ਸੁਲਤਾਨਪੁਰ ਲੋਧੀ ‘ਚ ਘਰੇਲੂ ਹਵਾਈ ਅੱਡਾ ਬਣਾਉਣ ਦੀ ਮੰਗ ‘ਤੇ ਪੀਐਮਓ ਨੇ ਕੀਤਾ ਮਨ੍ਹਾ
Published : Jan 19, 2019, 3:48 pm IST
Updated : Jan 19, 2019, 3:48 pm IST
SHARE ARTICLE
Demand for making a domestic airport at Sultanpur Lodhi
Demand for making a domestic airport at Sultanpur Lodhi

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਨੈਸ਼ਨਲ ਪੱਧਰ ਉਤੇ ਮਨਾਉਣ...

ਕਪੂਰਥਲਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਨੈਸ਼ਨਲ ਪੱਧਰ ਉਤੇ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਸਮਾਗਮ ਵਿਚ ਦੇਸ਼ ਵਿਦੇਸ਼ ਤੋਂ 35 ਲੱਖ ਤੋਂ ਜਿਆਦਾ ਸ਼ਰਧਾਲੂ ਪੁੱਜਣ ਦੀ ਸੰਭਾਵਨਾ ਹੈ। ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਆਉਣੇ ਹਨ। ਇਸ ਨੂੰ ਵੇਖਦੇ ਹੋਏ ਵਿਧਾਇਕ ਨਵਤੇਜ ਚੀਮਾ ਨੇ 27 ਮਾਰਚ 2018 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੁਲਤਾਨਪੁਰ ਲੋਧੀ ਵਿਚ ਡੋਮੈਸਟਿਕ ਏਅਰਪੋਰਟ ਬਣਾਉਣ ਦੀ ਮੰਗ ਕੀਤੀ ਸੀ।

Sultanpur LodhiSultanpur Lodhi ​ਇਸ ਪੱਤਰ ਉਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦੀ ਸਿਫ਼ਾਰਿਸ਼ ਵੀ ਕੀਤੀ ਸੀ ਪਰ ਪੰਜਾਬ ਸਰਕਾਰ ਨੂੰ 9 ਮਹੀਨੇ ਬਾਅਦ ਇਸ ਮਾਮਲੇ ਵਿਚ ਨਿਰਾਸ਼ਾ ਹੀ ਮਿਲੀ ਹੈ। ਪੀਐਮਓ ਹਾਊਸ ਨੇ ਕਪੂਰਥਲਾ ਤੋਂ ਸਿਰਫ ਕੁਝ ਹੀ ਦੂਰੀ ਉਤੇ ਜਲੰਧਰ ਵਿਚ ਆਦਮਪੁਰ ਸਥਿਤ ਘਰੇਲੂ ਹਵਾਈ ਅੱਡਾ (ਡੋਮੈਸਟਿਕ ਏਅਰਪੋਰਟ) ਹੋਣ ਕਾਰਨ ਸੁਲਤਾਨਪੁਰ ਲੋਧੀ ਵਿਚ ਡੋਮੈਸਟਿਕ ਏਅਰਪੋਰਟ ਬਣਾਉਣ ਤੋਂ ਮਨ੍ਹਾਂ ਕਰ ਦਿਤਾ ਹੈ।

ਖੁਸ਼ੀ ਦੀ ਗੱਲ ਇਹ ਹੈ ਕਿ ਵਿਧਾਇਕ ਚੀਮਾ ਦੀ ਮੰਗ ਉਤੇ ਭਾਰਤ ਸਰਕਾਰ ਨੇ ਸ਼ਤਾਬਦੀ ਸਮਾਗਮ ਮੌਕੇ ਤਿੰਨ ਦਿਨ ਤੱਕ ਦਿੱਲੀ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ੇਸ਼ ਟ੍ਰੇਨ ਚਲਾਉਣ ਦੀ ਮੰਗ ਨੂੰ ਮੰਨ ਲਿਆ ਹੈ। ਇਸ ਨੂੰ ਲੈ ਕੇ ਹੁਣ ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਅਪਗਰੇਡ ਹੋਵੇਗਾ। ਵਿਧਾਇਕ ਨਵਤੇਜ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜਲੰਧਰ ਵਿਚ ਆਦਮਪੁਰ  ਦੇ ਕੋਲ ਘਰੇਲੂ ਹਵਾਈ ਅੱਡਾ ਪਹਿਲਾਂ ਤੋਂ ਹੀ ਹੈ।

ਇਸ ਲਈ ਇੰਨੇ ਨੇੜੇ ਏਅਰਪੋਰਟ ਨਹੀਂ ਬਣਾਇਆ ਜਾ ਸਕਦਾ। ਭਾਰਤ ਸਰਕਾਰ ਨੇ ਉਨ੍ਹਾਂ ਦੀ ਦੂਜੀ ਮੰਗ ਨੂੰ ਮੰਨ ਲਿਆ ਹੈ। ਉਹ ਮੰਗ ਦਿੱਲੀ ਤੋਂ ਸੁਲਤਾਨਪੁਰ ਲੋਧੀ ਵਿਸ਼ੇਸ਼ ਟ੍ਰੇਨ ਚਲਾਉਣ ਦੀ ਸੀ। ਹੁਣ ਇਹ ਟ੍ਰੇਨ ਸਮਾਗਮ ਮੌਕੇ ਤਿੰਨ ਦਿਨ ਤੱਕ ਚੱਲੇਗੀ। ਦੇਸ਼ ਵਿਦੇਸ਼ ਤੋਂ ਆ ਰਹੇ ਸ਼ਰਧਾਲੂ ਹੁਣ ਦਿੱਲੀ ਤੋਂ ਇਸ ਟ੍ਰੇਨ ਵਿਚ ਆ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement