Rail Roko Andolan News : ਸ਼ੰਭੂ ਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਧਰਨੇ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੋਕੀਆਂ ਜਾ ਰਹੀਆਂ ਰੇਲਾਂ

By : BALJINDERK

Published : Dec 18, 2024, 12:43 pm IST
Updated : Dec 18, 2024, 12:50 pm IST
SHARE ARTICLE
file photo
file photo

Rail Roko Andolan News : ਦੁਪਹਿਰ 12 ਵਜੇ ਤੋਂ 48 ਥਾਵਾਂ 'ਤੇ ਕਿਸਾਨ ਪਟੜੀਆਂ 'ਤੇ ਬੈਠ ਗਏ ਹਨ ਤੇ ਇਹ ਧਰਨਾ 3 ਵਜੇ ਤੱਕ ਜਾਰੀ ਰਹੇਗਾ

Rail Roko Andolan News in Punjabi : ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਗਏ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ।

ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਅੱਜ ਸਾਂਝੇ ਕਿਸਾਨ ਮੋਰਚਾ ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਤਰੀਕ ਬਦਲ ਦਿੱਤੀ ਗਈ ਸੀ ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ 'ਚ 48 ਥਾਵਾਂ ’ਤੇ ਕਿਸਾਨ ਰੇਲ ਪਟੜੀਆਂ 'ਤੇ ਬੈਠ ਚੁੱਕੇ ਹਨ ਅਤੇ ਇਹ ਧਰਨਾ 3 ਵਜੇ ਤੱਕ ਜਾਰੀ ਰਹੇਗਾ।

(For more news apart from Punjab Rail Roko Andolan farmers protest latest news News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement