
ਬਜਟ ਤੋਂ ਪਹਿਲਾਂ ਵਿਧਾਇਕਾਂ ਨਾਲ ਤੀਜੇ ਗੇੜ ਦਾ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਪਿੰਡ ਮੁਹਿੰਮ...
ਚੰਡੀਗੜ੍ਹ, 19 ਜਨਵਰੀ (ਸ.ਸ.ਸ) : ਬਜਟ ਤੋਂ ਪਹਿਲਾਂ ਵਿਧਾਇਕਾਂ ਨਾਲ ਤੀਜੇ ਗੇੜ ਦਾ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਪਿੰਡ ਮੁਹਿੰਮ ਅਤੇ ਅਰਬਨ ਇਨਵਰਨਮੈਂਟ ਇੰਪਰੂਵਮੈਂਟ ਪਲਾਨ (ਯੂ.ਵੀ.ਆਈ ਪੀ) ਪ੍ਰੋਗਰਾਮ ਦੇ ਹੇਠ ਸ਼੍ਰੀ ਫ਼ਤਿਹਗੜ੍ਹ ਸਾਹਿਬ, ਐਸ.ਏ.ਐਸ ਨਗਰ ਮੋਹਾਲੀ, ਬਰਨਾਲਾ, ਲੁਧਿਆਣਾ, ਪਟਿਆਲਾ, ਤੇ ਰੂਪਨਗਰ ਜ਼ਿਲ੍ਹਿਆਂ ਦੇ ਦਿਹਾਤੀ ਤੇ ਸ਼ਹਿਰੀ ਇਲਾਕਿਆਂ ਦੇ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਨੂੰ ਸ਼ੁਰੂ ਕਰਨ ਲਈ 208.40 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
Captain Amrinder Singh
ਇਹ ਐਲਾਨ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਿਤ ਮਾਲਵਾ-1 ਦੇ ਵਿਧਾਇਕਾਂ ਨਾਲ ਬਜਟ ਤੋਂ ਪਹਿਲਾਂ ਦੀ ਵਿਚਾਰ ਚਰਚਾ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਅਪਣੇ ਹਲਕਿਆਂ ਵਿਚ ਪ੍ਰਾਥਮਿਕਤਾ ਵਾਲੇ ਵਿਕਾਸ ਕੰਮਾਂ ਸਬੰਧੀ ਸੂਚੀ 31 ਜਨਵਰੀ, 2019 ਤਕ ਸਬੰਧਿਤ ਡਿਪਟੀ ਕਮਿਸ਼ਨਰਾਂ ਕੋਲ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਤੇ ਸ਼ਹਿਰੀ ਵਿਕਾਸ ਢਾਂਚਾ ਕਾਰਜ ਕ੍ਰਮਵਾਰ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਨੂੰ ਦਿਹਾਤੀ ਇਲਾਕਿਆਂ ਦੇ ਵਾਸਤੇ ਦੋ ਕਿਸ਼ਤਾਂ ਵਿਚ 5 ਕਰੋੜ ਰੁਪਏ ਗ੍ਰਾਂਟ ਦਿਤੀ ਜਾਵੇਗੀ।
Captain Amrinder Singh
ਇਸ ਵਿਚੋਂ ਪਹਿਲੀ ਕਿਸ਼ਤ ਵਿਕਾਸ ਕੰਮ ਸ਼ੁਰੂ ਹੋਣ 'ਤੇ ਦਿਤੀ ਜਾਵੇਗੀ ਤੇ ਬਾਕੀ ਕੰਮ ਮੁਕੰਮਲ ਹੋਣ ਤੋਂ ਬਾਅਦ। ਯ.ਈ.ਆਈ.ਪੀ ਦੇ ਹੇਠ ਸ਼ਹਿਰੀ ਇਲਾਕਿਆਂ 'ਚ ਵਿਕਾਸ ਕਾਰਜਾਂ ਲਈ 300 ਕਰੋੜ ਰੁਪਏ ਹੋਰ ਖ਼ਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਜਪੁਰਾ ਵਿਖੇ 1000 ਏਕੜ ਰਕਬੇ 'ਚ ਮੈਗਾ ਸਨਅਤੀ ਪਾਰਕ ਸਥਾਪਤ ਕਰਨ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਤੇ ਇਸ ਬਾਰੇ ਸੁਝਾਅ ਦੇਣ ਲਈ ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ, ਸਕੱਤਰ ਉਦਯੋਗ, ਰਾਜਪੁਰਾ, ਘਨੌਰ ਤੇ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਅਧਾਰਿਤ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ।
Captain Amrinder Singh
ਇੰਵੈਸਟਮੈਂਟ ਪੰਜਾਬ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟਾਈ। ਮੁੱਖ ਮੰਤਰੀ ਨੇ ਅੱਗੇ ਦਸਿਆ ਕਿ 35000 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਵਾਲੀਆਂ 300 ਅਰਜ਼ੀਆਂ ਇਨਵੈਸਟ ਪੰਜਾਬ ਆਨਲਾਈਨ ਨਿਵੇਸ ਪੋਰਟਲ 'ਤੇ ਹੁਣ ਤਕ ਪ੍ਰਾਪਤ ਹੋਈਆਂ ਹਨ। ਆਈ.ਐਫ.ਐਫ.ਸੀ.ਓ ਦੀ ਭਾਈਵਾਲੀ ਨਾਲ ਲੁਧਿਆਣਾ ਦੇ ਮਾਛੀਵਾੜਾ ਨੇੜੇ ਸਪੇਨ ਦੀ ਕੰਪਨੀ ਵਲੋਂ 800 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਫੂਡ ਪਾਰਕ ਸਥਾਪਤ ਕੀਤਾ ਜਾ ਰਿਹਾ ਹੈ। ਅਨੁਸੂਚਿਤ ਜਾਤਾਂ ਦੇ ਘਰੇਲੂ ਖਪਤਕਾਰਾਂ ਜਿਨ੍ਹਾਂ ਨੂੰ 200 ਯੂਨਿਟ ਤਕ ਮੁਫ਼ਤ ਬਿਜਲੀ ਸਰਕਾਰ ਵਲੋਂ ਦਿਤੀ ਜਾ ਰਹੀ ਹੈ।
Captain Amrinder Singh
ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਦਸਿਆ ਕਿ 400 ਡਾਕਟਰਾਂ ਨੂੰ ਹਾਲ ਹੀ ਵਿਚ ਭਰਤੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਖ਼ਾਲੀ ਪਈਆਂ ਅਸਾਮੀਆਂ 'ਤੇ ਤਾਇਨਾਤ ਕੀਤਾ ਗਿਆ ਹੈ।