ਜਬਰ ਜ਼ਨਾਹ ਮਾਮਲੇ ’ਚ ਦਾਇਰ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ
ਚੰਡੀਗੜ੍ਹ : ਜਬਰ ਜ਼ਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ । ਪਟੀਸ਼ਨ 'ਤੇ ਸੁਣਵਾਈ ਲਈ ਅਜੇ ਤੱਕ ਬੈਂਚ ਦਾ ਗਠਨ ਨਹੀਂ ਕੀਤਾ ਗਿਆ ਹੈ ਕਿਉਂਕਿ ਇਸ ਸਮੇਂ ਹਾਈ ਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਕੀਤੀ ਹੋਈ ਹੈ।
ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਨਮਾਜਰਾ ਨੇ ਪਹਿਲਾਂ ਪਟਿਆਲਾ ਸੈਸ਼ਨ ਕੋਰਟ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਕਤੂਬਰ 'ਚ ਰੱਦ ਕਰ ਦਿੱਤਾ ਗਿਆ ਸੀ । ਲਗਭਗ ਦੋ ਮਹੀਨੇ ਬਾਅਦ ਪਠਾਣਮਾਜਰਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਦਾਖਲ ਕੀਤੀ ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਸ਼ਿਕਾਇਤਕਰਤਾ, ਜਿਸ ਨੇ ਪਹਿਲਾਂ ਵਿਧਾਇਕ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਸੀ, ਨੇ ਹੁਣ ਜਬਰ ਜ਼ਨਾਹ ਦਾ ਕੇਸ ਵੀ ਦਾਇਰ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਸਾਜ਼ਿਸ਼ ਦੱਸਿਆ ਗਿਆ ਹੈ।
