Sangrur news: ਸੰਗਰੂਰ ਵਿਚ ਵਾਪਰਿਆ ਵੱਡਾ ਹਾਦਸਾ, ਤਿੰਨ ਜਿਗਰੀ ਯਾਰਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ
Published : Dec 18, 2024, 9:49 am IST
Updated : Dec 18, 2024, 9:58 am IST
SHARE ARTICLE
Three people died in a terrible road accident Sangrur news
Three people died in a terrible road accident Sangrur news

Sangrur news: ਮ੍ਰਿਤਕਾਂ ਵਿਚੋਂ ਇਕ ਨੌਜਵਾਨ ਹਫ਼ਤਾ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ ਵਾਪਸ

ਸੰਗਰੂਰ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕ ਲੱਡਾ ਕੋਠੀ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਥੇ ਸੜਕ ਹਾਦਸੇ ਵਿਚ ਤਿੰਨ ਜਿਗਰੀ ਯਾਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿੱਜੀ ਕੰਮ ਲਈ ਸੰਗਰੂਰ ਜਾ ਰਹੇ ਦੋਸਤਾਂ ਦੀ ਕਾਰ ਸੰਗਰੂਰ ਸਾਈਡ ਤੋਂ ਆਉਣ ਵਾਲੇ ਟਰਾਲੇ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿਚ ਤਿੰਨਾਂ ਦੋਸਤਾਂ ਦੀ ਮੌਤ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।

ਹਾਦਸੇ ਇੰਨਾ ਭਿਆਨਕ ਸੀ ਕਿ ਕਾਰ ਦੇ ਵੀ ਪਰਖੱਚੇ ਉੱਡ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚੋਂ ਇਕ ਨੌਜਵਾਨ ਅਮਨਜੋਤ 12 ਦਸੰਬਰ ਨੂੰ ਕੈਨੇਡਾ ਤੋਂ ਵਾਪਸ ਆਇਆ ਸੀ। ਦੱਸ ਦੇਈਏ ਕਿ ਨੌਜਵਾਨ ਅਮਨਜੋਤ ਸਿੰਘ, ਸਤਿਗੁਰ ਸਿੰਘ ਅਤੇ ਹਸਨਪੁਰ ਦੇ ਜਗਸੀਰ ਸਿੰਘ ਜੱਗੀ ਅਤੇ ਗੁਰਸੇਵਕ ਸਿੰਘ ਕਾਰ 'ਚ ਪਿੰਡ ਕਾਂਝਲੇ ਤੋਂ ਵਾਇਆ ਲੱਡਾ ਹੋ ਕੇ ਸੰਗਰੂਰ ਵੱਲ ਜਾ ਰਹੇ ਸਨ। ਜਿਉਂ ਹੀ ਉਹ ਲੱਡਾ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਸੰਗਰੂਰ ਵੱਲੋਂ ਆ ਰਹੇ ਇੱਕ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ।

ਹਾਦਸੇ ਵਿਚ ਸਤਿਗੁਰ ਸਿੰਘ ਅਤੇ ਜਗਸੀਰ ਸਿੰਘ ਜੱਗੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਮਨਜੋਤ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਤੁਰਤ ਹਸਪਤਾਲ ਪਹੁੰਚਾਇਆ ਗਿਆ। ਅਮਨਜੋਤ ਸਿੰਘ ਕਾਂਝਲਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅਮਰ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਵੀ ਮੌਤ ਹੋ ਗਈ। ਗੁਰਸੇਵਕ ਸਿੰਘ ਵਾਸੀ ਹਸਨਪੁਰ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਹੈ। ਥਾਣਾ ਸਦਰ ਧੂਰੀ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਲੈਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement