜੀਤ ਸਿੰਘ ਡੱਲੇਵਾਲ ਸਟੇਜ ਉੱਪਰ ਆਉਣ ਲੱਗੇ ਤਾਂ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਜਿਸ ਕਾਰਨ ਉਹ ਸਟੇਜ ਉੱਪਰ ਨਹੀਂ ਆਏ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਹਿਲਾਂ ਹੀ ਕੈਂਸਰ ਤੋਂ ਪੀੜਤ ਹਨ ਅਤੇ ਹੁਣ 23 ਦਿਨਾਂ ਤੋਂ ਮਰਨ ਵਰਤ 'ਤੇ ਰਹਿਣ ਕਾਰਨ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਬਹੁਤ ਕਮਜ਼ੋਰ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਭਰ ’ਚ ਸੈਂਕੜੇ ਥਾਵਾਂ 'ਤੇ ਰੇਲ ਰੋਕੋ ਪ੍ਰੋਗਰਾਮ ਕੀਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਬਾਰੇ ਬਣੀ ਹੋਈ ਸੰਸਦ ਦੀ ਸਥਾਈ ਕਮੇਟੀ ਨੇ ਕੱਲ੍ਹ ਆਪਣੀ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ MSP ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ। ਹੁਣ ਸਰਕਾਰ ਨੇ ਫੈਸਲਾ ਕਰਨਾ ਹੈ ਕਿ ਉਹ ਸੰਸਦ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਜਾਂ ਨਹੀਂ? ਕਿਸਾਨ ਆਗੂਆਂ ਨੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਸੰਸਦ ਨੂੰ ਲੋਕਤੰਤਰ ਦੀ ਆਤਮਾ ਅਤੇ ਮੰਦਰ ਕਹਿੰਦੇ ਹਨ, ਹੁਣ ਦੇਸ਼ ਦੇ ਕਿਸਾਨ ਜਾਣਨਾ ਚਾਹੁੰਦਾ ਹਨ ਕਿ ਪ੍ਰਧਾਨ ਮੰਤਰੀ ਮੋਦੀ ਲੋਕਤੰਤਰ ਦੀ ਆਤਮਾ ਭਾਵ ਸੰਸਦ ਦੀ ਭਾਵਨਾ ਦਾ ਸਤਿਕਾਰ ਕਰਦੇ ਹਨ ਜਾਂ ਨਹੀਂ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਬਿਆਨ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਨੂੰ ਨਿਮਰਤਾ ਸਹਿਤ ਦੱਸਣਾ ਚਾਹੁੰਦੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਵਾਅਦਾ ਖਿਲਾਫ਼ੀ ਕਰਕੇ ਹੀ ਮਰਨ ਵਰਤ ਉੱਪਰ ਬੈਠਣਾ ਪੈ ਰਿਹਾ ਹੈ। ਜੇਕਰ ਕੇਂਦਰ ਸਰਕਾਰ ਸਾਡੇ ਨਾਲ ਕੀਤੇ ਵਾਅਦੇ ਪੂਰੇ ਦੇਵੇ ਤਾਂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ  ਉੱਪਰ ਬੈਠਣ ਦੀ ਕੋਈ ਲੋੜ ਨਹੀਂ ਪਵੇਗੀ।

ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਬਾਰੇ ਸੰਸਦ ਦੀ ਸਥਾਈ ਕਮੇਟੀ ਦੀ ਭਾਵਨਾ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕੇਂਦਰ ਸਰਕਾਰ ਨੂੰ MSP ਦਾ ਗਾਰੰਟੀ ਕਾਨੂੰਨ ਬਣਾਉਣ ਦਾ ਨਿਰਦੇਸ਼ ਦਿੱਤਾ ਜਾਵੇ।

(For more news apart from fast to death continues on Khanuri border Dallewal on 23rd day, condition is critical News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement