Kapurthala News : ਰਾਜਪਾਲ ਨੇ ਸਾਇੰਸ ਸਿਟੀ ਤੇ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ,ਵਿਗਿਆਨਕ ਦ੍ਰਿਸ਼ਟੀਕੋਣ 'ਚ ਕੀਤੇ ਕਾਰਜਾਂ ਦੀ ਕੀਤੀ ਸ਼ਲਾਘਾ

By : BALJINDERK

Published : Dec 18, 2024, 8:10 pm IST
Updated : Dec 18, 2024, 8:10 pm IST
SHARE ARTICLE
 ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਾਇੰਸ ਸਿਟੀ ਦਾ ਦੌਰਾ ਕਰਦੇ ਹੋਏ।
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਾਇੰਸ ਸਿਟੀ ਦਾ ਦੌਰਾ ਕਰਦੇ ਹੋਏ।

Kapurthala News : ਰੇਲਵੇ ਕੋਚਾਂ ਦੇ ਨਿਰਮਾਣ ਦਾ ਲਿਆ ਜਾਇਜ਼ਾ

Kapurthala News in Punajbi : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਕਪੂਰਥਲਾ ਵਿੱਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਰੇਲ ਕੋਚ ਫੈਕਟਰੀ ਦਾ ਦੌਰਾ ਕੀਤਾ। ਸ੍ਰੀ ਕਟਾਰੀਆ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਵੀ ਮੌਜੂਦ ਸਨ। ਕਪੂਰਥਲਾ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਅਤੇ ਐੱਸ.ਐੱਸ.ਪੀ. ਮਾਣਯੋਗ ਰਾਜਪਾਲ ਦਾ ਸਵਾਗਤ ਸ਼੍ਰੀ ਗੌਰਵ ਤੂਰਾ ਨੇ ਕੀਤਾ।

1

ਸਾਇੰਸ ਸਿਟੀ ਦੇ ਦੌਰੇ ਦੌਰਾਨ ਸ੍ਰੀ ਕਟਾਰੀਆ ਨੇ ਈਕੋ ਸ਼ੋਅ, 3ਡੀ ਸ਼ੋਅ, ਲਾਈਫ ਥਰੂ ਏਜ ਸ਼ੋਅ ਦੇਖਿਆ। ਇਸ ਮੌਕੇ ਸ੍ਰੀ ਕਟਾਰੀਆ ਨੇ ਸਾਇੰਸ ਸਿਟੀ ਵੱਲੋਂ ਸਮਾਜ ਵਿੱਚ ਵਿਗਿਆਨਕ ਰਵੱਈਆ ਪੈਦਾ ਕਰਨ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਅਜਿਹੀਆਂ ਹੋਰ ਸੰਸਥਾਵਾਂ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਪਿਛਲੇ 20 ਸਾਲਾਂ ਦੌਰਾਨ ਜਿਸ ਤਰ੍ਹਾਂ ਧਰਤੀ, ਬ੍ਰਹਿਮੰਡ ਅਤੇ ਹੋਰ ਕੁਦਰਤੀ ਰਹੱਸਾਂ ਤੋਂ ਪਰਦਾ ਉਠਾਇਆ ਹੈ, ਉਸ ਨਾਲ ਮਨੁੱਖ ਲਈ ਕੁਦਰਤ ਨੂੰ ਨੇੜਿਓਂ ਜਾਣਨ ਦਾ ਰਾਹ ਖੁੱਲ੍ਹ ਗਿਆ ਹੈ। ਸਾਇੰਸ ਸਿਟੀ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਫੇਰੀ ਨੂੰ ਯਕੀਨੀ ਬਣਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਇੰਸ ਸਿਟੀ ਰਾਹੀਂ ਵਿਦਿਆਰਥੀ ਭਾਰਤ ਦੇ ਚੰਦਰਯਾਨ, ਗਗਨਯਾਨ ਵਰਗੇ ਵਕਾਰੀ ਪੁਲਦ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਸਾਇੰਸ ਸਿਟੀ ਦੇ ਡਾਇਰੈਕਟਰ ਜਨਰਲ ਡਾ: ਮੁਨੀਸ਼ ਕੁਮਾਰ, ਆਈ.ਐਫ.ਐਸ. ਸਾਇੰਸ ਸਿਟੀ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ, ਸ਼੍ਰੀ ਕਟਾਰੀਆ ਦੇ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ, ਸ਼ੈੱਲ ਡਵੀਜ਼ਨ ਵਿੱਚ ਰੇਲ ਕੋਚਾਂ ਦੇ ਨਿਰਮਾਣ ਦੇ ਢੰਗ ਦੀ ਸਮੀਖਿਆ ਕੀਤੀ ਗਈ। ਸ਼ੀਟ ਮੈਟਲ ਸ਼ਾਪ ਵਿਖੇ ਰੇਲ ਕੋਚ ਫੈਕਟਰੀ ਦੇ ਇੰਜਨੀਅਰਾਂ ਅਤੇ ਹੋਰ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇਸ਼ ਦੇ ਨਿਰਮਾਣ ਵਿੱਚ ਰੇਲ ਕੋਚ ਫੈਕਟਰੀ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਰੇਲ ਕੋਚ ਫੈਕਟਰੀ ਦੇ ਆਰਾਮ ਘਰ ਪਹੁੰਚਣ 'ਤੇ ਸ੍ਰੀ ਕਟਾਰੀਆ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਐੱਸ.ਐੱਸ. ਮਿਸ਼ਰਾ ਨੇ ਰਾਜਪਾਲ ਨੂੰ ਰੇਲ ਕੋਚ ਫੈਕਟਰੀ ਵੱਲੋਂ ਰੇਲ ਕੋਚਾਂ ਦੇ ਉਤਪਾਦਨ ਅਤੇ ਹੋਰ ਦੇਸ਼ਾਂ ਨੂੰ ਰੇਲ ਕੋਚਾਂ ਦੀ ਸਪਲਾਈ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਐੱਸ.ਪੀ. ਸਰਬਜੀਤ ਰਾਏ, ਐੱਸ.ਪੀ. ਗੁਰਪ੍ਰੀਤ ਸਿੰਘ, ਐਸ.ਡੀ.ਐਮ ਮੇਜਰ ਇਰਵਿਨ ਕੌਰ, ਸਹਾਇਕ ਕਮਿਸ਼ਨਰ ਕਪਿਲ ਜਿੰਦਲ ਹਾਜ਼ਰ ਸਨ।

(For more news apart from Governor visited Science City and Rail Coach Factory, appreciated the work done in scientific perspective News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement